ਗੁਰਦੁਆਰਾ ਡੇਰਾ ਬਾਬਾ ਸ੍ਰੀ ਚੰਦ ਜੀ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ
ਗੁਰਦੁਆਰਾ ਡੇਰਾ ਬਾਬਾ ਸ੍ਰੀ ਚੰਦ ਜੀ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ
Publish Date: Tue, 27 Jan 2026 04:41 PM (IST)
Updated Date: Tue, 27 Jan 2026 04:43 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸ਼ੰਭੂ : ਸ਼ੰਭੂ ਨੇੜਲੇ ਪਿੰਡ ਮਦਨਪੁਰ ਚਲਹੇੜੀ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਡੇਰਾ ਬਾਬਾ ਸ੍ਰੀ ਚੰਦ ਜੀ ਵਿਖੇ ਮੁੱਖ ਸੇਵਾਦਾਰ ਬਾਬਾ ਬੰਤ ਸਿੰਘ ਜੀ ਦੀ ਸੁਚੱਜੀ ਦੇਖ-ਰੇਖ ਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਧੰਨ-ਧੰਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ਾਲ ਅਤੇ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਸੰਗਤ ਵੱਲੋਂ ਗੁਰਬਾਣੀ ਕੀਰਤਨ, ਜਾਪ ਅਤੇ ਸ਼ਬਦਾਂ ਰਾਹੀਂ ਗੁਰੂ ਮਹਾਰਾਜ ਦੀ ਮਹਿਮਾ ਗਾਈ ਗਈ, ਜਿਸ ਨਾਲ ਸਮੂਹ ਇਲਾਕਾ ਗੁਰੂਮਈ ਮਾਹੌਲ ਨਾਲ ਗੂੰਜ ਉਠਿਆ। ਨਗਰ ਕੀਰਤਨ ਦੇ ਰਸਤੇ ਦੌਰਾਨ ਥਾਂ-ਥਾਂ ਉੱਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ, ਸ਼ਰਬਤਾਂ ਅਤੇ ਲੰਗਰਾਂ ਦੇ ਪ੍ਰਬੰਧ ਰਾਹੀਂ ਭਰਵਾਂ ਸਵਾਗਤ ਕੀਤਾ ਗਿਆ। ਸਮੂਹ ਨਗਰ ਕੀਰਤਨ ਸ਼ਾਂਤੀਪੂਰਨ ਅਤੇ ਗੁਰੂਮਰਿਆਦਾ ਅਨੁਸਾਰ ਸੰਪੰਨ ਹੋਇਆ। ਅੰਤ ਵਿਚ ਗੁਰਦੁਆਰਾ ਸਾਹਿਬ ਵਿਖੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।