ਨਵਾਬ ਫਾਊਂਡੇਸ਼ਨ ਸਕੂਲ ਬਾਂਗਡ਼ਾਂ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ
ਨਵਾਬ ਫਾਊਂਡੇਸ਼ਨ ਸਕੂਲ ਬਾਂਗਡ਼ਾਂ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ
Publish Date: Sun, 29 Mar 2026 04:42 PM (IST)
Updated Date: Sun, 29 Mar 2026 04:44 PM (IST)
ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਨਵਾਬ ਫਾਊਂਡੇਸ਼ਨ ਸਕੂਲ ਬਾਂਗਡ਼ਾਂ ਵਿਖੇ ਮਾਪੇ/ ਅਧਿਆਪਕ ਮਿਲਣੀ ਕਰਵਾਈ ਗਈ। ਇਸ ਮੌਕੇ ਸਕੂਲ ਦੇ ਅਧਿਆਪਕਾਂ ਵੱਲੋਂ ਮਾਤਾ-ਪਿਤਾ ਨੂੰ ਬੱਚਿਆਂ ਦੀ ਪਡ਼੍ਹਾਈ, ਪ੍ਰਗਤੀ ਅਤੇ ਵਿਵਹਾਰ ਬਾਰੇ ਜਾਣਕਾਰੀ ਦਿੱਤੀ ਗਈ। ਮਾਤਾ-ਪਿਤਾ ਨੇ ਵੀ ਅਧਿਆਪਕਾਂ ਨਾਲ ਵਿਚਾਰ ਸਾਂਝੇ ਕੀਤੇ ਅਤੇ ਬੱਚਿਆਂ ਦੀ ਸਿੱਖਿਆ ਨੂੰ ਹੋਰ ਬਿਹਤਰ ਬਣਾਉਣ ਲਈ ਸੁਝਾਅ ਦਿੱਤੇ। ਇਸ ਦੌਰਾਨ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤੇ ਸਰਟੀਫਿਕੇਟ ਵੰਡੇ ਗਏ। ਮੈਨੇਜਿੰਗ ਡਾਇਰੈਕਟਰ ਜਸਵਿੰਦਰ ਗਿਰ ਵੱਲੋਂ ਇਨਾਮ ਵੰਡ ਕੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਡਾਇਰੈਕਟਰ ਜਸਵਿੰਦਰ ਕੌਰ, ਵਾਈਸ ਪ੍ਰਿੰਸੀਪਲ ਅਮਨਦੀਪ ਕੌਰ ਨੇ ਮਿਲਣੀ ਸਮਾਗਮ ਦੌਰਾਨ ਕਿਹਾ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਨਾਲ ਮਾਤਾ-ਪਿਤਾ ਅਤੇ ਅਧਿਆਪਕਾਂ ਵਿਚਕਾਰ ਸਹਿਯੋਗ ਵਧਦਾ ਹੈ, ਜੋ ਬੱਚਿਆਂ ਦੇ ਚੰਗੇ ਭਵਿੱਖ ਲਈ ਬਹੁਤ ਜ਼ਰੂਰੀ ਹੈ। ਅੰਤ ਵਿਚ ਸਕੂਲ ਪ੍ਰਬੰਧਕਾਂ ਵੱਲੋਂ ਬੱਚਿਆਂ ਦੇ ਮਾਪਿਆਂ ਦਾ ਸਕੂਲ ਪਹੁੰਚਣ ਤੇ ਧੰਨਵਾਦ ਕੀਤਾ ਗਿਆ।