ਸਰਕਾਰ ਕਣਕ ਦਾ ਇਕ ਇਕ ਦਾਣਾ ਖਰੀਦਣ ਲਈ ਵਚਨਵੱਧ : ਵਿਧਾਇਕਾ ਮਿੱਤਲ
ਪੰਜਾਬ ਸਰਕਾਰ ਕਣਕ ਦਾ ਇੱਕ ਇੱਕ ਦਾਣਾ ਖਰੀਦਣ ਦੇ ਲਈ ਵਚਨ ਵੱਧ - ਵਿਧਾਇਕਾ ਮਿੱਤਲ
Publish Date: Wed, 01 Apr 2026 07:13 PM (IST)
Updated Date: Wed, 01 Apr 2026 07:16 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਅਨਾਜ ਮੰਡੀ ਰਾਜਪੁਰਾ ਵਿਖੇ ਅੱਜ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਕਣਕ ਦੀ ਸਰਕਾਰੀ ਖਰੀਦ ਦੇ ਪਹਿਲੇ ਦਿਨ ਅਨਾਜ ਮੰਡੀ ’ਚ ਵਿਕਣ ਦੇ ਲਈ ਪੁੱਜੀ ਕਣਕ ਦੀ ਹਲਕਾ ਰਾਜਪੁਰਾ ਦੀ ਵਿਧਾਇਕ ਨੀਨਾ ਮਿੱਤਲ ਵੱਲੋਂ ਕਣਕ ਦੀ ਸਰਕਾਰੀ ਖਰੀਦ ਪ੍ਰਕਿਰਿਆ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਵਿਧਾਇਕਾ ਨੀਨਾ ਮਿੱਤਲ ਨਾਲ ਉਨ੍ਹਾਂ ਦੇ ਪਤੀ ਅਜੇ ਮਿੱਤਲ, ਆੜ੍ਹਤੀ ਐਸੋਸੀਏਸ਼ਨ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਦਵਿੰਦਰ ਸਿੰਘ ਬੈਦਵਾਨ, ਡੀਐੱਫਐੱਸਸੀ ਰਵਿੰਦਰ ਕੌਰ, ਏਐੱਫਐੱਸਓ ਵਰਿੰਦਰ ਸਿੰਘ, ਸੈਕਟਰੀ ਮਾਰਕੀਟ ਕਮੇਟੀ ਜਸਵਿੰਦਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਨਾਲ ਸਨ। ਇਸ ਮੌਕੇ ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਕਣਕ ਦੀ ਫਸਲ ਦੀ ਸਰਕਾਰੀ ਖਰੀਦ ਸੁਚਾਰੂ ਢੰਗ ਨਾਲ ਕਰਨ ਲਈ ਵਚਨਬੱਧ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਸਫਾਈ, ਪੀਣ ਵਾਲੇ ਪਾਣੀ ਅਤੇ ਹੋਰ ਜ਼ਰੂਰੀ ਸੁਵਿਧਾਵਾਂ ਯਕੀਨੀ ਬਣਾਈਆਂ ਗਈਆਂ ਹਨ। ਵਿਧਾਇਕਾ ਮਿੱਤਲ ਨੇ ਕਿਹਾ ਕਿ ਮੰਡੀ ਵਿਚ ਕਿਸਾਨ ਪੁੱਤਾਂ ਵਾਂਗੂ ਪਾਲੀ ਫਸਲ ਲੈ ਕੇ ਆਉਣ ਤਾਂ ਉਸ ਨੂੰ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਆੜ੍ਹਤੀ ਐਸੋਸੀਏਸ਼ਨ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਦਵਿੰਦਰ ਸਿੰਘ ਬੈਦਵਾਨ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਣਕ ਦੀ ਫਸਲ ਸੁਕਾ ਕੇ ਹੀ ਅਨਾਜ ਮੰਡੀ ’ਚ ਲਿਆਉਣ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ’ਚ ਕਿਸੇ ਵੀ ਤਰ੍ਹਾਂ ਦੀ ਖੱਜਲ ਖ਼ੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਮਾਰਕਫੈੱਡ ਦੇ ਇੰਸਪੈਕਟਰ ਲਖਬੀਰ ਸਿੰਘ, ਆੜ੍ਹਤੀ ਲਲਿਤ ਡੇਹਰਾ, ਹਰੀਸ਼ ਨਰੂਲਾ, ਰਕੇਸ਼ ਕੁਕਰੇਜਾ ਰਿੰਕੂ, ਵਿਜੈ ਕਕੜ, ਸੰਜੀਵ ਗੋਇਲ, ਆਤਮ ਪ੍ਰਕਾਸ਼ ਸਚਦੇਵਾ, ਨਰੇਸ਼ ਵਧਵਾ, ਰਵੀ ਅਹੂਜਾ ਅਤੇ ਦਿਨੇਸ਼ ਸਚਦੇਵਾ ਸਮੇਤ ਖ੍ਰੀਦ ਏਜੰਸੀਆਂ ਤੇ ਮੰਡੀ ਬੋਰਡ ਦੇ ਅਧਿਕਾਰੀ ਆੜ੍ਹਤੀਏ ਅਤੇ ਕਿਸਾਨ ਮੌਜੂਦ ਸਨ।