ਚੈਕਿੰਗ ਦੌਰਾਨ 100 ਨਸ਼ੇ ਦੀਆਂ ਗੋਲੀਆਂ ਬਰਾਮਦ
ਚੈਕਿੰਗ ਦੌਰਾਨ 100 ਨਸ਼ੀਲੀਆਂ ਗੋਲੀਆਂ ਬਰਾਮਦ
Publish Date: Sat, 31 Jan 2026 06:10 PM (IST)
Updated Date: Sat, 31 Jan 2026 06:13 PM (IST)
ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਸੰਭੂ : ਸਹਾਇਕ ਥਾਣੇਦਾਰ ਅਜੇ ਕੁਮਾਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਤੇ ਭੈੜੇ ਪੁਰਸ਼ਾਂ ਦੀ ਭਾਲ ਸਬੰਧੀ ਮਹਿਮਦਪੁਰ ਬੈਰੀਅਰ ’ਤੇ ਮੌਜੂਦ ਸੀ। ਇਸ ਦੌਰਾਨ ਪੁਲਿਸ ਵੱਲੋਂ ਇੱਕ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ 100 ਨਸ਼ੇ ਦੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਸੌਰਵ ਕੁਮਾਰ ਥਾਣਾ ਸਤਨਾਮਪੁਰਾ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ। ਇਸ ਸਬੰਧੀ ਥਾਣਾ ਸੰਭੂ ਵਿਖੇ ਮੁਲਜ਼ਮ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਕੇ ਉਸ ਨੂੰ ਕਾਨੂੰਨੀ ਕਾਰਵਾਈ ਉਪਰੰਤ ਅਦਾਲਤ ਵਿੱਚ ਪੇਸ਼ ਕੀਤਾ ਗਿਆ।