ਪੱਤਰ ਪ੍ੇਰਕ, ਪਟਿਆਲਾ : ਪੰਜਾਬ ਸਰਕਾਰ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਪ੍ਮੱਖ ਜਥੇਬੰਦੀਆਂ ਅਧਿਆਪਕ ਦਲ ਪੰਜਾਬ, ਇੰਪਲਾਈਜ਼ ਫੈਡਰੇਸ਼ਨ ਬਿਜਲੀ ਬੋਰਡ, ਕਰਮਚਾਰੀ ਦਲ ਪੰਜਾਬ, ਪੀਆਰਟੀਸੀ ਕਰਮਚਾਰੀ ਦਲ, ਮਜਦੂਰ ਦਲ ਪੰਜਾਬ ਦੇ ਸੂਬਾਈ ਆਗੂਆਂ ਦੀ ਮੀਟਿੰਗ ਹੋਈ। ਮੀਟਿੰਗ ਦੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਮੁਲਾਜ਼ਮ ਫਰੰਟ ਪੰਜਾਬ ਦੇ ਸੁਬਾਈ ਪ੍ਧਾਨ ਤੇਜਿੰਦਰ ਸਿੰਘ ਸੰਘਰੇੜੀ, ਸਕੱਤਰ ਜਨਰਲ ਮਨਜੀਤ ਸਿੰਘ ਚਾਹਲ ਨੇ ਦੱਸਿਆਂ ਕਿ ਮੀਟਿੰਗ ਵਿਚ ਜਥੇਬੰਦੀਆਂ ਨੇ ਆਪਣੇ ਸੰਘਰਸ਼ ਨੂੰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੇ ਮਸਲੇ ਹੱਲ ਨਹੀਂ ਕਰਨਾ ਚਾਹੁੰਦੀ। ਜਥੇਬੰਦੀਆਂ ਨੇ ਸਰਕਾਰ ਵਲੋਂ ਫਰਵਰੀ 2019 ਤੋਂ ਮਹਿੰਗਾਈ ਭੱਤੇ ਦੀ 6 ਫੀਸਦੀ ਕਿਸ਼ਤ ਜਾਰੀ ਕਰਨਾਂ ਮੁਲਾਜ਼ਮਾ ਨਾਲ ਕੋਝਾ ਮਜਾਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 1 ਜਨਵਰੀ 2017 ਤੋਂ 24 ਫੀਸਦੀ ਮਹਿੰਗਾਈ ਭੱਤੇ ਦੀ ਕਿਸ਼ਤ ਕੇਂਦਰ ਸਰਕਾਰ ਦੇ ਮੁਲਾਜਮਾਂ ਵਾਂਗ ਦੇਣੀ ਬਣਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਕ ਮੁਲਾਜ਼ਮ ਦੀ 50 ਹਜ਼ਾਰ ਤੋਂ ਇੱਕ ਲੱਖ ਰੁਪਏ ਤੱਕ ਦੀ ਕਰਜਾਈ ਹੈ। ਉਨ੍ਹਾਂ ਕਿਹਾ ਸਰਕਾਰ ਨੇ ਬਜਟ ਸੇਸ਼ਨ ਦੋਰਾਨ ਮੁਲਾਜ਼ਮਾ ਦੇ ਮਸਲੇ ਹੱਲ ਨਾ ਕੀਤੇ ਤਾਂ 18 ਫਰਵਰੀ ਨੂੰ ਪੰਜਾਬ ਸਰਕਾਰ ਦੇ ਅਰਥੀ ਫੂਕ ਮੁਜਾਹਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮੁਲਾਜਮਾਂ ਦੇ ਬਣਦੇ ਹੱਕ ਦੇਣ ਦੀ ਬਜਾਏ ਉਨ੍ਹਾਂ ਦੀਆਂ ਤਨਖਾਹਾਂ ਤੇ 2400 ਰੁਪਏ ਸਲਾਨਾ ਹੋਰ ਕਟੌਤੀ ਕਰ ਲਈ ਹੈ। ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜ਼ੇਕਰ ਸਰਕਾਰ ਨੇ ਮੁਲਾਜਮਾਂ ਦੇ ਮਸਲੇ ਹੱਲ ਨਾ ਕੀਤੇ ਤਾਂ ਪੰਜਾਬ ਦਾ ਤਿੰਨ ਲੱਖ ਮੁਲਾਜ਼ਮ ਤੇ ਤਿੰਨ ਲੱਖ ਪੈਨਸ਼ਨਰਾਂ ਦੇ ਪਰਿਵਾਰ ਸਰਕਾਰ ਨੂੰ ਲੋਕ ਸਭਾ ਚੋਣਾਂ ਦੌਰਾਨ ਸਬਕ ਸਿਖਾਉਣਗੇ। ਅੱਜ ਦੀ ਮੀਟਿੰਗ ਵਿਚ ਗੁਰਚਰਨ ਸਿੰਘ ਕੋਲੀ, ਗੁਰਜੰਟ ਸਿੰਘ ਦੁੱਗਾ, ਪੂਰਨ ਸਿੰਘ ਖਾਈ, ਅਮਰੀਕ ਸਿੰਘ ਹਨ, ਜਗਜੀਤ ਸਿੰਘ, ਹਰਬੰਸ ਸਿੰਘ ਦੀਦਾਰਗੜ੍ਹ, ਵਰਿੰਦਰ ਜੀਤ ਬਜਾਜ, ਬਲਵਿੰਦਰ ਸਿੰਘ ਬੀਰਕਲਾ, ਸੁਖਬੀਰ ਸਿੰਘ ਸਮਾਣਾ, ਪਿਸ਼ੋਰਾ ਸਿੰਘ ਧਾਲੀਵਾਲ, ਗੁਰਜੰਟ ਸਿੰਘ ਵਾਲੀਆ, ਦਿਲਬਾਗ ਸਿੰਘ ਸਿੱਧੂ, ਜਗਤਾਰ ਸਿੰਘ ਖੱਟੜਾ, ਕਰਨੈਲ ਸਿੰਘ ਤੇਜਾ, ਰਾਮਚੰਦਰ ਸਿੰਘ ਖਾਈ, ਰਾਜਿੰਦਰ ਸਿੰਘ, ਬਲਜੀਤ ਸਿੰਘ ਲਾਲਿਆਵਾਲੀ, ਬਲਜੀਤ ਸਿੰਘ ਮਾਨ, ਸਿਵਦੇਵ ਸਿੰਘ ਪਟਿਆਲਾ, ਉਜਾਗਰ ਸਿੰਘ ਆਦਿ ਹਾਜ਼ਰ ਸਨ।