ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ
ਪਰਮਜੀਤ ਸਿੰਘ ਕੈਂਥ ਨੂੰ ਨਗਰ ਕੀਰਤਨ ਦੌਰਾਨ ਪ੍ਰਬੰਧਕਾਂ ਵੱਲੋਂ ਸਨਮਾਨਿਤ
Publish Date: Sat, 31 Jan 2026 08:52 PM (IST)
Updated Date: Sat, 31 Jan 2026 08:55 PM (IST)
ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ ਨਾਭਾ : ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਨਾਭਾ ਵਿੱਚ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਯੋਗ ਅਗਵਾਈ ਹੇਠ ਸਜਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਲਗਵਾਈ ਉੱਥੇ ਹੀ ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਵੀ ਸ਼ਾਮਲ ਹੋਏ। ਨਗਰ ਕੀਰਤਨ ਦੌਰਾਨ ਪ੍ਰਬੰਧਕਾਂ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਉਨ੍ਹਾਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ ਵਿਚਾਰਾਂ ਨੂੰ ਸਮਾਜਿਕ ਸਮਾਨਤਾ, ਭਾਈਚਾਰਾ ਅਤੇ ਮਨੁੱਖਤਾ ਲਈ ਪ੍ਰੇਰਨਾ ਸਰੋਤ ਦੱਸਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਤੋਂ ਇਲਾਵਾ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ ਆਗੂਆਂ ਨੇ ਹਾਜ਼ਰੀ ਲਗਵਾਈ। ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ।