ਗੁਰਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ
Publish Date: Mon, 06 Apr 2026 04:48 PM (IST)
Updated Date: Mon, 06 Apr 2026 04:52 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖ-ਨਿਵਾਰਨੋਂ ਸਾਹਿਬ ਤੋਂ ਪੰਜ ਪਿਆਰਿਆਂ, ਪੰਜ ਨਿਸ਼ਾਨਚੀ ਸਿੰਘਾਂ ਦੀ ਯੋਗ ਅਗਵਾਈ ਵਿਚ ਨਗਰ ਕੀਰਤਨ ਗੁਰਦੁਆਰਾ ਮੋਤੀ ਬਾਗ਼ ਸਾਹਿਬ ਵੱਲ ਰਵਾਨਾ ਹੋਇਆ, ਜਿਥੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਹੋਵੇਗਾ। ਨਗਰ ਕੀਰਤਨ ਦੀ ਆਰੰਭਤਾ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਹੋਈ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਨੇ ਫੁੱਲਾਂ ਨਾਲ ਸਜੀ ਪਾਲਕੀ ’ਚ ਗੁਰੂ ਸਾਹਿਬ ਜੀ ਦਾ ਸਰੂਪ ਅਦਬ ਅਤੇ ਸਤਿਕਾਰ ਨਾਲ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਆਰੰਭਤਾ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿਘ ਬਡੂੰਗਰ, ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਸਮੇਤ ਸ਼ਹਿਰ ਦੀਆਂ ਸਿੱਖ ਸਭਾਵਾਂ, ਸੁਸਾਇਟੀਆਂ ਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੌਰਾਨ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਸੰਗਤਾਂ ਗੁਰੂ ਸਾਹਿਬ ਜੀ ਦੀ ਪਾਲਕੀ ਨਾਲ ਨਾਮ ਸਿਮਰਨ ਕਰ ਰਹੀਆਂ, ਝਾੜੂ ਬਰਦਾਰ ਬਣੀਆਂ ਬੀਬੀਆਂ, ਗਤਕਾ ਪਾਰਟੀਆਂ ਤੇ ਸ਼ਬਦੀ ਜਥਿਆਂ ਨੇ ਵੀ ਸਾਰਿਆਂ ਦਾ ਧਿਆਨ ਖਿੱਚਿਆ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਲੜੂ, ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਆਦਿ ਸ਼ਾਮਲ ਸਨ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਨੇ ਨਗਰ ਕੀਰਤਨ ਕੀਰਤਨ ਵਿਚ ਸ਼ਾਮਲ ਸਿੱਖ ਸਭਾਵਾਂ, ਸਿੱਖ ਜਥੇਬੰਦੀਆਂ, ਸਿੱਖ ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਸੰਗਤਾਂ ਦਾ ਵੀ ਧੰਨਵਾਦ ਕੀਤਾ। ਨਗਰ ਕੀਰਤਨ ਦੌਰਾਨ ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਭਾਈ ਗੁਰਦੀਪ ਸਿੰਘ ਕਾਲੀ ਕੰਬਲੀ ਵਾਲੇ, ਸ਼ਬਦ ਗੁਰੂ ਪ੍ਰਚਾਰ ਸਭਾ ਦੇ ਪ੍ਰਧਾਨ ਭਗਵੰਤ ਸਿੰਘ, ਸ੍ਰੀ ਗੁਰੂ ਤੇਗ ਬਹਾਦਰ ਜਥੇ ਦੇ ਪ੍ਰਧਾਨ ਪ੍ਰੇਮ ਸਿੰਘ, ਤਰਲੋਕ ਸਿੰਘ ਤੋਰਾ, ਕੰਵਲਜੀਤ ਸਿੰਘ ਗੋਨਾ, ਸੀਨੀਅਰ ਅਕਾਲੀ ਲੀਡਰ ਜਸਪ੍ਰੀਤ ਸਿੰਘ ਭਾਟੀਆ, ਮਨਿੰਦਰ ਸਿੰਘ ਸ਼ਹਿਰੀ ਬੀ.ਸੀ. ਵਿੰਗ ਦੇ ਪ੍ਰਧਾਨ, ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਜਸਵਿੰਦਰ ਸਿੰਘ ਤੋਂ ਇਲਾਵਾ ਸੰਗਤਾਂ ਆਦਿ ਵੱਡੀ ਗਿਣਤੀ ਵਿਚ ਹਾਜ਼ਰ ਸਨ।