- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਛੱਤਰ ਸਿੰਘ ਅਰਾਈ ਮਾਜਰਾ ਵੱਲੋਂ ਪੱਲੇਦਾਰਾਂ ਨਾਲ ਮੀਟਿੰਗ

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਵਿਧਾਨ ਸਭਾ ਹਲਕਾ ਸ਼ੁਤਰਾਣਾ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਨਛੱਤਰ ਸਿੰਘਾ ਅਰਾਈਂਮਾਜਰਾ ਵੱਲੋਂ ਕਾਂਗਰਸ ਪਾਰਟੀ ਦੀ ਜਨ ਸੰਪਰਕ ਮੁਹਿੰਮ ਤਹਿਤ ਪੱਲੇਦਾਰ ਯੂਨੀਅਨ ਦੇ ਮੈਂਬਰਾਂ ਨਾਲ ਮੀਟਿੰਗ ਕਰਕੇ ਰਾਜਨੀਤਿਕ ਤੇ ਸਮਾਜਿਕ ਮਸਲਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਆਗੂ ਅਰਾਂਈ ਮਾਜਰਾ ਨੇ ਪੱਲੇਦਾਰਾਂ ਦੀਆਂ ਮੁਸ਼ਕਿਲਾਂ ਸੁਣਨ ਦੇ ਨਾਲ ਨਾਲ ਕਾਂਗਰਸ ਸਰਕਾਰ ਆਉਣ ਤੇ ਮੁਸ਼ਕਿਲਾਂ ਦੇ ਹੱਲ ਦਾ ਭਰੋਸਾ ਦਿੱਤਾ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਨਛੱਤਰ ਸਿੰਘ ਅਰਾਈਂਮਾਜਰਾ ਨੇ ਕਿਹਾ ਕਿ ਅਨਾਜ ਮੰਡੀ ਵਿਚ ਕੰਮ ਕਰਦੇ ਪੱਲੇਦਾਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਜਿਸ ਨੂੰ ਪਨਸਪ ਵਿਚ ਨੌਕਰੀ ਦੌਰਾਨ ਉਹਨਾਂ ਨੇ ਬਹੁਤ ਨੇੜੇ ਤੋਂ ਵੇਖਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਸ਼ੁਰੂ ਕੀਤੀ ਜਨ ਸੰਪਰਕ ਮੁਹਿੰਮ ਦਾ ਮੁੱਖ ਮਕਸਦ ਪੂਰਾ ਕਰਦੇ ਹੋਏ ਉਹਨਾਂ ਵੱਲੋਂ ਹਲਕੇ ਦੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨਾ, ਉਨ੍ਹਾਂ ਦੀਆਂ ਸਮੱਸਿਆਵਾਂ, ਉਮੀਦਾਂ ਨੂੰ ਸੁਣਨਾ ਅਤੇ ਹਲਕੇ ਦੇ ਹਰ ਪਿੰਡ ਤੱਕ ਪਹੁੰਚ ਕੇ ਲੋਕਾਂ ਨਾਲ ਜੁੜਨ ਅਤੇ ਉਨ੍ਹਾਂ ਦੀ ਆਵਾਜ਼ ਬਣਨ ਦਾ ਇਹ ਸਿਲਸਿਲਾ ਲਗਾਤਾਰ ਜਾਰੀ ਰਹੇਗਾ।