ਪੰਜਾਬੀ ਜਾਗਰਣ ਪ੍ਰਤੀਨਿੱਧ, ਪਟਿਆਲਾ : ਬੇਰੁਜ਼ਗਾਰ ਆਰਟ ਐਂਡ ਕਰਾਫਟ ਡਿਪਲੋਮਾ ਹੋਲਡਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸਿੱਖਿਆ ਸਕੱਤਰ ਤੇ ਸਿੱਖਿਆ ਪੈਨਲ ਕਮੇਟੀ ਨਾਲ ਹੋਈ। ਮੀਟਿੰਗ ਦੌਰਾਨ ਪੈਨਲ ਕਮੇਟੀ ਨੇ ਬੇਰੁਜ਼ਗਾਰ ਆਰਟ ਐਂਡ ਕਰਾਫਟ ਮੈਂਬਰਾਂ ਦੀ ਗੱਲਬਾਤ ਸੁਣਨ ਤੋਂ ਬਾਅਦ ਉਨਾਂ੍ਹ ਦੀਆਂ ਮੰਗਾਂ ਨਾਲ ਸਹਿਮਤੀ ਪ੍ਰਗਟਾਈ। ਇਸ ਸਬੰਧੀ 31 ਅਕਤੂਬਰ ਨੂੰ ਲਿਖਤੀ ਜਵਾਬ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਬੇਰੁਜ਼ਗਾਰ ਆਰਟ ਐਂਡ ਕਰਾਫਟ ਯੂਨੀਅਨ ਪੰਜਾਬ ਦੇ ਅਹੁਦੇਦਾਰਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨਾਂ੍ਹ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 31 ਅਕਤੂਬਰ ਦੇ ਜਵਾਬ ਤੋਂ ਬਾਅਦ ਸੰਘਰਸ਼ ਦੀ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਬੇਰੁਜ਼ਗਾਰ ਆਰਟ ਐਂਡ ਕਰਾਫਟ ਡਿਪਲੋਮਾ ਹੋਲਡਰ ਯੂਨੀਅਨ ਪੰਜਾਬ ਦੇ ਪ੍ਰਧਾਨ ਸੰਦੀਪ ਸਿੰਘ, ਰਣਜੀਤ ਸਿੰਘ, ਸੁਖਵਿੰਦਰ ਸਿੰਘ, ਜਗਜੀਤ ਸਿੰਘ, ਧਰਮਵੀਰ ਸਿੰਘ ਤੇ ਤਰੁਨ ਕੁਮਾਰ ਨੇ ਆਪਣੀ ਮੰਗਾਂ ਤੋਂ ਜਾਣੂ ਕਰਵਾਇਆ। ਇਸ ਬਾਰੇ ਪੈਨਲ ਕਮੇਟੀ ਨੇ ਉਨਾਂ੍ਹ ਦੀਆਂ ਮੰਗਾਂ ਨੂੰ ਜਾਇਜ਼ ਦੱਸਦੇ ਹੋਏ 31 ਅਕਤੂਬਰ ਤਕ ਇਸ ਸਬੰਧੀ ਲਿਖਤੀ ਜਵਾਬ ਦੇਣ ਦਾ ਭਰੋਸਾ ਦਿੱਤਾ ਹੈ। ਸੰਦੀਪ ਸਿੰਘ ਤੇ ਰਣਜੀਤ ਸਿੰਘ ਨੇ ਦੱਸਿਆ ਕਿ ਜੇਕਰ ਸਰਕਾਰ ਇਨਾਂ੍ਹ ਜਾਇਜ਼ ਮੰਗਾਂ ਨੂੰ ਨਜ਼ਰ ਅੰਦਾਜ਼ ਕਰਦੀ ਹੈ ਤਾਂ 31 ਅਕਤੂਬਰ ਤੋਂ ਬਾਅਦ ਸੰਘਰਸ਼ ਦੀ ਅਗਲੀ ਰਣਨੀਤੀ ਬਣਾਈ ਜਾਵੇਗੀ।