- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬੀ ਯੂਨੀਵਰਸਿਟੀ ਵਿਖੇ ਪਦਮਸ਼੍ਰੀ ਡਾ. ਰਤਨ ਸਿੰਘ ਜੱਗੀ ਬਾਰੇ ਰਾਸ਼ਟਰੀ ਸੈਮੀਨਾਰ ਕਰਵਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰਸਿੱਧ ਵਿਦਵਾਨ ਪਦਮਸ਼੍ਰੀ ਡਾ. ਰਤਨ ਸਿੰਘ ਜੱਗੀ ਦੀ ਸ਼ਖ਼ਸੀਅਤ ਅਤੇ ਸਿਰਜਣਾ ਨੂੰ ਸਮਰਪਿਤ ਇੱਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਯੂਨੀਵਰਸਿਟੀ ਦੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ਡਾ. ਰਤਨ ਸਿੰਘ ਜੱਗੀ ਮੈਮੋਰੀਅਲ ਚੈਰੀਟੇਬਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ। ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਡਾ. ਜਗਦੀਪ ਸਿੰਘ ਨੇ ਕਿਹਾ ਕਿ ਡਾ. ਰਤਨ ਸਿੰਘ ਜੱਗੀ ਵਰਗੇ ਵਿਦਵਾਨ ਸਦੀਆਂ ਬਾਅਦ ਪੈਦਾ ਹੁੰਦੇ ਹਨ। ਉਨ੍ਹਾਂ ਪੰਜਾਬੀ ਸਾਹਿਤ, ਸੱਭਿਆਚਾਰ ਅਤੇ ਸਿੱਖ ਅਧਿਐਨ ਦੇ ਖੇਤਰ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਦਾ ਖੋਜ ਕਾਰਜ, ਕੋਸ਼ਕਾਰੀ ਅਤੇ ਧਾਰਮਿਕ ਸਾਹਿਤ ਆਉਣ ਵਾਲੀਆਂ ਪੀੜ੍ਹੀਆਂ ਲਈ ਮਾਰਗਦਰਸ਼ਨ ਕਰਦਾ ਰਹੇਗਾ। ਮੁੱਖ ਮਹਿਮਾਨ ਡਾ. ਰਵੇਲ ਸਿੰਘ ਨੇ ਕਿਹਾ ਕਿ ਡਾ. ਜੱਗੀ ਵੱਲੋਂ ਸਥਾਪਿਤ ਕੀਤੇ ਅਕਾਦਮਿਕ ਮੁੱਲਾਂ ਨੂੰ ਸੰਭਾਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਵਿਸ਼ੇਸ਼ ਮਹਿਮਾਨ ਡਾ. ਜਸਪਾਲ ਕੌਰ ਕਾਂਗ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਪੰਜਾਬੀ ਭਾਸ਼ਾ, ਸਾਹਿਤ ਅਤੇ ਖੋਜ ਕਾਰਜਾਂ ਨੂੰ ਸਮਰਪਿਤ ਕੀਤਾ। ਮੁੱਖ ਬੁਲਾਰੇ ਡਾ. ਸਤਿੰਦਰ ਸਿੰਘ ਨੇ ਡਾ. ਜੱਗੀ ਦੇ ਖੋਜ ਕਾਰਜ ਨੂੰ ਪੰਜਾਬੀ ਜਗਤ ਲਈ ਮੀਲ ਪੱਥਰ ਦੱਸਿਆ। ਇਸ ਮੌਕੇ ਡਾ. ਸੁਰਜੀਤ ਸਿੰਘ ਨੇ ਸੈਮੀਨਾਰ ਦੀ ਰੂਪ-ਰੇਖਾ ਪੇਸ਼ ਕੀਤੀ। ਅਕਾਦਮਿਕ ਸੈਸ਼ਨ ਵਿੱਚ ਡਾ. ਮਨਮੋਹਨ, ਡਾ. ਪਰਮਜੀਤ ਸਿੰਘ ਢੀਂਗਰਾ, ਡਾ. ਗੁਰਪਾਲ ਸਿੰਘ ਸੰਧੂ, ਡਾ. ਰਾਜਿੰਦਰਪਾਲ ਬਰਾੜ ਅਤੇ ਡਾ. ਗੁਰਮੀਤ ਸਿੰਘ ਸਿੱਧੂ ਨੇ ਡਾ. ਜੱਗੀ ਦੇ ਜੀਵਨ ਅਤੇ ਰਚਨਾਵਾਂ ਬਾਰੇ ਵਿਚਾਰ ਪੇਸ਼ ਕੀਤੇ। ਸੈਸ਼ਨ ਦੀ ਪ੍ਰਧਾਨਗੀ ਪ੍ਰੋ. ਸਤੀਸ਼ ਕੁਮਾਰ ਵਰਮਾ ਨੇ ਕੀਤੀ। ਅੰਤ ਵਿੱਚ ਵਿਭਾਗ ਮੁਖੀ ਡਾ. ਗੁਰਸੇਵਕ ਸਿੰਘ ਲੰਬੀ ਨੇ ਸਭ ਦਾ ਧੰਨਵਾਦ ਕੀਤਾ।