ਭਗਤ ਨਾਮਦੇਵ ਦੇ ਜਨਮ ਦਿਹਾੜੇ ਸਬੰਧੀ ਸਜਿਆ ਨਗਰ ਕੀਰਤਨ
ਭਗਤ ਨਾਮ ਦੇਵ ਜੀ ਦੇ ਜਨਮ ਦਿਹਾਡ਼ੇ ਨੂੰ ਸਮਰਪਿਤ ਨਗਰ ਕੀਰਤਨ ਦਾ ਆਯੋਜਿਨ
Publish Date: Thu, 19 Nov 2026 07:29 PM (IST)
Updated Date: Fri, 20 Nov 2026 04:08 AM (IST)
ਜੀਐੱਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਭਗਤ ਨਾਮਦੇਵ ਜੀ ਦਾ ਜਨਮ ਦਿਹਾਡ਼ਾ ਜਿੱਥੇ ਦੇਸ਼ ਵਿਦੇਸ਼ ਵਿੱਚ 20 ਨਵੰਬਰ ਨੂੰ ਬਡ਼ੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ, ਉੱਥੇ ਹੀ ਕਸਬਾ ਦੇਵੀਗਡ਼੍ਹ ਦੇ ਗੁਰਦੁਆਰਾ ਭਗਤ ਨਾਮ ਦੇਵ ਜੀ ਦੀ ਸੰਗਤ ਵੱਲੋਂ ਹਰ ਸਸਾਲ ਦੀ ਤਰ੍ਹਾਂ ਇਸ ਸਾਲ ਵੀ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸਥਾਨਕ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਇਆ, ਜਿਸ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ। ਪਿੱਛੇ ਫੁੱਲਾਂ ਨਾਲ ਸਜਾਈ ਹੋਈ ਗੱਡੀ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਸਸ਼ੋਬਿਤ ਸਨ। ਰਾਗੀ ਸਿੰਘਾਂ ਵੱਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋਡ਼ਿਆ ਗਿਆ। ਇਹ ਨਗਰ ਕੀਰਤਨ ਗੁਰੂਦੁਆਰਾ ਭਗਤ ਨਾਮ ਦੇਵ ਜੀ ਤੋਂ ਸ਼ੁਰੂ ਹੋ ਕੇ ਕਸਬਾ ਦੇਵੀਗਡ਼੍ਹ ਦੇ ਬਜ਼ਾਰਾਂ ਵਿਚੋਂ ਦੀ ਲੰਘਿਆ ਅਤੇ ਪਿੰਡ ਬਹਾਦਰਪੁਰ ਫਕੀਰਾਂ, ਜੁਲਕਾਂ, ਭੰਬੂਆਂ ਅਤੇ ਮਿਹੋਣ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਭਗਤ ਨਾਮਦੇਵ ਸਾਹਿਬ ਦੇਵੀਗਡ਼੍ਹ ਵਿਖੇ ਹੀ ਸੰਪੰਨ ਹੋਇਆ। ਸੰਗਤਾਂ ਵੱਲੋਂ ਇਸ ਨਗਰ ਕੀਰਤਨ ਦਾ ਥਾਂ ਥਾਂ ਸਵਾਗਤ ਕੀਤਾ ਗਿਆ ਅਤੇ ਸੇਵਕਾਂ ਲਈ ਅਤੁੱਟ ਲੰਗਰ ਲਗਾਏ ਗਏ।