- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਦਰਸਾਏ ਮਾਰਗ ਤੇ ਚੱਲਣ ਦੀ ਲੋੜ: ਕੁਲਵੰਤ ਬਾਜ਼ੀਗਰ

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀਆਂ ਵੱਲੋਂ ਪਾਤੜਾਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਛੇਵਾਂ ਮਹਾਨ ਸੰਤ ਸਮਾਗਮ ਕਰਵਾਇਆ। ਇਸ ਦੌਰਾਨ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਸਮਾਗਮ ਵਿਚ ਪਹੁੰਚੇ ਸੰਤਾਂ ਮਹਾਂਪੁਰਸ਼ਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਸੰਗਤਾਂ ਨੂੰ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਦਰਸਾਏ ਮਾਰਗ ਤੇ ਚੱਲਣ ਦੀ ਲੋੜ ਹੈ ਅਤੇ ਉਨ੍ਹਾਂ ਵੱਲੋਂ ਦਿੱਤੀ ਸਿੱਖਿਆ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ। ਇਸ ਗੁਰਮਿਤ ਸਮਾਗਮ ਵਿਚ 108 ਸੰਤ ਸ੍ਰੀ ਨਿਰਮਲ ਦਾਸ ਬਾਬਾ ਜੋੜੇ ਪ੍ਰਧਾਨ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ, ਪੰਜਾਬ ਤੇ ਸੰਤ ਸਤਵਿੰਦਰ ਹੀਰਾ ਰਾਸ਼ਟਰੀ ਪ੍ਰਧਾਨ ਆਲ ਇੰਡੀਆ ਧਰਮ ਮਿਸ਼ਨ ਭਾਰਤ ਪਹੁੰਚੇ। ਇਸ ਮੌਕੇ ਮੁੱਖ ਕੀਰਤਨੀ ਜਥੇ ਗਿਆਨ ਚੰਦ ਰੰਗੜ ਲੁਧਿਆਣਾ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਦੀ ਬਾਣੀ ਨਾਲ ਜੋੜਿਆ ਅਤੇ ਗੁਰੂ ਸਾਹਿਬ ਦੇ ਜੀਵਨ ਬਾਰੇ ਚਾਨਣਾ ਪਾਇਆ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਵੱਲੋਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਤੇ ਹੋਰ ਆਗੂਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਹਰਿੰਦਰ ਸਿੰਘ ਪ੍ਰਧਾਨ, ਸਰਪੰਚ ਤਲਵਿੰਦਰ ਸਿੰਘ, ਸਰਪੰਚ ਕਰਨੈਲ ਸਿੰਘ, ਸਰਪੰਚ ਮਹਿੰਗਾ ਸਿੰਘ ਬੋਹੜਵਾਲਾ, ਹਰਜੀਤ ਸਿੰਘ, ਸਰਪੰਚ ਭੋਲਾ ਸਿੰਘ, ਬਾਬਾ ਬੀਰਾ ਸਿੰਘ ਦੁਗਾਲ, ਲਾਭ ਸਿੰਘ ਡਰੌਲੀ, ਰਣਜੀਤ ਸਿੰਘ ਵਿਰਕ, ਕੇਪੀ ਸ਼ਰਮਾ, ਸਰਪੰਚ ਠੰਡੂ ਰਾਮ ਖਾਨੇਵਾਲ ਆਦਿ ਮੌਜੂਦ ਸਨ।