
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਰਾਜਪੁਰਾ ਟਾਊਨ ਸਕੂਲ ’ਚ ਵਿਦਿਆਰਥੀਆਂ ਲਈ ਪ੍ਰੇਰਣਾਤਮਕ ਸਮਾਗਮ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਵਿਦਿਆਰਥੀ ਕਲਿਆਣ ਪ੍ਰੀਸ਼ਦ ਵੱਲੋਂ ਵਿਦਿਆਰਥੀਆਂ ਨੂੰ ਨੈਤਿਕ ਸਿੱਖਿਆ, ਅਨੁਸ਼ਾਸਨ ਤੇ ਅਧਿਆਪਕਾਂ ਦੇ ਸਤਿਕਾਰ ਲਈ ਪ੍ਰੇਰਿਤ ਕਰਨ ਵਾਸਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਪ੍ਰੀਸ਼ਦ ਦੇ ਸਰਪ੍ਰਸਤ ਮਥੁਰਾ ਦਾਸ ਸਵਤੰਤਰ, ਸੇਵਾਮੁਕਤ ਪ੍ਰਿੰਸੀਪਲ ਦੀ ਦੇਖ-ਰੇਖ ਹੇਠ ਚੇਅਰਮੈਨ ਰਾਜ ਕੁਮਾਰ ਜੈਨ ਅਤੇ ਪ੍ਰਧਾਨ ਨਰਿੰਦਰ ਕੁਮਾਰ ਵਧਵਾ ਦੀ ਅਗਵਾਈ ਵਿਚ ਹੋਇਆ। ਸਕੂਲ ਹੈੱਡ ਮਿਸਟ੍ਰੈਸ ਵੀਨਾ ਅਰੋੜਾ ਨੇ ਸਮੂਹ ਮੈਂਬਰਾਂ ਦਾ ਸਵਾਗਤ ਕੀਤਾ। ਪ੍ਰੀਸ਼ਦ ਦੇ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਫ਼ਲ ਜੀਵਨ ਲਈ ਸਿੱਖਿਆ ਦੇ ਨਾਲ ਚੰਗੇ ਸੰਸਕਾਰ ਅਤੇ ਨੈਤਿਕ ਕਦਰਾਂ-ਕੀਮਤਾਂ ਵੀ ਜ਼ਰੂਰੀ ਹਨ। ਇਸ ਮੌਕੇ ਐਲਾਨ ਕੀਤਾ ਗਿਆ ਕਿ ਸਾਲਾਨਾ ਪ੍ਰੀਖਿਆਵਾਂ ਵਿੱਚ ਵਧੀਆ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰੀਸ਼ਦ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਚੇਅਰਮੈਨ ਰਾਜ ਕੁਮਾਰ ਜੈਨ ਨੇ ਸੰਗੀਤਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਸਕੂਲ ਨੂੰ ਤਬਲੇ ਦੀ ਇਕ ਜੋੜੀ ਦੇਣ ਦਾ ਐਲਾਨ ਕੀਤਾ। ਅੰਤ ਵਿਚ ਹੈੱਡ ਮਿਸਟ੍ਰੈਸ ਵੀਨਾ ਅਰੋੜਾ ਨੇ ਪ੍ਰੀਸ਼ਦ ਦੇ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ। ਮੰਚ ਸੰਚਾਲਨ ਰਾਜਿੰਦਰ ਸਿੰਘ ਚਾਨੀ ਨੇ ਕੀਤਾ।