
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਘਨੌਰ ਦੀ ਅਨਾਜ ਮੰਡੀ ਵਿਖੇ ਭਾਜਪਾ ਦੇ ਸੀਨੀਅਰ ਆਗੂ ਤੇ ਹਲਕਾ ਇੰਚਾਰਜ ਵਿਕਾਸ ਸ਼ਰਮਾ ਦੀ ਅਗਵਾਈ ਹੇਠ ਕਰਵਾਏ ਗਏ ਵਿਸ਼ਾਲ ‘ਮੇਲਾ ਤੀਆਂ ਦਾ’ ਵਿਚ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ, ਖਾਸ ਕਰਕੇ ਮਾਵਾਂ-ਭੈਣਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਮਹਿਮਾਨ ਵਜੋਂ ਪਹੁੰਚੇ। ਇਸ ਦੌਰਾਨ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਨੇ ਆਪਣੀ ਗਾਇਕੀ ਨਾਲ ਮੇਲੇ ਨੂੰ ਹੋਰ ਰੰਗੀਨ ਬਣਾ ਦਿੱਤਾ। ਸਮਾਗਮ ਵਿਚ ਹਰਿਆਣਾ ਦੇ ਸਾਬਕਾ ਕੈਬਨਿਟ ਮੰਤਰੀ ਅਸੀਮ ਗੋਇਲ, ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਗੇਜਾ ਰਾਮ ਵਾਲਮੀਕਿ, ਭਾਜਪਾ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਗੰਗਰੌਲੀ ਹੋਬੀ ਧਾਰੀਵਾਲ ਭਾਜਪਾ ਆਗੂ ਸਮ

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਘਨੌਰ ਦੀ ਅਨਾਜ ਮੰਡੀ ਵਿਖੇ ਭਾਜਪਾ ਦੇ ਸੀਨੀਅਰ ਆਗੂ ਤੇ ਹਲਕਾ ਇੰਚਾਰਜ ਵਿਕਾਸ ਸ਼ਰਮਾ ਦੀ ਅਗਵਾਈ ਹੇਠ ਕਰਵਾਏ ਗਏ ਵਿਸ਼ਾਲ ‘ਮੇਲਾ ਤੀਆਂ ਦਾ’ ਵਿਚ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ, ਖਾਸ ਕਰਕੇ ਮਾਵਾਂ-ਭੈਣਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਮਹਿਮਾਨ ਵਜੋਂ ਪਹੁੰਚੇ। ਇਸ ਦੌਰਾਨ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਨੇ ਆਪਣੀ ਗਾਇਕੀ ਨਾਲ ਮੇਲੇ ਨੂੰ ਹੋਰ ਰੰਗੀਨ ਬਣਾ ਦਿੱਤਾ। ਸਮਾਗਮ ਵਿਚ ਹਰਿਆਣਾ ਦੇ ਸਾਬਕਾ ਕੈਬਨਿਟ ਮੰਤਰੀ ਅਸੀਮ ਗੋਇਲ, ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਗੇਜਾ ਰਾਮ ਵਾਲਮੀਕਿ, ਭਾਜਪਾ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਗੰਗਰੌਲੀ ਹੋਬੀ ਧਾਰੀਵਾਲ ਭਾਜਪਾ ਆਗੂ ਸਮੇਤ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਤੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਮੌਜੂਦ ਰਹੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਵਰਗ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ। ਭਗਵੰਤ ਮਾਨ ਦੀ ਪਤਨੀ ਨੂੰ ਨੋਟਿਸ ਭੇਜੇ ਜਾਣ ਨਾਲ ਸਬੰਧਤ ਸਵਾਲ ’ਤੇ ਵੀ ਸੈਣੀ ਨੇ ‘ਆਪ’ ਆਗੂਆਂ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਅਤੇ ਕਿਹਾ ਕਿ ਸਰਕਾਰ ਦੀ ਅਸਲ ਤਸਵੀਰ ਹੁਣ ਲੋਕਾਂ ਸਾਹਮਣੇ ਆ ਰਹੀ ਹੈ। ਇਸ ਦੌਰਾਨ ਜਦੋਂ ਪੱਤਰਕਾਰਾਂ ਵੱਲੋਂ ਪੰਜਾਬ ਵਿਚ ਅਕਾਲੀ ਦਲ ਤੇ ਭਾਜਪਾ ਦੇ ਸੰਭਾਵਿਤ ਗਠਜੋੜ ਸਬੰਧੀ ਸਵਾਲ ਕੀਤਾ ਗਿਆ ਤਾਂ ਨਾਇਬ ਸਿੰਘ ਸੈਣੀ ਨੇ ਇਸ ਮੁੱਦੇ ’ਤੇ ਕੋਈ ਸਪੱਸ਼ਟ ਜਵਾਬ ਦੇਣ ਦੀ ਬਜਾਏ ਚੁੱਪੀ ਧਾਰ ਲਈ। ਉਨ੍ਹਾਂ ਨੇ ਗਠਜੋੜ ਬਾਰੇ ਆਪਣਾ ਪੱਖ ਸਪੱਸ਼ਟ ਨਹੀਂ ਕੀਤਾ, ਜਿਸ ਕਾਰਨ ਇਹ ਮੁੱਦਾ ਚਰਚਾ ਦਾ ਵਿਸ਼ਾ ਬਣਿਆ ਰਿਹਾ।
ਸੱਭਿਆਚਾਰਕ ਸਮਾਗਮ ਦੀ ਸ਼ਲਾਘਾ ਕਰਦਿਆਂ ਸੈਣੀ ਨੇ ਕਿਹਾ ਕਿ ‘ਮੇਲਾ ਤੀਆਂ ਦਾ’ ਵਰਗੇ ਸਮਾਗਮ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਵਿਰਸੇ ਨਾਲ ਨਵੀਂ ਪੀੜ੍ਹੀ ਨੂੰ ਜੋੜਨ ਦਾ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਲਈ ਜਾਣੀ ਜਾਂਦੀ ਹੈ ਅਤੇ ਇਸ ਵਿਰਸੇ ਨੂੰ ਸੰਭਾਲਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਦੀ ਸ਼ਲਾਘਾ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਵਿਕਾਸ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਕਈ ਮਹੱਤਵਪੂਰਨ ਕੰਮ ਕੀਤੇ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ ਅਤੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਕੇ ਫੈਸਲਾ ਲੈਣਗੇ।