ਪਾਬੰਦੀਸ਼ੁਦਾ ਗੋਲੀਆਂ ਸਮੇਤ ਨੌਜਵਾਨ ਕਾਬੂ, ਮਾਮਲਾ ਦਰਜ
ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ, ਮਾਮਲਾ ਦਰਜ
Publish Date: Tue, 10 Mar 2026 05:01 PM (IST)
Updated Date: Tue, 10 Mar 2026 05:03 PM (IST)
ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਸਦਰ ਪੁਲਿਸ ਨੇ ਇਕ ਨੌਜਵਾਨ ਨੂੰ 100 ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕਰਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਅਮਨਪ੍ਰੀਤ ਸਿੰਘ ਨਿਵਾਸੀ ਪਿੰਡ ਮਰੌੜੀ ਵਜੋਂ ਹੋਈ ਹੈ। ਸਦਰ ਪੁਲਿਸ ਮੁਖੀ ਇੰਸਪੈਕਟਰ ਅਜੇ ਪਰੋਚਾ ਨੇ ਦੱਸਿਆ ਕਿ ਮਵੀਕਲਾਂ ਪੁਲਿਸ ਚੌਕੀ ਦੇ ਇੰਚਾਰਜ ਏਐਸਆਈ ਬਲਕਾਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਬੱਸ ਅੱਡਾ ਪਿੰਡ ਧਨੇਠਾ ਵਿਖੇ ਮੌਜੂਦ ਸਨ। ਗੁਪਤ ਸੂਚਨਾ ਦੇ ਆਧਾਰ ਤੇ ਪਿੰਡ ਅਰਾਈਂਮਾਜਰਾ ਨੂੰ ਜਾਂਦੇ ਕੱਚੇ ਰਸਤੇ ਤੇ ਨਾਕਾਬੰਦੀ ਕਰਕੇ ਮੁਲਜ਼ਮ ਨੂੰ ਸ਼ੱਕ ਦੇ ਆਧਾਰ ਤੇ ਰੋਕਿਆ ਗਿਆ। ਤਲਾਸ਼ੀ ਦੌਰਾਨ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਮੁਲਜ਼ਮ ਤੇ ਪਹਿਲਾਂ ਵੀ ਅਪਰਾਧਿਕ ਮਾਮਲਾ ਦਰਜ ਹੈ। ਅਧਿਕਾਰੀ ਅਨੁਸਾਰ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਅਗਲੇਰੀ ਕਾਰਵਾਈ ਕੀਤੀ ਜਾ ਸਕੇ।