ਐੱਲਪੀਜੀ ਦੀ ਕਮੀ ਤੇ ਸਰਕਾਰ ਚੁੱਪ ਕਿਉਂ : ਗੁਰਮੇਲ ਮੌੜ
ਐਲਪੀਜੀ ਦੀ ਕਮੀ ਤੇ ਸਰਕਾਰ ਚੁੱਪ ਕਿਉਂ :ਗੁਰਮੇਲ ਮੌੜ
Publish Date: Sun, 15 Mar 2026 04:08 PM (IST)
Updated Date: Mon, 16 Mar 2026 04:01 AM (IST)

ਸਪਲਾਈ ਪ੍ਰਭਾਵਿਤ ਹੋਣ ਨਾਲ ਆਮ ਲੋਕ ਹੋ ਰਹੇ ਪਰੇਸ਼ਾਨ ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ, ਸ਼ੇਰਪੁਰ : ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਐੱਲਪੀਜੀ ਗੈਸ ਦੀ ਕਥਿਤ ਕਮੀ ਨੂੰ ਲੈ ਕੇ ਹਲਕਾ ਮਹਿਲਕਲਾਂ ਦੇ ਕੋਆਰਡੀਨੇਟਰ ਗੁਰਮੇਲ ਸਿੰਘ ਮੌੜ ਨੇ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਕਿ ਕਈ ਥਾਵਾਂ ’ਤੇ ਗੈਸ ਸਿਲੰਡਰਾਂ ਦੀ ਸਪਲਾਈ ਪ੍ਰਭਾਵਿਤ ਹੋਣ ਦੀਆਂ ਸੂਚਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਆਮ ਲੋਕਾਂ ਦੇ ਨਾਲ-ਨਾਲ ਛੋਟੇ ਵਪਾਰੀਆਂ, ਢਾਬਾ ਤੇ ਰੈਸਟੋਰੈਂਟ ਚਲਾਉਣ ਵਾਲਿਆਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੇ ਰਿਹਾ ਹੈ। ਮੌੜ ਨੇ ਕਿਹਾ ਕਿ ਰਸੋਈ ਹਰ ਘਰ ਦੀ ਬੁਨਿਆਦੀ ਲੋੜ ਹੈ। ਇਸ ਦੀ ਕਮੀ ਸਿੱਧੇ ਤੌਰ ’ਤੇ ਕਰੋੜਾ ਪਰਿਵਾਰਾਂ ਦੀ ਰੋਜ਼ਮਰਾ ਜ਼ਿੰਦਗੀ ’ਤੇ ਅਸਰ ਪਾਉਂਦੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਗੰਭੀਰ ਮਸਲੇ ਨੂੰ ਤਰਜੀਹ ਦੇ ਆਧਾਰ ’ਤੇ ਲੈਂਦੇ ਹੋਏ ਤੁਰੰਤ ਠੋਸ ਕਦਮ ਚੁੱਕੇ ਜਾਣ, ਤਾਂ ਜੋਂ ਦੇਸ਼ ਵਿਚ ਐੱਲਪੀਜੀ ਦੀ ਸਪਲਾਈ ਸੁਚਾਰੂ ਤਰੀਕੇ ਨਾਲ ਜਾਰੀ ਰਹਿ ਸਕੇ। ਉਨ੍ਹਾਂ ਕਿਹਾ ਕਿ ਜੇ ਸਮੇਂ ਸਿਰ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ’ਚ ਹਾਲਾਤ ਹੋਰ ਵੀ ਚੁਣੌਤੀਪੂਰਨ ਹੋ ਸਕਦੇ ਹਨ। ਗੁਰਮੇਲ ਮੌੜ ਦੇ ਅਨੁਸਾਰ ਹਾਲੀਆ ਦਿਨਾਂ ਵਿਚ ਕਈ ਰਾਜਾਂ ਤੋਂ ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਪ੍ਰਭਾਵਿਤ ਹੋਣ ਦੀਆਂ ਜਾਣਕਾਰੀਆਂ ਸਾਹਮਣੇ ਆਈਆਂ ਹਨ, ਜਿਸ ਦਾ ਅਸਰ ਹੋਟਲ, ਰੈਸਟੋਰੈਂਟ ਤੇ ਹੋਰ ਛੋਟੇ ਕਾਰੋਬਾਰਾਂ ’ਤੇ ਵੀ ਪੈ ਰਿਹਾ ਹੈ। ਸੀਨੀਅਰ ਕਾਂਗਰਸ ਆਗੂ ਨੇ ਕੇਂਦਰ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ ਐੱਲਪੀਜੀ ਦੀ ਘਾਟ ਨੂੰ ਯਕੀਨੀ ਬਣਾਈ ਜਾਵੇ ਤੇ ਗੈਸ ਦੀ ਜਮਾਖੋਰੀ ਜਾਂ ਬਲੈਕ ਮਾਰਕੀਟਿੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਆਮ ਉਪਭੋਗਤਾਵਾਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਆਮ ਜਨਤਾ ਨੂੰ ਰਾਹਤ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਇਸ ਦਿਸ਼ਾ ਵਿਚ ਜਲਦ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣੇ ਚਾਹੀਦੇ ਹਨ।