- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਤਾ ਗੱਦੀ ਦਿਵਸ ਦੇ ਸਬੰਧ ਵਿੱਚ ਨਗਰ ਕੀਰਤਨ ਸਜ਼ਾਇਆ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਗੁਰਦੁਆਰਾ ਡੇਰਾ ਬਾਬਾ ਸ੍ਰੀ ਚੰਦ ਜੀ ਮਦਨਪੁਰ ਚਲਚੇੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੁਰੂ ਗੱਦੀ ਦਿਵਸ ਦੇ ਸਬੰਧ ਵਿਚ ਮੁੱਖ ਸੇਵਾਦਾਰ ਬਾਬਾ ਬੰਤ ਸਿੰਘ ਦੀ ਦੇਖਰੇਖ ਵਿਚ ਇਲਾਕੇ ਦੀਆਂ ਸਮੂਹ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ। ਜਿਸ ’ਚ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਸਾਹਿਬਾਨ ਕਰ ਰਹੇ ਸਨ ਤੇ ਉਨ੍ਹਾਂ ਦੇ ਪਿੱਛੇ ਫੁੱਲਾਂ ਨਾਲ ਸਜ਼ੀ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਦੇਹ ਨੂੰ ਸੰਗਤਾਂ ਫੁੱਲਾਂ ਦੀ ਵਰਖਾ ਕਰਕੇ ਨਤਮਸਤਕ ਹੋ ਰਹੀਆਂ ਸਨ। ਨਗਰ ਕੀਰਤਨ ਦੇ ਨਾਲ ਪੈਦਲ ਚੱਲ ਰਹੀਆਂ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ। ਇਸ ਮੌਕੇ ਬਾਬਾ ਬੰਤ ਸਿੰਘ ਨੇ ਦੱਸਿਆ ਕਿ ਅੱਜ ਦੇ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਦੀਵਾਲੀ ਤੋਂ ਤੀਜੇ ਦਿਨ ਗੁਰੂ ਗ੍ਰੰਥ ਸਾਹਿਬ ਨੂੰ ਸੱਚ ਖੰਡ ਸ੍ਰੀ ਹਜੂਰ ਸਾਹਿਬ ਨਾਦੇੜ ਮਹਾਂਰਾਸਟਰ ਵਿਖੇ ਪੰਜ ਪੈਸੇ ਤੇ ਨਾਰੀਅਲ ਰੱਖ ਕੇ ਗੁਰਤਾਗੱਦੀ ਸੌਂਪੀ ਸੀ। ਅੱਜ ਸਲਾਨਾ ਗੁਰਤਾਗੱਦੀ ਦਿਵਸ ਸਬੰਧੀ ਪਾਠ ਸਾਹਿਬ ਦੀ ਲੜੀ ਦੇ ਭੋਗ ਪੁਆਏ ਗਏ। ਇਸ ਤੋਂ ਉਪਰੰਤ ਨਗਰ ਕੀਰਤਨ ਸਜ਼ਾਇਆ ਗਿਆ। ਇਸ ਦੌਰਾਨ ਸੰਗਤ ਵੱਲੋਂ ਰਸਤੇ ’ਚ ਨਗਰ ਕੀਰਤਨ ਨਾਲ ਚੱਲ ਰਹੀ ਸੰਗਤ ਦੇ ਲਈ ਫਲ ਫਰੂਟ ਅਤੇ ਚਾਹ ਬਿਸਕੁਟ ਦੇ ਲੰਗਰ ਲਗਾਏ ਹੋਏ ਸਨ। ਜਿਸ ’ਚ ਢਾਡੀ ਜੱਥਾ ਅਤੇ ਕੀਰਤਨੀ ਜਥੇ ਵੱਲੋਂ ਸੰਗਤ ਨੂੰ ਹਰ ਜੱਸ, ਕੀਰਤਨ ਤੇ ਢਾਡੀ ਵਾਰਾਂ ਨਾਲ ਨਿਹਾਲ ਕੀਤਾ। ਇਸ ਮੌਕੇ ਕੌਂਸਲਰ ਜ਼ਸਵੀਰ ਸਿੰਘ ਜੱਸੀ, ਗੁਰਬਖਸ਼ ਸਿੰਘ, ਪ੍ਰਦੀਪ ਸਿੰਘ ਰਾਗੀ, ਸੁਰਿੰਦਰ ਸਿੰਘ ਫਰੀਦਪੁਰ, ਢਾਡੀ ਮਲਕੀਤ ਸਿੰਘ, ਮਹਿੰਦਰ ਸਿੰਘ ਬੂਟਾ ਸਿੰਘ ਵਾਲਾ, ਸੰਦੀਪ ਪਾਲ ਸਿੰਘ, ਦਇਆ ਸਿੰਘ, ਗੁਰਨਾਮ ਸਿੰਘ ਗੁਰੂ ਨਾਨਕ ਇੰਡਸਟਰੀਜ, ਗੁਰਬਚਨ ਸਿੰਘ, ਹਰਚਰਨ ਸਿੰਘ ਬੱਲੂਪੁਰੀਆ ਆਦਿ ਹਾਜ਼ਰ ਸਨ।