ਦੁਕਾਨਦਾਰਾਂ ’ਚ ਖੁਸ਼ੀ ਦਾ ਮਾਹੌਲ, ਵਿਧਾਇਕਾ ਨੀਨਾ ਮਿੱਤਲ ਦਾ ਕੀਤਾ ਧੰਨਵਾਦ
ਦੁਕਾਨਦਾਰਾ ਵਿਚ ਖੁਸ਼ੀ ਦਾ ਮਾਹੌਲ, ਵਿਧਾਇਕਾ ਨੀਨਾ ਮਿੱਤਲ ਦਾ ਕੀਤਾ ਧੰਨਵਾਦ
Publish Date: Wed, 08 Apr 2026 04:32 PM (IST)
Updated Date: Wed, 08 Apr 2026 04:35 PM (IST)

ਫੋਟੋ 8ਪੀਟੀਐਲ: 3 ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਹਲਕਾ ਰਾਜਪੁਰਾ ਵਿਧਾਇਕਾ ਨੀਨਾ ਮਿੱਤਲ ਵੱਲੋਂ ਰਾਜਪੁਰਾ ਬਾਈਪਾਸ ਨੈਸ਼ਨਲ ਹਾਈਵੇ ਨਾਲ ਸਬੰਧਤ ਲੁੱਕ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਦੁਕਾਨਦਾਰਾਂ ਤੇ ਸਥਾਨਕ ਵਾਸੀਆਂ ’ਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ ਤੇ ਉਨ੍ਹਾਂ ਵੱਲੋਂ ਵਿਧਾਇਕਾ ਨੀਨਾ ਮਿੱਤਲ ਦਾ ਧੰਨਵਾਦ ਵੀ ਕੀਤਾ ਗਿਆ। ਉਦਘਾਟਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕਾ ਨੀਨਾ ਮਿੱਤਲ ਨੇ ਦੱਸਿਆ ਕਿ ਨੈਸ਼ਨਲ ਹਾਈਵੇ ਰੇਲਵੇ ਪੁਲ ਤੋਂ ਬਾਬਾ ਮੌੜ ਬਾਈਪਾਸ ਵਾਲੀ ਇਸ ਸੜਕ ਦੇ ਨਵੀ ਬਣਨ ਨਾਲ ਰਾਹਗੀਰਾਂ ਅਤੇ ਦੁਕਾਨਦਾਰਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਸ਼ਰਧਾਲੂਆਂ ਤੇ ਇਲਾਕਾ ਵਾਸੀਆਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਨੈਸ਼ਨਲ ਹਾਈਵੇ ਤੋਂ ਪ੍ਰਾਚੀਨ ਨਲਾਸ ਮੰਦਰ ਲਈ ਕੱਟ ਰਸਤਾ ਮੁਹੱਈਆ ਕਰਵਾਇਆ ਜਾਵੇ। ਇਸ ਮੰਗ ਨੂੰ ਧਿਆਨ ’ਚ ਰੱਖਦਿਆਂ ਕੇਂਦਰੀ ਪੱਧਰ ’ਤੇ ਅੰਡਰ ਬ੍ਰਿਜ ਦੀ ਮਨਜ਼ੂਰੀ ਦਿਵਾਕੇ ਨਲਾਸ ਮੰਦਿਰ ਦੇ ਸ਼ਰਧਾਲੂਆਂ ਅਤੇ ਇਲਾਕਾ ਨਿਵਾਸੀਆ ਅੰਡਰ ਬ੍ਰਿਜ ਕੱਟ ਕੰਪਲੀਟ ਕਰਵਾ ਕੇ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇ ਬਾਈਪਾਸ ਦੇ ਨਵੀਨੀਕਰਨ ਨਾਲ ਜਿੱਥੇ ਆਵਾਜਾਈ ਪ੍ਰਣਾਲੀ ਸੁਚਾਰੂ ਹੋਵੇਗੀ, ਉੱਥੇ ਵਪਾਰੀ ਵਰਗ ਨੂੰ ਵੀ ਵੱਡਾ ਲਾਭ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਨਵੀਨੀਕਰਨ ਨੂੰ ਜਲਦੀ ਪੂਰਾ ਕਰਨ ਲਈ ਉਨ੍ਹਾਂ ਵੱਲੋਂ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਤੇ ਸਬੰਧਤ ਵਿਭਾਗਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ ਗਿਆ ਸੀ। ਡੀਸੀ ਪਟਿਆਲਾ, ਐੱਸਡੀਐੱਮ ਰਾਜਪੁਰਾ ਤੇ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨਾਲ ਮਿਲ ਕੇ ਇਹ ਯਕੀਨੀ ਬਣਾਇਆ ਗਿਆ ਕਿ ਸੜਕ ਦਾ ਕੰਮ ਸਮੇਂ ਸਿਰ ਪੂਰਾ ਹੋਵੇਗਾ। ਇਸ ਮੌਕੇ ਵਿਧਾਇਕਾ ਨੇ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ’ਚ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ‘ਤੇ ਕੰਮ ਕੀਤੇ ਜਾ ਰਹੇ ਹਨ। ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਆਵਾਜਾਈ ਸਹੂਲਤਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ। ਇਸ ਮੌਕੇ ਇਲਾਕੇ ਦੇ ਦੁਕਾਨਦਾਰਾਂ ਨੇ ਖੁਸ਼ੀ ਪ੍ਰਗਟਾਉਂਦੇ ਹੋਏ ਕਿਹਾ ਕਿ ਸੜਕ ਦੇ ਬਣਨ ਨਾਲ ਉਨ੍ਹਾਂ ਦੇ ਵਪਾਰ ਵਿੱਚ ਵਾਧਾ ਹੋਵੇਗਾ ਅਤੇ ਗਾਹਕਾਂ ਨੂੰ ਆਉਣ-ਜਾਣ ਵਿੱਚ ਆਸਾਨੀ ਮਿਲੇਗੀ। ਉਨ੍ਹਾਂ ਨੇ ਵਿਧਾਇਕਾ ਨੀਨਾ ਮਿੱਤਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨਵੀਂ ਸੜਕ ਬਣਨ ਨਾਲ ਇਲਾਕੇ ਦੀ ਤਰੱਕੀ ਵਿੱਚ ਮਹੱਤਵਪੂਰਨ ਕਦਮ ਸਾਬਤ ਹੋਵੇਗਾ। ਇਸ ਮੌਕੇ ਐਡਵੋਕੇਟ ਲਵੀਸ ਮਿੱਤਲ,ਕੋਸਲਰ ਦੇਸ਼ ਰਾਜ, ਗੁਰਵੀਰ ਸਰਾਂਓ ਬਲਾਕ ਪ੍ਰਧਾਨ, ਇਸਲਾਮ ਅਲੀ, ਸਵਰਨਦੀਪ ਸਿੰਘ ਜ਼ਿਲ੍ਹਾ ਜੁਆਇੰਟ ਸੈਕਟਰੀ ,ਕੋਸਲਰ ਬਿਕਰਮ ਸਿੰਘ ਕੰੜੇਵਾਲਾ,ਹਰਪ੍ਰੀਤ ਸਿੰਘ ਲਾਲੀ, ਚੇਅਰਮੈਨ ਟਿੰਕੂ ਬਾਂਸਲ, ਸਚਿਨ ਮਿੱਤਲ,ਯੂਥ ਪ੍ਰਧਾਨ ਰਾਜੇਸ਼ ਬੋਵਾ, ਕੁਲਦੀਪ ਸਿੰਘ, ਜਸਪਾਲ ਸਿੰਘ ਪਾਲ ਟਾਇਰ,ਬੰਟੂ, ਮਨੀਸ਼ ਸ਼ਰਮਾ,ਬਾਵਨ ਉਤਰੇਜਾ, ਜੁਨੇਜਾ, ਅਮਰਜੀਤ,ਮਨੀ ਸੁਨੇਜਾ,ਘੋਲਾ ਮੁਲਤਾਨੀ ਸਮੇਤ ਹੋਰ ਵੀ ਨੇੜਲੇ ਦੁਕਾਨਦਾਰ ਅਤੇ ਪਾਰਟੀ ਵਰਕਰ ਮੌਜੂਦ ਸਨ।