ਨਾਭਾ : ਸਮਾਜ ਵਿੱਚ ਲਿੰਗ ਅਨੁਪਾਤ ਵਿੱਚ ਸਮਾਨਤਾ ਦਾ ਸੰਦੇਸ ਲਿਆਉਣ ਲਈ ਜਿਲ੍ਹਾ ਸਿਹਤ ਵਿਭਾਗ ਵੱਲੋਂ ਸਿਵਲ ਹਸਪਤਾਲ ਨਾਭਾ ਵਿਖੇ ਨਵੇਂ ਸਾਲ ਦੇ ਮੌਕੇ ਤੇ ਹਸਪਤਾਲ ਵਿੱਚ ਪੈਦਾ ਹੋਈਆਂ ਨਵ-ਜੰਮੀਆਂ ਬੱਚੀਆਂ ਨੂੰ ਸਨਮਾਨਿਤ ਕੀਤਾ ਗਿਆ, ਜਿਸ ਦੌਰਾਨ ਸਿਵਲ ਸਰਜਨ ਡਾ: ਮਨਜੀਤ ਸਿੰਘ ਵੱਲੋਂ ਨਵ-ਜੰਮੀਆਂ ਬੱਚੀਆਂ ਨੂੰ ਗਰਮ ਕੱਪੜੇ, ਕੰਬਲ ਅਤੇ ਮਿਠਆਈਆਂ ਆਦਿ ਵੰਡੇ। ਇਸ ਮੌਕੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਬੱਚਿਆਂ ਨੂੰ ਆਸੀਰਵਾਦ ਦੇਣ ਦੇ ਨਾਲ -ਨਾਲ ਪ੫ਮਾਤਮਾ ਅੱਗੇ ਉਨ੍ਹਾਂ ਦੀ ਲੰਮੀ ਉਮਰ ਅਤੇ ਸਿਹਤਮੰਦ ਰਹਿਣ ਲਈ ਕਾਮਨਾ ਵੀ ਕੀਤੀ। ਉਨ੍ਹਾਂ ਨੇ ਕਿਹਾ ਕਿ ਕੋਈ ਸਮਾਂ ਸੀ ਜਦੋਂ ਲੜਕੀ ਨੂੰ ਪਰਿਵਾਰ ਤੇ ਬੋਝ ਸਮਿਝਆ ਜਾਂਦਾ ਸੀ, ਪਰ ਅੱਜ ਦੇ ਯੁੱਗ ਵਿੱਚ ਲੜਕੀਆਂ ਸਮਾਜ ਦੇ ਹਰ ਖੇਤਰ ਵਿੱਚ ਲੜਕਿਆਂ ਤੋਂ ਮੋਹਰੀ ਹਨ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕਰ ਰਹੀਆਂ ਹਨ। ਉਨ੍ਹਾਂ ਬੱਚੀਆਂ ਦੇ ਮਾਤਾ-ਪਿਤਾ ਨੂੰ ਕਿਹਾ ਕਿ ਉਹ ਪਰਿਵਾਰ ਵਿੱਚ ਧੀ ਨੂੰ ਪੂਰਾ ਬਣਦਾ ਮਾਨ ਸਤਿਕਾਰ ਦੇਣ ਅਤੇ ਉਨ੍ਹਾਂ ਦਾ ਚੰਗੇ ਤਰੀਕੇ ਨਾਲ ਪਾਲਣ ਪੋਸ਼ਣ ਕਰਨ ਤਾਂ ਜੋ ਉਹ ਸਮਾਜ ਵਿੱਚ ਉੱਚੇ ਅਹੁੱਦਿਆਂ ਤੇ ਤਾਇਨਾਤ ਹੋ ਸਕਣ। ਇਸ ਮੌਕੇ ਐਸ.ਐਮ.ਓ. ਡਾ: ਸੰਜੇ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਜਿੱਥੇ 5 ਸਾਲ ਤੱਕ ਦੀਆਂ ਲੜਕੀਆਂ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ ਉਥੇ ਹੀ ਗਰਭਵਤੀ ਮਾਵਾਂ ਦਾ ਮੁਫਤ ਇਲਾਜ ਅਤੇ ਮੁਫਤ ਜਣੇਪਾ ਵੀ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੀ.ਸੀ.ਪੀ.ਐਨ.ਡੀ.ਟੀ. ਐਕਟ ਤਹਿਤ ਲਿੰਗ ਦੀ ਜਾਂਚ ਕਰਵਾਉਣਾ, ਕੰਨਿਆ ਭਰੂਣ ਹੱਤਿਆ ਕਰਨਾ ਅਤੇ ਕਰਵਾਉਣਾ ਕਾਨੂੰਨੀ ਜੁਰਮ ਹੈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ: ਸੈਲੀ ਜੇਤਲੀ , ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਸੁਖਮਿੰਦਰ ਸਿੰਘ, ਮੈਡੀਕਲ ਕਮਿਸਨਰ ਡਾ. ਐਮ.ਐਸ. ਧਾਲੀਵਾਲ, ਜਿਲ੍ਹਾ ਮਾਸ ਮੀਡੀਆ ਅਫਸਰ ਕਿ੫ਸਨ ਕੁਮਾਰ, ਡਾ. ਵੀਨੂੰ ਗੋਇਲ, ਡਿਪਟੀ ਮਾਸ ਮੀਡੀਆ ਅਫਸਰ ਕਰਨੈਲ ਸਿੰਘ, ਡਾ. ਰੇਖਾ ਗੁਪਤਾ, ਡਾ. ਸੈਲੀ, ਦਵਿੰਦਰ ਸਿੰਘ, ਨੀਲਮ ਰਾਣੀ, ਰਜਨੀ, ਰਮਨਦੀਪ ਕੌਰ ਸਮੂਹ ਸਟਾਫ ਅਤੇ ਨਵ-ਜੰਮੀਆਂ ਬੱਚੀਆਂ ਦੇ ਮਾਤਾ-ਪਿਤਾ ਹਾਜ਼ਰ ਸਨ।