- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਗਰ ਪੰਚਾਇਤ ਖਨੌਰੀ ਵੱਲੋਂ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ

ਹਰਜੀਤ ਸਿੰਘ, ਪੰਜਾਬੀ ਜਾਗਰਣ,
ਖਨੌਰੀ ☺: ਨਗਰ ਪੰਚਾਇਤ ਖਨੌਰੀ ਵੱਲੋਂ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਅਤੇ ਆਵਾਜਾਈ ਵਿੱਚ ਆ ਰਹੀਆਂ ਮੁਸ਼ਕਲਾਂ ਨੂੰ ਦੂਰ ਕਰਨ ਦੇ ਮਕਸਦ ਨਾਲ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਇਸ ਦੌਰਾਨ ਟਰੱਕ ਮਾਰਕੀਟ ਦੇ ਨਾਲ ਲੱਗਦੀ ਸਰਵਿਸ ਰੋਡ ’ਤੇ ਖੜ੍ਹੀਆਂ ਗੱਡੀਆਂ ਅਤੇ ਰੇਹੜੀਆਂ ਨੂੰ ਹਟਾਇਆ ਗਿਆ। ਇਸ ਤੋਂ ਇਲਾਵਾ ਖਨੌਰੀ ਪੁਲ ਹੇਠਾਂ ਅਤੇ ਨਰਵਾਣਾ ਰੋਡ ਤੋਂ ਵੀ ਨਾਜਾਇਜ਼ ਤੌਰ ’ਤੇ ਲਾਈਆਂ ਰੇਹੜੀਆਂ ਨੂੰ ਹਟਾ ਕੇ ਸਫ਼ਾਈ ਮੁਹਿੰਮ ਚਲਾਈ ਗਈ।
ਨਗਰ ਪੰਚਾਇਤ ਦੇ ਕਾਰਜ ਸਾਧਕ ਅਫ਼ਸਰ ਬਰਜਿੰਦਰ ਸਿੰਘ ਨੇ ਦੱਸਿਆ ਕਿ ਸ਼ਹਿਰ ਵਿੱਚ ਸੜਕਾਂ ਦੇ ਕਿਨਾਰਿਆਂ ਅਤੇ ਸਰਵਿਸ ਰੋਡ ’ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਵਿਸ ਰੋਡ ਅਤੇ ਪੁਲ ਹੇਠਾਂ ਰੇਹੜੀਆਂ ਲੱਗਣ ਕਾਰਨ ਆਵਾਜਾਈ ਵਿੱਚ ਰੁਕਾਵਟ ਪੈਦਾ ਹੁੰਦੀ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਇਹ ਕਦਮ ਚੁੱਕਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਮੌਸਮ ਵਿੱਚ ਹੋ ਰਹੀ ਤਬਦੀਲੀ ਨੂੰ ਦੇਖਦਿਆਂ ਸ਼ਹਿਰ ਵਿੱਚ ਡੇਂਗੂ ਅਤੇ ਹੋਰ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਲੋੜ ਅਨੁਸਾਰ ਦਵਾਈਆਂ ਦਾ ਛਿੜਕਾਅ ਵੀ ਕੀਤਾ ਜਾਵੇਗਾ, ਤਾਂ ਜੋ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਇਆ ਜਾ ਸਕੇ।
ਨਗਰ ਪੰਚਾਇਤ ਖਨੌਰੀ ਦੇ ਪ੍ਰਧਾਨ ਰੀਤੂ ਰਾਣੀ ਅਤੇ ਵਾਈਸ ਪ੍ਰਧਾਨ ਸ਼ੀਨੂ ਗਰਗ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਸਫ਼ਾਈ ਰੱਖਣ, ਗੰਦਗੀ ਨਾ ਫੈਲਾਉਣ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਨਗਰ ਪੰਚਾਇਤ ਦਾ ਸਹਿਯੋਗ ਕਰਨ। ਇਸ ਮੌਕੇ ਵਿਸ਼ਾਲ ਕਾਂਸਲ, ਬਲਿੰਦਰ ਸਿੰਘ, ਸਾਬਕਾ ਕੌਂਸਲਰ ਪ੍ਰਵੀਨ ਕੁਮਾਰ, ਪੰਚਾਇਤ ਖਨੌਰੀ ਦੇ ਕਲਰਕ ਗੁਰਮੇਲ ਸਿੰਘ, ਹਰਦੀਪ ਸਿੰਘ ਮੌਜੂਦ ਸਨ।