ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ ’ਚ ਸ਼ਹੀਦੀ ਸਮਾਗਮ ਕਰਵਾਇਆ
ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ ਵਿਚ 37ਵਾਂ ਸਾਲਾਨਾ ਸ਼ਹੀਦੀ ਸਮਾਗਮ ਆਯੋਜਿਤ
Publish Date: Thu, 12 Mar 2026 05:47 PM (IST)
Updated Date: Thu, 12 Mar 2026 05:48 PM (IST)

ਅਸ਼ਵਿੰਦਰ ਸਿੰਘ, ਪੰਜਾਬੀ ਜਾਗਰਣ, ਬਨੂੜ : ਬਾਬਾ ਮੋਤੀ ਰਾਮ ਮਹਿਰਾ ਟਰੱਸਟ ਪਿੰਡ ਨੰਡਿਆਲੀ ਵੱਲੋਂ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ ਵਿਚ 37ਵਾਂ ਸਾਲਾਨਾ ਸ਼ਹੀਦੀ ਸਮਾਗਮ ਪਿੰਡ ਨੰਡਿਆਲੀ ਵਿਖੇ ਕਰਾਇਆ ਗਿਆ। ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਰਾਜਪੁਰਾ ਹਲਕੇ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਉੱਤਰ ਪ੍ਰਦੇਸ਼ ਦੇ ਸਾਬਕਾ ਮੰਤਰੀ ਕਿਰਨਪਾਲ ਕਸ਼ਯਪ, ਫ਼ਤਿਹਗੜ ਸਾਹਿਬ ਦੇ ਬਾਬਾ ਮੋਤੀ ਰਾਮ ਮਹਿਰਾ ਸ਼ਹੀਦੀ ਅਸਥਾਨ ਦੇ ਚੇਅਰਮੈਨ ਨਿਰਮਲ ਸਿੰਘ, ਮਾਰਕੀਟ ਕਮੇਟੀ ਬਨੂੜ ਦੇ ਚੇਅਰਮੈਨ ਜਸਵੀਰ ਸਿੰਘ ਚੰਦੂਆ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦਿਆਂ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਬਾਬਾ ਮੋਤੀ ਰਾਮ ਮਹਿਰਾ ਦੀ ਮਹਾਨ ਕੁਰਬਾਨੀ ਨੂੰ ਸਿਜਦਾ ਕੀਤਾ। ਇਸ ਮੌਕੇ ਬਾਬਾ ਸੁਰਜਨ ਸਿੰਘ ਫੂਲ ਡੇਰਾ, ਕਵੀਸ਼ਰੀ ਜਥਾ ਭਾਈ ਸਤਪਾਲ ਸਿੰਘ ਬਨੂਡ਼, ਅਮਰਜੀਤ ਸਿੰਘ ਕੰਵਲ, ਬੀਬੀ ਸਤਿੰਦਰ ਕੌਰ ਬਾਜਵਾ ਆਦਿ ਨੇ ਆਪਣੀ ਕਥਾ-ਵਿਚਾਰਾਂ ਅਤੇ ਕਵੀਸ਼ਰੀ ਰਾਹੀਂ ਬਾਬਾ ਮੋਤੀ ਰਾਮ ਮਹਿਰਾ ਅਤੇ ਉਨ੍ਹਾਂ ਦੇ ਪਰਿਵਾਰ ਦੀ ਕੁਰਬਾਨੀ ਦਾ ਇਤਿਹਾਸ ਸਾਂਝਾ ਕੀਤਾ। ਇਸ ਮੌਕੇ ਤਰਸੇਮ ਸਿੰਘ ਸਰਪੰਚ ਤੋਂ ਇਲਾਵਾ ਪ੍ਰਬੰਧਕਾਂ ਪ੍ਰਧਾਨ ਕਰਮ ਸਿੰਘ, ਮੀਤ ਪ੍ਰਧਾਨ ਅਜੈਬ ਸਿੰਘ, ਜਤਿੰਦਰ ਸਿੰਘ ਰਾਜੂ, ਸਕੱਤਰ ਜਸਪਾਲ ਸਿੰਘ, ਜਨਰਲ ਸਕੱਤਰ ਰਾਮ ਸਿੰਘ, ਖਜ਼ਾਨਚੀ ਸੁਰਜੀਤ ਸਿੰਘ, ਸਰਬਜੀਤ ਸਿੰਘ, ਸੁਖਪਾਲ ਸਿੰਘ, ਕ੍ਰਿਸ਼ਨ ਸਿੰਘ, ਹੰਸ ਰਾਜ ਫੌਜੀ ਆਦਿ ਨੇ ਸਾਰਿਆਂ ਨੂੰ ਸਨਮਾਨਿਤ ਕੀਤਾ।