ਨਗਰ ਕੀਰਤਨ ਦਾ ਪਿੰਡ ਸੈਦਖੇੜੀ ਪੁੱਜਣ ’ਤੇ ਭਰਵਾਂ ਸਵਾਗਤ
ਨਗਰ ਕੀਰਤਨ ਦਾ ਪਿੰਡ ਸੈਦਖੇੜੀ ਪਹੁੰਚਣ ਉੱਤੇ ਭਰਵਾ ਸਵਾਗਤ
Publish Date: Mon, 24 Nov 2025 05:04 PM (IST)
Updated Date: Mon, 24 Nov 2025 05:04 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਰਾਜਪੁਰਾ : ਪਿੰਡ ਹਰਪਾਲਪੁਰ ਸਥਿਤ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਤੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ, ਪੰਜ ਪਿਆਰਿਆਂ ਦੀ ਅਗਵਾਈ ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਭਗਵਾਨ ਸਿੰਘ, ਨੈਬ ਸਿੰਘ, ਹਰਵਿੰਦਰ ਸਿੰਘ, ਜਸਵਿੰਦਰ ਸਿੰਘ ਸੋਨੀ, ਜਸਪਾਲ ਸਿੰਘ, ਅਮਰੀਕ ਸਿੰਘ, ਅਮਰਜੀਤ ਸਿੰਘ, ਸੁਖਚੈਨ ਸਿੰਘ, ਪਰਮਜੀਤ ਸਿੰਘ ਅਤੇ ਹਰਦੀਪ ਸਿੰਘ ਦੀ ਦੇਖਰੇਖ ਹੇਠ ਗੁ: ਮੰਜੀ ਸਾਹਿਬ ਤੋਂ ਸ਼ੁਰੂ ਹੋ ਕੇ ਕੁੱਥਾ ਖੇੜੀ, ਲੋਹਾ ਖੇੜੀ, ਅਲਾਲ ਮਾਜਰਾ, ਮਹਿਮੂਦਪੁਰ ਖੈਰਪੁਰ ਤੋਂ ਹੁੰਦਾ ਹੋਇਆ ਪਿੰਡ ਸੈਦਖੇੜੀ ਸਥਿਤ ਗੁਰਦੁਆਰਾ ਸੰਤ ਬਾਬਾ ਤੁਲਸੀਦਾਸ ਦੁਆਰ ਵਿਖੇ ਪਹੁੰਚਿਆ। ਜਿੱਥੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਸਵਰਨ ਸਿੰਘ ਸੈਦਖੇੜੀ ਵੱਲੋਂ ਅਤੇ ਸਰਪੰਚ ਪਰਮਜੀਤ ਸਿੰਘ ਵੱਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲੇ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਂਟ ਕੀਤੇ ਗਏ। ਇਸ ਤੋਂ ਉਪਰੰਤ ਇਹ ਨਗਰ ਕੀਰਤਨ ਪਿੰਡ ਸੈਦਖੇੜੀ ਤੋਂ ਹੁੰਦਾ ਹੋਇਆ ਅਨਾਜ ਮੰਡੀ, ਅਨਾਜ ਮੰਡੀ ਤੋਂ ਖਾਨਪੁਰ, ਭੋਗਲਾਂ, ਸੂਰੋਂ ਤੋਂ ਹੁੰਦਾ ਹੋਇਆ ਗੁਰਦੁਆਰਾ ਮੰਜੀ ਸਾਹਿਬ ਵਿਖੇ ਜਾ ਕੇ ਸਮਾਪਤ ਹੋਇਆ। ਨਗਰ ਕੀਰਤਨ ’ਚ ਇਕ ਸੁੰਦਰ ਪਾਲਕੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸਨ ਅਤੇ ਪੰਜ ਪਿਆਰੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਸਨ। ਇਸ ਮੌਕੇ ਜੋਗਿੰਦਰ ਸਿੰਘ ਚੌਹਾਨ,ਜੇਈ ਗੁਰਦੀਪ ਸਿੰਘ ਸੈਦਖੇੜੀ,ਸੁੱਚਾ ਸਿੰਘ, ਭਾਈ ਦਲੇਰ ਸਿੰਘ, ਭਾਈ ਅਰਜਨ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਨਰਿੰਦਰ ਸਿੰਘ ਮੋਨੂ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ।