- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਅਮਲੀਜਾਮਾ ਪਹਿਨਾਉਣ ਦੀ ਲੋੜ : ਪ੍ਰੋ. ਬਡੂੰਗਰ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਦੀ ਜਿਥੇ ਸਾਰਿਆਂ ਨੂੰ ਵਧਾਈ ਦਿੱਤੀ ਹੈ, ਉਥੇ ਹੀ ਸਰਕਾਰਾਂ ਨੂੰ ਯਾਦ ਕਰਵਾਇਆ ਹੈ ਕਿ ਆਜ਼ਾਦੀ ਸੰਗਰਾਮ ’ਚ ਨਾਇਕ ਵਜੋਂ ਉਭਰੇ ਸ਼ਹੀਦ ਭਗਤ ਸਿੰਘ ਨੂੰ ਸੰਘਰਸ਼ੀ ਯੋਧੇ ਦਾ ਖਿਤਾਬ ਦੇਣਾ ਚਾਹੀਦਾ ਅਤੇ ਅਜਿਹੇ ਸੂਰਬੀਰ ਯੋਧਿਆਂ ਕਾਰਨ ਅਸੀਂ ਸਾਰੇ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ। ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਕਿਹਾ ਕਿ ਅੱਜ ਲੋੜ ਹੈ ਕਿ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਅਮਲੀਜਾਮਾ ਪਹਿਨਾਇਆ ਜਾਵੇ। ਉਨ੍ਹਾਂ ਕਿਹਾ ਕਿ ਅੱਜ ਸਮੁੱਚੇ ਭਾਰਤ ਅੰਦਰ ਸ਼ਹੀਦੇ ਆਜ਼ਮ ਭਗਤ ਸਿੰਘ ਜੀ ਦਾ 119ਵੀਂ ਜਨਮ ਦਿਹਾੜਾ ਮਨਾਇਆ, ਪਰ ਵੇਖਦੇ ਹਾਂ ਕਿ ਏਨੇ ਵੱਡੇ ਵਕਫੇ ਵਿਚ ਭਾਰਤ ਅੰਦਰ ਗਰੀਬ ਹੋਰ ਗਰੀਬ ਹੋ ਰਿਹਾ ਤੇ ਅਮੀਰ ਸਿਖਰਾਂ ਨੂੰ ਛੂਹ ਰਿਹਾ ਹੈ, ਜਦਕਿ ਸੱਤਾ ਵਿਚ ਰਹਿਣ ਵਾਲੀਆਂ ਸਰਕਾਰਾਂ ਇਸ ਪਾੜੇ ਨੂੰ ਘੱਟ ਨਹੀਂ ਕਰ ਸਕੀਆਂ. ਪ੍ਰੋ. ਬਡੂੰਗਰ ਨੇ ਕਿਹਾ ਕਿ ਦੇਸ਼ 81 ਕਰੋੜ ਤੋਂ ਵੱਧ ਦੇਸ਼ ਵਾਸੀ ਗਰੀਬੀ ਰੇਖਾ ਤੋਂ ਹੇਠਾਂ ਆਪਣੀ ਨਰਕਮਈ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਹਨ, ਜਦਕਿ ਗਰੀਬਾਂ ਕੋਲ ਅਜੇ ਵੀ ਕੁੱਲੀ, ਗੁੱਲੀ ਅਤੇ ਜੁੱਲੀ ਦੀ ਜੱਦੋ ਜਹਿਦ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ. ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਭਾਈ ਮੋਦੀ ਮਹਿ਼ਜ਼ ਅੰਕੜਿਆਂ ਨਾਲ ਦੇਸ਼ ਦੀ ਤਰੱਕੀ ਨੂੰ ਵਿਖਾ ਰਹੇ ਹਨ, ਜਦਕਿ ਅਸਲ ਸੱਚਾਈ ਇਹ ਹੈ ਕਿ ਸ਼ਹੀਦੇ ਆਜ਼ਮ ਭਗਤ ਸਿੰਘ ਵਰਗਿਆਂ ਦੀ ਨਿਰਣਾਇਕਾ ਭੂਮਿਕਾ ਕਰਕੇ ਦੇਸ਼ ਨੂੰ ਅਜ਼ਾਦੀ ਮਿਲੀ ਅਤੇ ਅੱਜ ਤੱਕ ਦੀਆਂ ਸਰਕਾਰ ਸ਼ਹੀਦੇ ਆਜ਼ਮ ਭਗਤ ਨੂੰ ਸੰਘਰਸ਼ੀ ਯੋਧਾ ਤੱਕ ਨਹੀਂ ਐਲਾਨ ਸਕੀਆਂ. ਪ੍ਰੋ. ਬਡੂੰਗਰ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਨੂੰ ਸ਼ਹੀਦ ਆਜ਼ਮ ਭਗਤ ਸਿੰਘ ਦਾ ਸਨਮਾਨ ਅਤੇ ਕੌਮੀ ਹੀਰੋ ਕਹਿਕੇ ਦੇਸ਼ ਦਾ ਸੈਨਾਪਤੀ ਘੋਸ਼ਿਤ ਕਰਨਾ ਚਾਹੀਦਾ।