ਧੂਰੀ ’ਚ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ
ਧੂਰੀ ’ਚ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ
Publish Date: Sat, 28 Mar 2026 03:46 PM (IST)
Updated Date: Sun, 29 Mar 2026 03:59 AM (IST)

ਵਰਿੰਦਰ ਸਿੰਘ, ਪੰਜਾਬੀ ਜਾਗਰਣ, ਧੂਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲਈ ਪੰਜਾਬ ਟਰੇਡ ਕਮਿਸ਼ਨ ਵੱਲੋਂ ਸਥਾਨਕ ਪੱਧਰ ‘ਤੇ ਮੀਟਿੰਗਾਂ ਦੀ ਲੜੀ ਜਾਰੀ ਹੈ। ਇਸੇ ਤਹਿਤ ਨਵੀਂ ਅਨਾਜ ਮੰਡੀ ਧੂਰੀ ਵਿਖੇ ਪੰਜਾਬ ਟਰੇਡ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਦੀ ਅਗਵਾਈ ਹੇਠ ਵਪਾਰੀਆਂ ਨਾਲ ਨੁੱਕੜ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ। ਇਸ ਮੌਕੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸੇ ਉਦੇਸ਼ ਨਾਲ ਇਹ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਵਪਾਰੀਆਂ ਨੂੰ ਦਰਪੇਸ਼ ਸਥਾਨਕ ਸਮੱਸਿਆਵਾਂ ਦਾ ਮੌਕੇ ‘ਤੇ ਹੀ ਹੱਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀ ਮੌਜੂਦਗੀ ਨਾਲ ਬਹੁਤੇ ਮਸਲੇ ਤੁਰੰਤ ਹੀ ਨਿਪਟਾਏ ਗਏ, ਜਿਸ ਨਾਲ ਵਪਾਰੀਆਂ ਨੂੰ ਵੱਡੀ ਰਾਹਤ ਮਿਲੀ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੀਆਂ ਨੁੱਕੜ ਮੀਟਿੰਗਾਂ ਰਾਹੀਂ ਵਪਾਰੀਆਂ ਨਾਲ ਸਿੱਧਾ ਸੰਪਰਕ ਬਣਾਇਆ ਜਾ ਰਿਹਾ ਹੈ, ਜਿਸ ਨਾਲ ਉਨ੍ਹਾਂ ਦੀਆਂ ਅਸਲ ਸਮੱਸਿਆਵਾਂ ਦੀ ਪਛਾਣ ਕਰਕੇ ਜਲਦ ਹੱਲ ਸੰਭਵ ਬਣਦਾ ਹੈ। ਇਸ ਮੌਕੇ ਪ੍ਰਧਾਨ ਆੜਤੀਆ ਐਸੋਸੀਏਸ਼ਨ ਜਤਿੰਦਰ ਸਿੰਘ ਸੋਨੀ ਮੰਡੇਰ, ਮੈਂਬਰ ਬਸੰਤ ਲਾਲ ਕਾਂਝਲਾ, ਜਸਵੀਰ ਸਿੰਘ, ਦੀਪਕ ਵਰਮਾ, ਕੁਲਦੀਪ ਸਿੰਘ, ਬਿਲਾਲ ਖਾਨ, ਅਮਨ ਖਾਨ ਆਦਿ ਹਾਜ਼ਰ ਸਨ।