ਪੱਤਰ ਪੇ੍ਰਰਕ, ਪਟਿਆਲਾ : ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਨੂੰ ਵੱਖ-ਵੱਖ ਜ਼ੋਨਾਂ 'ਚ ਵੰਡ ਕੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕਰ ਰਹੀ ਹੈ। ਪਿਛਲੇ ਦਿਨੀਂ ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ, ਪਟਿਆਲਾ, ਮੋਹਾਲੀ, ਲੁਧਿਆਣਾ ਤੇ ਮਾਲੇਰਕੋਟਲਾ ਦੀ ਸਾਂਝੀ ਮੀਟਿੰਗ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਹੋਈ। ਸਾਰੇ ਜ਼ਿਲਿ੍ਹਆਂ ਦੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਰਾਮ ਸਿੰਘ ਧੀਮਾਨ ਦੀਆਂ ਰਾਮਗੜ੍ਹੀਆ ਭਾਈਚਾਰੇ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਰਾਮਗੜ੍ਹੀਆ ਅਕਾਲ ਜਥੇਬੰਦੀ ਨੇ ਜ਼ੋਨ-1 ਦਾ ਚੇਅਰਮੈਨ ਨਿਯੁਕਤ ਕੀਤਾ। ਧੀਮਾਨ ਨੇ ਕਿਹਾ ਕਿ ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਕੌਮੀ ਕਨਵੀਨਰ ਹਰਜੀਤ ਸਿੰਘ ਰਾਮਗੜ੍ਹੀਆ ਦੀ ਅਗਵਾਈ ਹੇਠ ਸੂਬਾ ਚੇਅਰਮੈਨ ਜਗਜੀਤ ਸਿੰਘ ਸੱਗੂ ਦੇ ਆਦੇਸ਼ਾਂ ਅਨੁਸਾਰ ਸ਼ੁਰੂ ਤੋਂ ਜਥੇਬੰਦੀ ਦੀ ਚੜ੍ਹਦੀਕਲਾ ਲਈ ਮਿਹਨਤ ਕਰ ਰਹੇ ਹਾਂ ਅਤੇ ਹਮੇਸ਼ਾ ਕਰਦੇ ਰਹਾਂਗੇ। ਉਨਾਂ੍ਹ ਦੱਸਿਆ ਕਿ ਬਹੁਤ ਜਲਦ ਜ਼ੋਨ-1 ਦੇ ਜ਼ਿਲਿ੍ਹਆਂ 'ਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਕੇ ਹਰ ਪਿੰਡ ਪੱਧਰ 'ਤੇ ਮੈਂਬਰ ਬਣਾਉਣਾ ਲਾਜ਼ਮੀ ਕੀਤਾ ਜਾਵੇਗਾ ਤਾਂ ਜੋ ਸੰਗਠਨ ਹੋਰ ਮਜ਼ਬੂਤ ਕੀਤਾ ਜਾ ਸਕੇ। ਅਗਲੇ ਵਰ੍ਹੇ ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦਾ 300 ਸਾਲਾ ਜਨਮ ਦਿਹਾੜਾ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਸਾਰਾ ਸਾਲ ਮਨਾਇਆ ਜਾਵੇਗਾ। ਰਾਮ ਸਿੰਘ ਧੀਮਾਨ ਨੇ ਕੌਮੀ ਕਨਵੀਨਰ ਹਰਜੀਤ ਸਿੰਘ ਰਾਮਗੜ੍ਹੀਆ ਤੇ ਸੂਬਾ ਚੇਅਰਮੈਨ ਜਗਜੀਤ ਸਿੰਘ ਸੱਗੂ ਦਾ ਧੰਨਵਾਦ ਕੀਤਾ ਤੇ ਜਥੇਬੰਦੀ ਲਈ ਵੱਧ ਚੜ੍ਹ ਕੇ ਮਿਹਨਤ ਕਰਨ ਦਾ ਵਿਸ਼ਵਾਸ ਦਿਵਾਇਆ।