ਬਿਕਰਮਜੀਤ ਸਹੋਤਾ,ਫ਼ਤਹਿਗੜ੍ਹ ਸਾਹਿਬ: ਨਗਰ ਨਿਵਾਸੀ ਪਿੰਡ ਸੰਗਤਪੁਰ ਸੋਢੀਆਂ ਵਲੋਂ ਸ਼੫ੀ ਗੁਰੂ ਗ੫ੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਪ੫ਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਜਿਸ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ। ਇਸ ਮੌਕੇੇ ਗੱਤਕਾ ਪਾਰਟੀਆਂ ਵਲੋਂ ਕਰਤੱਬ ਦਿਖਾਏ ਗਏ। ਇਹ ਨਗਰ ਕੀਰਤਨ ਪਿੰਡ ਸੰਗਤਪੁਰ ਸੋਢੀਆ ਤੋਂ ਆਰੰਭ ਹੋ ਕੇ ਮੀਰਪੁਰ, ਸਿਧਵਾਂ, ਮਾਜਰੀ ਸੋਢੀਆਂ, ਖੋਜੇਮਾਜਰਾ ਹੁੰਦਾ ਹੋਇਆ ਹੁਸੈਨਪੁਰੇ ਸਮਾਪਤ ਹੋਇਆ। ਗੁਰਦੀਪ ਸਿੰਘ ਸੋਢੀ ਨੇ ਦੱਸਿਆ ਕਿ ਸੰਗਤ ਦੇ ਸਹਿਯੋਗ ਨਾਲ ਹਰ ਸਾਲ ਹਿਹ ਨਗਰ ਕੀਰਤਨ ਸਜਾਏ ਜਾਂਦੇ ਹਨ ਅਤੇ ਪਿੰਡਾਂ ਦੇ ਲੋਕ ਵਧ-ਚੜ੍ਹ ਕੇ ਇਸ ਨਗਰ ਕੀਰਤਨ 'ਚ ਸ਼ਮੂਲੀਅਤ ਕਰਦੇ ਹਨ। ਇਸ ਮੌਕੇ ਮਨਜਿੰਦਰ ਸਿੰਘ ਮਿੰਟੂ, ਮਾਸਟਰ ਨਰਿੰਦਰ ਸਿੰਘ, ਗੁਰਦੀਪ ਸਿੰਘ ਸੋਢੀ, ਜਗਦੀਸ਼ ਸਿੰਘ ਭੋਲਾ, ਗੁਰਚਰਨ ਸਿੰਘ, ਦਰਸ਼ਨ ਸਿੰਘ, ਗੁਰਜੰਟ ਸਿੰਘ, ਗੁਰਜੀਤ ਸਿੰਘ ਸੋਢੀ, ਨਰਿੰਦਰ ਸਿੰਘ, ਹਰਜੀਤ ਸਿੰਘ, ਹਰਮੀਤ ਸਿੰਘ, ਅਸੋਕ ਕੁਮਾਰ ਆਦਿ ਮੌਜੂਦ ਸਨ।