4800 ਪਾਬੰਦੀਸ਼ੁਦਾ ਗੋਲੀਆਂ ਸਣੇ ਇਕ ਕਾਬੂ
ਥਾਣਾ ਸਦਰ ਪੁਲਿਸ ਵੱਲੋਂ 4800 ਨਸੀਲੀਆਂ ਗੋਲੀਆਂ ਸਣੇ ਇੱਕ ਕਾਬੂ
Publish Date: Tue, 10 Mar 2026 06:37 PM (IST)
Updated Date: Tue, 10 Mar 2026 06:39 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਥਾਣਾ ਸਦਰ ਪੁਲਿਸ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਹੋਇਆਂ ਨਾਕਾਬੰਦੀ ਕਰਕੇ ਇਕ ਵਿਅਕਤੀ ਨੂੰ 4800 ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫਤਾਰ ਕਰਕੇ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਪੁਲਿਸ ਦੇ ਐੱਸਐੱਚਓ ਇੰਸਪੈਕਟਰ ਕਿਰਪਾਲ ਸਿੰਘ ਮੋਹੀ ਨੇ ਦੱਸਿਆ ਕਿ ਐੱਸਐੱਸਪੀ ਪਟਿਆਲਾ ਵਰੁਣ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਥਾਣਾ ਸਦਰ ਪੁਲਿਸ ਵੱਲੋਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਕਾਰਵਾਈ ਕਰਦਿਆਂ ਹੋਇਆਂ ਐੱਸਪੀ ਗੁਰਬੰਸ ਸਿੰਘ ਬੈਂਸ ਤੇ ਡੀਐੱਸਪੀ ਰਾਜਪੁਰਾ ਮਨਜੀਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਦੀ ਅਗਵਾਈ ’ਚ ਵੱਖ-ਵੱਖ ਥਾਵਾਂ ਤੇ ਨਾਕਾਬੰਦੀ ਕੀਤੀ ਹੋਈ ਸੀ। ਜਿਸ ਕਾਰਨ ਏਐੱਸਆਈ ਅਮਰਜੀਤ ਸਿੰਘ ਵੱਲੋਂ ਰਾਜਪੁਰਾ ਸਰਹਿੰਦ ਰੋਡ ਉੱਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਇਕ ਮੋਨਾ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਨੂੰ ਭੱਜਣ ਲੱਗਿਆ ਤਾਂ ਜਦੋਂ ਪੁਲਿਸ ਪਾਰਟੀ ਨੇ ਬੜੀ ਮੁਸਤੈਦੀ ਦੇ ਨਾਲ ਉਸਨੂੰ ਕਾਬੂ ਕਰਕੇ ਉਸ ਦੁਆਰਾ ਸੁੱਟੇ ਹੋਏ ਕਾਲੇ ਰੰਗ ਦੇ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ’ਚੋਂ 4800 ਨਸ਼ੀਲੀਆਂ ਗੋਲੀਆਂ ਲੋਮੋਟਿਲ ਬਰਾਮਦ ਹੋਈਆਂ। ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਬਹਾਦਰ ਖਾਨ ਵਾਸੀ ਪਿੰਡ ਕਕਰਾਲਾ ਜ਼ਿਲ੍ਹਾ ਪਟਿਆਲਾ ਵਜੋਂ ਹੋਈ। ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰਨ ’ਤੇ ਅਦਾਲਤ ਵੱਲੋਂ ਉਕਤ ਮੁਲਜ਼ਮ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਇਸ ਦੌਰਾਨ ਉਸਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਨੂੰ ਚੈੱਕ ਕੀਤਾ ਜਾ ਸਕੇਗਾ। ਇਸ ਤੋਂ ਇਲਾਵਾ ਪੜਤਾਲ ਦੌਰਾਨ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਏਐਸਆਈ ਅਮਰਜੀਤ ਸਿੰਘ, ਏਐਸਆਈ ਗੁਰਦਰਸ਼ਨ ਸਿੰਘ, ਕਾਂਸਟੇਬਲ ਮਹਿਕਦੀਪ ਸਮੇਤ ਹੋਰ ਹਾਜ਼ਰ ਸਨ।