- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਲਾਕਾਤ ਦੌਰਾਨ ਚੇਅਰਮੈਨ ਹਰਜੀਤ ਗਰੇਵਾਲ ਨੇ ਮੋਹਨਜੀਤ ਸਿੰਘ ਨੂੰ ਭਰੋਸਾ ਦਿਵਾਇਆ ਕਿ ਉਨਾ ਨਾਲ ਹੋਏ ਤਸ਼ੱਦਦ ਬਾਰੇ ਮਾਮਲਾ ਦੇਸ਼ ਦੇ ਗ੍ਰਹਿ ਮੰਤਰੀ ਦੇ ਧਿਆਨ ਵਿਚ ਹੈ ਤੇ ਇਸ ਮਾਮਲੇ 'ਚ ਸ਼ਾਮਲ ਸਾਰੇ ਕਥਿਤ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਲਿਆਉਣ ਬਾਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇਗੀ ਤੇ ਇਨਸਾਫ਼ ਦਿਵਾਇਆ ਜਾਵੇਗਾ।

ਪਰਗਟ ਸਿੰਘ, ਪਟਿਆਲਾ : ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਗਰੇਵਾਲ ਨੇ ਮੰਗਲਵਾਰ ਨੂੰ ਮੋਹਨਜੀਤ ਸਿੰਘ ਨਾਲ ਮੁਲਾਕਾਤ ਕਰ ਕੇ ਉਸ ਦਾ ਹਾਲ-ਚਾਲ ਜਾਣਿਆ। ਇਸ ਮੌਕੇ ਵੱਡੀ ਗਿਣਤੀ 'ਚ ਭਾਜਪਾ ਆਗੂ ਤੇ ਵਰਕਰ ਵੀ ਮੌਜੂਦ ਸਨ। ਚੇਅਰਮੈਨ ਹਰਜੀਤ ਗਰੇਵਾਲ ਨੇ ਮੋਹਨਜੀਤ ਸਿੰਘ ਨੂੰ ਭਰੋਸਾ ਦਿਵਾਇਆ ਕਿ ਉਨਾ ਨਾਲ ਹੋਏ ਤਸ਼ੱਦਦ ਬਾਰੇ ਮਾਮਲਾ ਦੇਸ਼ ਦੇ ਗ੍ਰਹਿ ਮੰਤਰੀ ਦੇ ਧਿਆਨ ਵਿਚ ਹੈ ਤੇ ਇਸ ਮਾਮਲੇ 'ਚ ਸ਼ਾਮਲ ਸਾਰੇ ਕਥਿਤ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਲਿਆਉਣ ਬਾਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇਗੀ ਤੇ ਇਨਸਾਫ਼ ਦਿਵਾਇਆ ਜਾਵੇਗਾ।
ਜ਼ਿਕਰਯੋਗ ਹੈ ਕਿ ਮੋਹਨਜੀਤ ਸਿੰਘ ਉਸ ਸਮੇਂ ਚਰਚਾ 'ਚ ਆਏ ਸਨ, ਜਦੋਂ ਉਨ੍ਹਾਂ ਵੱਲੋਂ ਹਲਕਾ ਸੁਨਾਮ ਦੇ ਪਿੰਡ ਸ਼ੇਰੋਂ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਦੌਰੇ ਦੌਰਾਨ ਕਥਿਤ ਤੌਰ ’ਤੇ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਜਤਾਇਆ ਗਿਆ ਸੀ। ਇਸ ਤੋਂ ਬਾਅਦ ਪੁਲਿਸ ਵੱਲੋਂ ਉਨ੍ਹਾਂ ਨਾਲ ਕਥਿਤ ਤੌਰ ’ਤੇ ਕੁੱਟਮਾਰ/ਤਸ਼ੱਦਦ ਕੀਤੇ ਜਾਣ ਦੇ ਦੋਸ਼ ਸਾਹਮਣੇ ਆਏ ਸਨ। ਮੋਹਨਜੀਤ ਸਿੰਘ ਨੇ ਇਸ ਮਾਮਲੇ ਵਿੱਚ ਆਪਣੇ ਨਾਲ ਹੋਏ ਕਥਿਤ ਪੁਲਿਸ ਵਰਤਾਰੇ ਸਬੰਧੀ ਇਨਸਾਫ਼ ਦੀ ਮੰਗ ਕੀਤੀ ਹੈ। ਇਸ ਮੌਕੇ ਮੌਜੂਦ ਭਾਜਪਾ ਆਗੂਆਂ ਨੇ ਵੀ ਮੋਹਨਜੀਤ ਸਿੰਘ ਨਾਲ ਹੋਏ ਕਥਿਤ ਵਰਤਾਰੇ ’ਤੇ ਚਿੰਤਾ ਪ੍ਰਗਟ ਕਰਦਿਆਂ ਨਿਰਪੱਖ ਜਾਂਚ ਦੀ ਮੰਗ ਕੀਤੀ।