200 ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਕਾਬੂ
200 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ
Publish Date: Sun, 11 Jan 2026 05:28 PM (IST)
Updated Date: Sun, 11 Jan 2026 05:30 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਰਾਜਪੁਰਾ : ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ 200 ਨੂੰ ਪਾਬੰਦੀਸ਼ੁਦਾ ਗੋਲੀਆਂ ਸਮੇਤ ਗ੍ਰਿਫਤਾਰ ਕਰ ਕੇ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਪੁਲਿਸ ਦੇ ਹੋਲਦਾਰ ਜਗਰੂਪ ਸਿੰਘ ਪੁਲਿਸ ਪਾਰਟੀ ਸਮੇਤ ਜਦੋਂ ਨੌਂ ਗੱਜਾ ਪੀਰ ਨੇੜੇ ਮੌਜੂਦ ਸਨ ਤਾਂ ਸ਼ੱਕ ਦੇ ਆਧਾਰ ਉਤੇ 1 ਵਿਅਕਤੀ ਨੂੰ ਰੋਕ ਕੇ ਤਲਾਸ਼ ਲਈ ਤਾਂ ਉਸ ਦੇ ਕਬਜ਼ੇ ਵਿੱਚੋਂ 200 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਪ੍ਰਵੇਸ਼ ਕੁਮਾਰ ਵਾਸੀ ਮਕਾਨ ਨੰਬਰ 95 ਗੁਰਬਖਸ਼ ਕਾਲੋਨੀ ਰਾਜਪੁਰਾ ਵੱਜੋਂ ਹੋਈ। ਜਿਸ ਤੇ ਥਾਣਾ ਸਦਰ ਪੁਲਿਸ ਨੇ ਉਕਤ ਵਿਅਕਤੀ ਦੇ ਖਿਲਾਫ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।