ਨਸ਼ੀਲੀਆਂ ਗੋਲੀਆਂ ਸਮੇਤ ਮੁਲਜ਼ਮ ਕਾਬੂ
ਨਸ਼ੀਲੀਆਂ ਗੋਲੀਆਂ ਸਮੇਤ ਮੁਲਜ਼ਮ ਕਾਬੂ
Publish Date: Fri, 06 Feb 2026 04:53 PM (IST)
Updated Date: Fri, 06 Feb 2026 04:56 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਸਮਾਣਾ : ਸਿਟੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਣੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਕੁਲਦੀਪ ਸਿੰਘ ਨਿਵਾਸੀ ਪਿੰਡ ਮੁਰਾਦਪੁਰ ਵਜੋਂ ਹੋਈ ਹੈ। ਸਿਟੀ ਪੁਲਿਸ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਹੋਲਦਾਰ ਗਗਨਦੀਪ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਵੜੈਚਾ ਮੋੜ ਤੇ ਚ ਮੌਜੂਦ ਸੀ। ਕਿ ਪੁਲਿਸ ਨੇ ਕੁਲਦੀਪ ਸਿੰਘ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ 72 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਹਿਰਾਸਤ ਚ ਲੈ ਲਿਆ। ਅਧਿਕਾਰੀ ਅਨੁਸਾਰ ਮਾਨਯੋਗ ਅਦਾਲਤ ਦੇ ਹੁਕਮਾਂ ਅਨੁਸਾਰ ਮੁਲਜ਼ਮ ਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ ਹੈ।