ਜਨਤਾ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਪੰਜਾਬ ਸਰਕਾਰ : ਸੀਐੱਮ ਸੈਣੀ
ਪੰਜਾਬ ਸਰਕਾਰ ਜਨਤਾ ਨਾਲ ਕੀਤੇ ਵਾਅਦਿਆ ਤੋਂ ਭੱਜ ਰਹੀ: ਮੁੱਖ ਮੰਤਰੀ ਨੈਬ ਸਿੰਘ ਸੈਣੀ
Publish Date: Sat, 21 Mar 2026 06:31 PM (IST)
Updated Date: Sun, 22 Mar 2026 04:11 AM (IST)

ਫੋਟੋ 21ਪੀਟੀਐਲ: 33, 34 ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ ਸਮਾਣਾ : ਭਾਰਤੀ ਜਨਤਾ ਪਾਰਟੀ ਵੱਲੋਂ ਪ੍ਰੋਫੈਸਰ ਮੋਹਨ ਲਾਲ ਸ਼ਰਮਾ ਦੀ ਅਗਵਾਈ ਹੇਠ ਕਿਸਾਨ ਪੈਲੇਸ ਵਿਖੇ ਇਕ ਜਨਤਕ ਰੈਲੀ ਰੱਖੀ ਗਈ, ਜਿਸ ’ਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ਿਰਕਤ ਕੀਤੀ। ਇਸ ਮੌਕੇ ਮੋਹਨ ਲਾਲ ਸ਼ਰਮਾ ਨੇ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਮੁੱਖ ਮੰਤਰੀ ਹਰਿਆਣਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿਕਾਸ ਦੀਆਂ ਉੱਚਾਈਆਂ ਵੱਲ ਜਾ ਰਿਹਾ ਹੈ। ਹਰਿਆਣਾ ਸਰਕਾਰ ਨੇ 22 ਫਸਲਾਂ ’ਤੇ ਐੱਮਐੱਸਪੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ-ਹਰਿਆਣਾ ਦਾ ਆਪਸੀ ਨਹੁੰ-ਮਾਸ ਦਾ ਰਿਸ਼ਤਾ ਹੈ ਇਹ ਸਾਂਝੀ ਵਿਰਾਸਤ ਸੰਘਰਸ਼ ਦਾ ਰਿਸ਼ਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ’ਚ ਜਿਨ੍ਹਾਂ ਪਰਿਵਾਰਾਂ ਦੀ ਆਮਦਨ 3 ਲੱਖ ਰੁਪਏ ਦੀ ਹੈ। ਉਨ੍ਹਾ ਨੂੰ 5 ਲੱਖ ਰੁਪਏ ਆਯੂਸ਼ਮਾਨ ਕਾਰਡ ਰਾਸ਼ੀ ਦੇਣ ਦਾ ਕੰਮ ਸਰਕਾਰ ਕਰ ਰਹੀ ਹੈ। ਇਸ ਯੋਜਨਾ ਤਹਿਤ 27 ਲੱਖ ਲੋਕ ਇਲਾਜ ਕਰਵਾ ਚੁੱਕੇ ਹਨ। ਉਨ੍ਹਾ ਕਿਹਾ ਕਿ ਪੰਜਾਬ ’ਚ ਮੁਹੱਲਾ ਕਲੀਨਿਕਾਂ ’ਚ ਦਵਾਈਆਂ ਵੀ ਨਹੀਂ ਮਿਲਦੀਆਂ ਤੇ ਹਰਿਆਣਾ ’ਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੱਲੋਂ ਬਣਦਿਆਂ ਸਾਰ ਹੀ ਔਰਤਾਂ ਨੂੰ 2100 ਰੁਪਏ ਮਹੀਨਾ ਦੇਣਾ ਸ਼ੁਰੂ ਕਰ ਦਿੱਤਾ ਸੀ ਪਰ ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ਨੇ ਚਾਰ ਸਾਲਾਂ ਦਾ ਸਮਾਂ ਬੀਤਣ ’ਤੇ ਵੀ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ’ਤੇ ਜੋ ਯੋਜਨਾਵਾਂ ਦੇ ਲਾਭ ਹਰਿਆਣਾ ਦੇ ਲੋਕਾਂ ਨੂੰ ਮਿਲ ਰਹੇ ਹਨ ਉਹ ਲਾਭ ਪੰਜਾਬ ਦੇ ਵਸਨੀਕਾਂ ਨੂੰ ਵੀ ਮਿਲਣਗੇ। ਮੁੱਖ ਮੰਤਰੀ ਸੈਣੀ ਨੇ ਉਨ੍ਹਾਂ ਕਿਹਾ ਕਿ ਪੰਜਾਬ ’ਚ ਨਸ਼ਾ ਤੇ ਬੇਰੁਜ਼ਗਾਰੀ ਹੋਣ ਕਰ ਕੇ ਨੌਜਵਾਨ ਕੁਰਾਹੇ ਪਏ ਹੋਏ ਹਨ ਤੇ ਸਰਕਾਰ ਦੀ ਨਸ਼ਾ ਰੋਕੂ ਮੁਹਿੰਮ ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ’ਚ ਬੁਰੀ ਤਰ੍ਹਾਂ ਅਸਫਲ ਹੋਈ ਹੈ। ਪੰਜਾਬ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਲਗਾਉਣ ਲਈ ਮਜਬੂਰ ਹਨ। ਸਮਾਗਮ ਦੌਰਾਨ ਪਰਦਮਨ ਸਿੰਘ ਵਿਰਕ ਨੇ ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਨੂੰ ਸਿਰੀ ਸਾਹਿਬ ਭੇਟ ਕੀਤੀ। ਇਸ ਮੌਕੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ, ਪ੍ਰਦਮਨ ਸਿੰਘ ਵਿਰਕ, ਸੁਰਿੰਦਰ ਸਿੰਘ ਖੇੜਕੀ, ਹਰਮੇਸ ਗੋਇਲ, ਮੰਡਲ ਪ੍ਰਧਾਨ ਜਤਿੰਦਰ ਸ਼ਰਮਾ, ਸਕੰਦਵੀਰ ਜਿੰਦਲ, ਵਿਨੋਦ ਸਿੰਗਲਾ, ਮੁਨੀਸ਼ ਰੋਕੀ, ਰਾਜੇਸ਼ ਮੋਦਗਿੱਲ, ਸੰਜੀਵ ਗਰਗ, ਲੱਡੂ ਭੱਲਾ ਤੋਂ ਇਲਾਵਾ ਵੱਡੀ ਗਿਣਤੀ ’ਚ ਲੋਕ ਹਾਜ਼ਰ ਸਨ।