ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ
ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ
Publish Date: Mon, 24 Nov 2025 06:06 PM (IST)
Updated Date: Mon, 24 Nov 2025 06:07 PM (IST)

- ਫੁੱਲਾਂ ਦੀ ਸਜੀ ਪਾਲਕੀ ਨਾਲ ਸੰਗਤਾਂ ਦਾ ਨਾਮ ਸਿਮਰਨ ਬਣਿਆ ਖਿੱਚ ਦਾ ਕੇਂਦਰ ਫੋਟੋ 24ਪੀਟੀਐੱਲ-21 ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, •ਪਟਿਆਲਾ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਯੋਗ ਅਗਵਾਈ ’ਚ ਮਹਾਨ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਹੋਈ। ਇਸ ਦੌਰਾਨ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਸਰੂਪ ਅਦਬ ਤੇ ਸਤਿਕਾਰ ਨਾਲ ਗੁਰੂ ਸਾਹਿਬ ਜੀ ਦੀ ਪਾਲਕੀ ਵਿਚ ਸੁਸ਼ੋਭਿਤ ਕੀਤਾ। ਆਰੰਭਤਾ ਮੌਕੇ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ, ਸੰਤ ਮਹਾਂਪੁਰਸ਼ਾਂ ’ਚ ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ, ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ, ਹੈੱਡ ਗ੍ਰੰਥੀ ਭਾਈ ਹਰਵਿੰਦਰ ਸਿੰਘ, ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ, ਬਾਬਾ ਕਰਮਬੀਰ ਸਿੰਘ ਬੇਦੀ, ਪੰਚਾਨੰਦਗਿਰੀ ਜੀ ਮਹਾਰਾਜ (ਗੰਗੀ ਪੰਡਿਤ) ਆਦਿ ਵੀ ਉਚੇਚੇ ਤੌਰ ’ਤੇ ਸ਼ਾਮਲ ਸਨ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਅੱਜ 350 ਸਾਲਾ ਸ਼ਤਾਬਦੀ ਮੌਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਸਤੀ ਦਾਸ, ਭਾਈ ਮਤੀ ਦਾਸ, ਭਾਈ ਦਿਆਲਾ ਜੀ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਿਆਂ ਕਿਹਾ ਕਿ ਜਿਥੇ ਸਮੁੱਚੀ ਲੋਕਾਈ ਸਿਜਦਾ ਕਰ ਰਹੀ ਹੈ, ਉਥੇ ਹੀ ਗੁਰੂ ਸਾਹਿਬ ਜੀ ਦਾ ਉਦੇਸ਼ ਅਤੇ ਵਿਚਾਰਧਾਰਾ ਨੂੰ ਵੀ ਘਰ ਘਰ ਪਹੁੰਚਾਇਆ ਜਾਵੇ। ਪ੍ਰੋ. ਬਡੂੰਗਰ ਨੇ ਕਿਹਾ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਸਾਰਿਆਂ ਨੂੰ ਰਸਤਾ ਵਿਖਾਉਂਦੀ ਹੈ ਕਿ ਆਪਣਾ ਨਿੱਜ ਛੱਡ ਕੇ ਦੂਸਰਿਆਂ ਲਈ ਭਾਵ ਮਾਨਵਤਾ ਦੇ ਕਲਿਆਣਮਈ ਕਾਰਜਾਂ ਵਿਚ ਹਿੱਸਾ ਪਾਉਣਾ ਚਾਹੀਦਾ ਹੈ। ਗੁਰੂ ਸਾਹਿਬ ਦੀ ਸ਼ਹਾਦਤ ਨੇ ਧਰਮ ਵਿਚ ਅਡਿੱਗ ਤੇ ਅਡੋਲ ਰਹਿਣ ਦਾ ਮਾਰਗ ਵਿਖਾਇਆ। ਇਸ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਭਾਗ ਸਿੰਘ ਨੇ ਪੁੱਜੀਆਂ ਸਖ਼ਸੀਅਤਾਂ ਅਤੇ ਸੰਗਤਾਂ ਦਾ ਵੀ ਧੰਨਵਾਦ ਕੀਤਾ।ਨਗਰ ਕੀਰਤਨ ਦਾ ਸ਼ਹਿਰ ਵਿਚ ਵੱਖ ਵੱਖ ਸਿੰਘ ਸਭਾਵਾਂ, ਜਥੇਬੰਦੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਨਗਰ ਕੀਰਤਨ ਵਿਚ ਸ਼ਾਮਲ ਹੋਣ ਵਾਲਿਆਂ ’ਚ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ, ਜੈਇੰਦਰ ਕੌਰ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਬਾਬਾ ਕੁਲਦੀਪ ਸਿੰਘ ਨਿਹੰਗ ਸਿੰਘ, ਸੁਖਜੀਤ ਸਿੰਘ ਬਘੌਰਾ, ਰਘਬੀਰ ਸਿੰਘ, ਜਗਰੂਪ ਸਿੰਘ, ਮਨਜੀਤ ਸਿੰਘ ਚਾਹਲ, ਸਾਬਕਾ ਹੈਡ ਗ੍ਰੰਥੀ ਸੁਖਦੇਵ ਸਿੰਘ, ਮਨਪ੍ਰੀਤ ਸਿੰਘ ਮਨੀ, ਸ਼ਮਸ਼ੇਰ ਸਿੰਘ ਬਡੂੰਗਰ, ਵਿਜੈ ਕੂਕਾ, ਕੇ.ਕੇ. ਸਹਿਗਲ, ਭਵਨਪੁਨੀਤ ਸਿੰਘ ਆਦਿ ਨੇ ਸੰਗਤ ਰੂਪ ਵਿਚ ਸ਼ਮੂਲੀਅਤ ਕੀਤੀ।