ਨੈਸ਼ਨਲ ਕਾਲਜ ਭੀਖੀ ਦਾ ਬੀਏ ਦਾ ਨਤੀਜਾ ਰਿਹਾ ਸ਼ਾਨਦਾਰ
ਨੈਸ਼ਨਲ ਕਾਲਜ ਭੀਖੀ ਦਾ ਬੀਏ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Wed, 11 Nov 2026 04:10 PM (IST)
Updated Date: Thu, 12 Nov 2026 04:00 AM (IST)
ਪੂਜਾ ਕੌਰ ਨੇ ਪਹਿਲਾ,ਲਵਪ੍ਰੀਤ ਕੌਰ ਨੇ ਦੂਜਾ ਅਤੇ ਗੁਰਸੇਵਕ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ, ਚੀਮਾ ਮੰਡੀ : ਨੈਸ਼ਨਲ ਕਾਲਜ ਭੀਖੀ ਦਾ ਬੀਏ ਭਾਗ ਦੂਜਾ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਦੇ ਮੀਡੀਆ ਇੰਚਾਰਜ ਪ੍ਰੋਫੈਸਰ ਪਰਮਜੀਤ ਕੌਰ ਨੇ ਦੱਸਿਆ ਕਿ ਇਸ ਨਤੀਜੇ ਵਿੱਚ ਪੂਜਾ ਕੌਰ ਨੇ 9.07 ਸੀਜੀਪੀਏ ਪ੍ਰਾਪਤ ਕਰਕੇ ਪਹਿਲਾ,ਲਵਪ੍ਰੀਤ ਕੌਰ ਨੇ 8.67 ਸੀਜੀਪੀਏ ਨਾਲ ਦੂਜਾ ਅਤੇ ਗੁਰਸੇਵਕ ਸਿੰਘ ਨੇ 8.63 ਸੀਜੀਪੀਏ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਐਮਕੇ ਮਿਸ਼ਰਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਮਿਹਨਤ,ਲਗਨ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਦਾ ਨਤੀਜਾ ਹੈ। ਉਹਨਾਂ ਕਿਹਾ ਕਿ ਵਧੀਆ ਨਤੀਜਾ ਆਉਣ ਨਾਲ ਜਿੱਥੇ ਬੱਚਿਆਂ ਦੇ ਮਾਪਿਆਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ ਉੱਥੇ ਹੀ ਕਾਲਜ ਦੇ ਸਟਾਫ ਨੂੰ ਵੀ ਇਸ ਗੱਲ ਦੀ ਖੁਸ਼ੀ ਹੈ ਕਿ ਉਹਨਾਂ ਦੁਆਰਾ ਪੜਾਏ ਗਏ ਬੱਚੇ ਵਧੀਆ ਪੁਜੀਸ਼ਨਾਂ ਲੈ ਕੇ ਪਾਸ ਹੋ ਰਹੇ ਹਨ। ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਪ੍ਰੋਫੈਸਰ ਗੁਰਤੇਜ ਸਿੰਘ ਤੇਜੀ, ਕਲਾਸ ਇੰਚਾਰਜ ਪ੍ਰੋਫੈਸਰ ਜਸਵਿੰਦਰ ਸਿੰਘ,ਪ੍ਰੋਫੈਸਰ ਰਣਜੀਤ ਕੌਰ, ਪ੍ਰੋਫੈਸਰ ਸੁਖਪਾਲ ਕੌਰ ਹਾਜ਼ਰ ਸਨ।