- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਖਮੇਲਪੁਰਾ ਵੱਲੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਪਟਿਆਲਾ ਦੇ ਨਵੇਂ ਅਹੁਦੇਦਾਰਾਂ ਦਾ ਸਨਮਾਨ

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਗੁਰਦੁਆਰਾ ਸਾਹਿਬ ਨੌਵੀਂ ਪਾਤਸ਼ਾਹੀ, ਬਹਾਦਰਗੜ੍ਹ ਵਿਖੇ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਮੀਤ ਪ੍ਰਧਾਨ ਅਤੇ ਘਨੌਰ ਦੀ ਸਾਬਕਾ ਵਿਧਾਇਕਾ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰਾ ਵੱਲੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ, ਪਟਿਆਲਾ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਨਵੇਂ ਚੁਣੇ ਗਏ ਪ੍ਰਧਾਨ ਐਡਵੋਕੇਟ ਅਵਨੀਤ ਸਿੰਘ ਬਿਲਿੰਗ ਸਮੇਤ ਸਮੂਹ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ। ਸਨਮਾਨ ਸਮਾਰੋਹ ਦੌਰਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਪਟਿਆਲਾ ਦੇ ਪ੍ਰਧਾਨ ਐਡਵੋਕੇਟ ਅਵਨੀਤ ਸਿੰਘ ਬਿਲਿੰਗ ਤੋਂ ਇਲਾਵਾ ਮੀਤ ਪ੍ਰਧਾਨ ਐਡਵੋਕੇਟ ਗਗਨ ਚੱਠਾ ਤੇ ਐਡਵੋਕੇਟ ਸਤਵਿੰਦਰ ਕੌਰ ਗਿੱਲ, ਖ਼ਜ਼ਾਨਚੀ ਐਡਵੋਕੇਟ ਦਿਗਵਿਜੇ ਮੌਡਗਿਲ, ਸੰਯੁਕਤ ਸਕੱਤਰ ਐਡਵੋਕੇਟ ਜਸਦੀਪ ਸਿੰਘ ਪੰਨੂ, ਕਾਰਜਕਾਰੀ ਮੈਂਬਰ ਐਡਵੋਕੇਟ ਚਿੰਕੀ ਧਵਨ ਅਤੇ ਐਡਵੋਕੇਟ ਚਿਰਾਗ ਰਾਏ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰਾ ਨੇ ਸਾਰੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਕੀਲ ਭਾਈਚਾਰਾ ਸਮਾਜ ਵਿੱਚ ਨਿਆਂ ਅਤੇ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਸਮਾਗਮ ਵਿਚ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰਾ ਦੀ ਸਪੁੱਤਰੀ ਡਾ. ਪਰਨੀਤ ਕੌਰ ਮੁਖਮੇਲਪੁਰਾ, ਅਸਿਸਟੈਂਟ ਪ੍ਰੋਫੈਸਰ, ਇਤਿਹਾਸ ਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ; ਐਡਵੋਕੇਟ ਤੇਜਵੀਰ ਸਿੰਘ ਖਰੌੜ, ਐਡਵੋਕੇਟ ਸਿਮਰਜੋਤ ਸਿੰਘ ਢਿੱਲੋਂ, ਐਡਵੋਕੇਟ ਭਾਵਨਾ ਸ਼ਰਮਾ, ਬਲਵਿੰਦਰ ਸਿੰਘ ਜੋਗੀਪੁਰ, ਨਰੇਸ਼ ਕੁਮਾਰ, ਗੁਰਦੁਆਰਾ ਨੌਵੀਂ ਪਾਤਸ਼ਾਹੀ ਬਹਾਦਰਗੜ੍ਹ ਦੇ ਮੈਨੇਜਰ ਮਨਜੀਤ ਸਿੰਘ, ਹੈੱਡ ਗ੍ਰੰਥੀ ਗਿਆਨੀ ਅਵਤਾਰ ਸਿੰਘ ਤੇ ਸੁਖਵਿੰਦਰ ਸਿੰਘ ਗੁਪਾਲਪੁਰ ਆਦਿ ਹਾਜ਼ਰ ਸਨ।