- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਨਗਰ ਕੀਰਤਨ ਸਜ਼ਾਏ

ਫੋਟੋ 22ਪੀਟੀਐਲ: 21:
ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਇਥੋਂ ਦੇ ਗੁਰਦੁਆਰਾ ਜ਼ੋਤ ਸਰੂਪ ਫੋਕਲ ਪੁਆਇੰਟ ਵੱਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੀਵਨ ਸਿੰਘ, ਐਡਵੋਕੇਟ ਸੁਬੇਗ ਸਿੰਘ, ਸੰਤ ਸਿੰਘ ਢਕਾਨਸੂ, ਕਰਮ ਸਿੰਘ ਸਰਵਾਰਾ ਦੀ ਸਾਂਝੀ ਦੇਖ ਰੇਖ ਹੇਠ ਸਮੂਹ ਸੰਗਤ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਦੀ ਸ਼ੁਰੂਆਤ ਹੈਡ ਗ੍ਰੰਥੀ ਭਾਈ ਸਤਵਿੰਦਰ ਸਿੰਘ ਵੱਲੋਂ ਅਰਦਾਸ ਕਰਕੇ ਕਰਵਾਈ ਗਈ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਸਾਹਿਬਾਨ ਕਰ ਰਹੇ ਸਨ ਤੇ ਉਸ ਦੇ ਪਿੱਛੇ ਫੁੱਲਾਂ ਨਾਲ ਸਜੀ ਪਾਲਕੀ ਸਾਹਿਬ ’ਚ ਸਜਾਏ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਉੱਤੇ ਸੰਗਤਾਂ ਫੁੱਲਾਂ ਦੀ ਵਰਖਾ ਕਰਕੇ ਨਤਮਸਤਕ ਹੋ ਰਹੀਆਂ ਸਨ। ਨਗਰ ਕੀਰਤਨ ਦੇ ਨਾਲ ਚੱਲ ਰਹੀਆਂ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਅਤੇ ਕੀਰਤਨ ਜੱਥੇ ਕੀਰਤਨ ਕਰ ਰਹੀਆਂ ਸਨ। ਇਸ ਦੌਰਾਨ ਗਤਕਾ ਪਾਰਟੀਆਂ ਆਪਣੀਆਂ ਕਲਾ ਦੇ ਜ਼ੋਹਰ ਦਿਖਾ ਰਹੀਆਂ ਸਨ। ਕਲੋਨੀ ਵਸਨੀਕਾਂ ਵੱਲੋਂ ਨਗਰ ਕੀਰਤਨ ਦੇ ਨਾਲ ਚੱਲ ਰਹੀਆਂ ਸੰਗਤਾਂ ਦੇ ਲਈ ਥਾਂ ਥਾਂ ਫੱਲ ਫਰੂਟ, ਚਾਹ ਬਰੈਡ, ਪ੍ਰਸ਼ਾਦ, ਦੁੱਧ ਆਦਿ ਦੇ ਲੰਗਰ ਲਗਾਏ ਹੋਏ ਸਨ। ਇਸ ਤਰ੍ਹਾਂ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਸਟਾਰ ਐਨਕਲੇਵ, ਅਰਬਨ ਅਸਟੇਟ, ਸਤਿਕਾਰ ਵਿਹਾਰ, ਨਾਰਨੋਲ ਕਲੋਨੀ ਆਦਿ ਤੋਂ ਹੁੰਦਾ ਹੋਇਆ ਗੁਰਦੁਆਰਾ ਜ਼ੋਤ ਸਰੂਪ ਫੋਕਲ ਪੁਆਇੰਟ ਵਿਖੇ ਸੰਪੰਨ ਹੋਇਆ। ਇਸ ਮੌਕੇ ਜ਼ਸਵਿੰਦਰ ਸਿੰਘ, ਸੁਰਜੀਤ ਸਿੰਘ, ਪਰਮਜੀਤ ਸਿੰਘ ਪਾਲ, ਸੁਰਿੰਦਰਪਾਲ ਸਿੰਘ ਨੰਬਰਦਾਰ, ਗੁਰਚਰਨ ਸਿੰਘ, ਦਾਰਾ ਸਿੰਘ, ਅਮਰੀਕ ਸਿੰਘ, ਨਰਿੰਦਰ ਸਿੰਘ ਸੈਣੀ, ਅਮਨਦੀਪ ਸਿੰਘ ਸੰਧੂ, ਸਤਵਿੰਦਰ ਸਿੰਘ ਨਰੜੂ, ਸੁਰਿੰਦਰ ਸਿੰਘ ਸੈਣੀ, ਹਰਨੇਕ ਸਿੰਘ ਸੈਣੀ, ਵਿੱਕੀ ਸ਼ਰਮਾ, ਮਹਿੰਦਰ ਸਿੰਘ ਟੀਨਾ ਸਮੇਤ ਹੋਰ ਹਾਜ਼ਰ ਸਨ।