- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਲਟੀਪਰਪਜ਼ ਸਕੂਲ ਵੱਲੋਂ ਮੈਗਾ ਪੀਟੀਐਮ ਆਯੋਜਿਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪੀਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਟੀਪਰਪਜ਼, ਪਟਿਆਲਾ ਵਿਖੇ ‘ਹਰ ਦਿਨ, ਇੱਕ ਕਦਮ ਅੱਗੇ’ ਮੁਹਿੰਮ ਤਹਿਤ ਮੈਗਾ ਪੇਰੈਂਟਸ-ਟੀਚਰ ਮੀਟਿੰਗ (ਪੀ.ਟੀ.ਐੱਮ.) ਕਰਵਾਇਆ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਵਿਜੇ ਕਪੂਰ ਦੀ ਅਗਵਾਈ ਹੇਠ ਸਮੂਹ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ ਗਈ। ਮੀਟਿੰਗ ਦੌਰਾਨ ਸਕੂਲ ਦੇ ਸਮੂਹ ਅਧਿਆਪਕ ਆਪੋ-ਆਪਣੀਆਂ ਕਲਾਸਾਂ ਵਿੱਚ ਹਾਜ਼ਰ ਰਹੇ ਅਤੇ ਮਾਪਿਆਂ ਨਾਲ ਵਿਦਿਆਰਥੀਆਂ ਦੀ ਪੜ੍ਹਾਈ, ਅਕਾਦਮਿਕ ਪ੍ਰਗਤੀ, ਪ੍ਰਾਪਤੀਆਂ ਅਤੇ ਭਵਿੱਖ ਵਿੱਚ ਹੋਰ ਬਿਹਤਰ ਨਤੀਜੇ ਪ੍ਰਾਪਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਮਾਪਿਆਂ ਨੇ ਵੱਡੀ ਗਿਣਤੀ ਵਿਚ ਸਕੂਲ ਪਹੁੰਚ ਕੇ ਆਪਣੇ ਬੱਚਿਆਂ ਦੇ ਅਧਿਆਪਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪ੍ਰਿੰਸੀਪਲ ਵਿਜੇ ਕਪੂਰ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਕੂਲ ਦੇ ਚੰਗੇ ਨਤੀਜਿਆਂ ਅਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਲਈ ਵਧਾਈ ਦਿੱਤੀ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਪੜ੍ਹਾਈ ਵਿਚ ਨਿਰੰਤਰ ਦਿਲਚਸਪੀ ਲੈਣ, ਅਧਿਆਪਕਾਂ ਨਾਲ ਸੰਪਰਕ ਬਣਾਈ ਰੱਖਣ ਅਤੇ ਬੱਚਿਆਂ ਨੂੰ ਸਿੱਖਿਆ ਦੇ ਨਾਲ-ਨਾਲ ਚੰਗੇ ਸੰਸਕਾਰ ਅਤੇ ਅਨੁਸ਼ਾਸਨ ਅਪਣਾਉਣ ਲਈ ਪ੍ਰੇਰਿਤ ਕਰਨ। ਅੰਤ ਵਿਚ ਮੀਟਿੰਗ ਨੂੰ ਸਫ਼ਲ ਬਣਾਉਣ ਲਈ ਸਕੂਲ ਦੇ ਸਮੂਹ ਅਧਿਆਪਕਾਂ, ਮਾਪਿਆਂ ਅਤੇ ਸਟਾਫ਼ ਦੇ ਸਹਿਯੋਗ ਦੀ ਸ਼ਲਾਘਾ ਕੀਤੀ ਗਈ।