ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Publish Date: Sun, 11 Jan 2026 04:42 PM (IST)
Updated Date: Sun, 11 Jan 2026 04:45 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਪਿੰਡ ਸੈਦਖੇੜੀ ਵਿਖੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਅਤੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗਿਆਨੀ ਸੰਤੋਖ ਸਿੰਘ, ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚਮਨ ਸਿੰਘ, ਰੰਗਾ ਸਿੰਘ, ਠੇਕੇਦਾਰ ਮੁਖਤਿਆਰ ਸਿੰਘ ਦੀ ਸਾਂਝੀ ਦੇਖਰੇਖ ਹੇਠ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਦੇ ਅੱਗੇ ਅੱਗੇ ਬੈਂਡ ਵਾਜੇ ਗੁਰਬਾਣੀ ਦੀਆਂ ਧੁਨਾਂ ਤੇ ਸੰਗੀਤ ਸੁਣਾ ਰਹੇ ਸਨ। ਨਗਰ ਕੀਰਤਨ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਇੱਕ ਸੁੰਦਰ ਸਜਾਈ ਹੋਈ ਪਾਲਕੀ ਵਿੱਚ ਸੁਸ਼ੋਭਿਤ ਸੀ ਦੌਰਾਨ ਸੰਗਤਾਂ ਨਤਮਸਤਕ ਹੋ ਰਹੀਆਂ ਸਨ। ਇਸ ਪਾਲਕੀ ਸਾਹਿਬ ਨੂੰ ਸ਼ਰਧਾਲੂਆਂ ਵਜੋਂ ਵੱਲੋਂ ਨੰਗੇ ਪੈਰੀਂ ਮੋਢਿਆਂ ਉੱਪਰ ਚੁੱਕਿਆ ਹੋਇਆ ਸੀ।ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾਂ ਦਾ ਪਿੰਡ ਦੀਆਂ ਗਲੀਆਂ ਵਿੱਚ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਸ਼ਰਧਾਲੂਆਂ ਵੱਲੋਂ ਸੰਗਤਾਂ ਲਈ ਥਾਂ ਥਾਂ ਤੇ ਦੁੱਧ,ਖੀਰ ਅਤੇ ਲੰਗਰ ਦਾ ਪ੍ਰਬੰਧ ਕੀਤਾ ਹੋਇਆ ਸੀ। ਪਾਲਕੀ ਸਾਹਿਬ ਉੱਤੇ ਫੁੱਲਾਂ ਦੀ ਵਰਖਾ ਕੀਤੀ ਗਈ।ਇਹ ਨਗਰ ਕੀਰਤਨ ਪਿੰਡ ਦੀਆਂ ਸਾਰੀਆਂ ਗਲੀਆਂ, ਮੁਹੱਲਿਆਂ ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸੰਤ ਬਾਬਾ ਤੁਲਸੀ ਦਾਸ ਜੀ ਵਿਖੇ ਜਾ ਕੇ ਸਮਾਪਤ ਹੋਇਆ, ਜਿੱਥੇ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾਂ ਲਈ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਸਰਪੰਚ ਪਰਮਜੀਤ ਸਿੰਘ, ਸਾਬਕਾ ਸਰਪੰਚ ਗੁਰਮੀਤ ਸਿੰਘ ਚੌਹਾਨ, ਜਥੇਦਾਰ ਗੁਰਬਚਨ ਸਿੰਘ, ਹੀਰਾ ਸਿੰਘ, ਗਿਆਨ ਸਿੰਘ,ਗਿਆਨੀ ਗੁਰਵਿੰਦਰ ਸਿੰਘ, ਗਿਆਨੀ ਗੁਰਬਾਜ਼ ਸਿੰਘ, ਗਿਆਨੀ ਪਵਿੱਤਰ ਸਿੰਘ,ਗਿਆਨੀ ਕੁਲਦੀਪ ਸਿੰਘ ਬੱਗਾ ਮੌਜੂਦ ਸਨ।