ਸਿੱਖਿਆ ਕ੍ਰਾਂਤੀ ਤਹਿਤ ਸਸਸਸ ਚੰਦੂਮਾਜਰਾ ’ਚ ਨਵੇਂ ਕਲਾਸਰੂਮ ਦਾ ਉਦਘਾਟਨ ਸਿੱਖਿਆ ਕ੍ਰਾਂਤੀ ਤਹਿਤ ਸਸਸਸ ਚੰਦੂਮਾਜਰਾ ਵਿਖੇ ਨਵੇਂ ਕਲਾਸਰੂਮ ਦਾ ਉਦਘਾਟਨ
Publish Date: Thu, 26 Nov 2026 04:49 PM (IST)
Updated Date: Thu, 26 Nov 2026 04:52 PM (IST)
ਐੱਚਐੱਸ ਸੈਣੀ, ਪੰਜਾਬੀ ਜਾਗਰਣ ਰਾਜਪੁਰਾ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚਲਾਈ ਜਾ ਰਹੀ ਸਕੂਲ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਹਲਕਾ ਵਿਧਾਇਕ ਮੈਡਮ ਨੀਨਾ ਮਿੱਤਲ ਦੀ ਦੇਖ-ਰੇਖ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਦੂਮਾਜਰਾ ਵਿਖੇ ਨਵੇਂ ਉਸਾਰੇ ਗਏ ਕਲਾਸਰੂਮ ਦਾ ਉਦਘਾਟਨ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਮਮਤਾ ਖੁਰਾਣਾ ਸੇਠੀ ਦੀ ਨਿਗਰਾਨੀ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਮੈਂਬਰ ਸਟੇਟ ਫੀਸ ਰੈਗੂਲੇਟਰੀ ਬਾਡੀ ਪਟਿਆਲਾ ਅਤੇ ਜ਼ਿਲ੍ਹਾ ਸਿੱਖਿਆ ਇੰਚਾਰਜ ਪਟਿਆਲਾ ਵਿਜੇ ਮੈਨਰੋ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਹਲਕਾ ਵਿਧਾਇਕ ਨੀਨਾ ਮਿੱਤਲ ਦੀ ਦੇਖ-ਰੇਖ ਹੇਠ ਰਾਜਪੁਰਾ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਗੁਣਾਤਮਕ ਸੁਧਾਰ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਕੋਸ਼ਿਸ਼ਾਂ ਦੇ ਸਾਰਥਕ ਨਤੀਜੇ ਹੁਣ ਸਾਹਮਣੇ ਆ ਰਹੇ ਹਨ। ਸਕੂਲ ਦੇ ਪ੍ਰਿੰਸੀਪਲ ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਪੂਰੀ ਮਿਹਨਤ, ਲਗਨ ਅਤੇ ਸਮਰਪਣ ਭਾਵਨਾ ਨਾਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੇ ਹਨ। ਇਸ ਮੌਕੇ ਬੇਅੰਤ ਸਿੰਘ ਹੈੱਡ ਮਾਸਟਰ ਉਗਾਣੀ, ਸਿੱਖਿਆ ਇੰਚਾਰਜ ਹਲਕਾ ਰਾਜਪੁਰਾ ਜਾਗਰ ਸਿੰਘ, ਸਤਨਾਮ ਸਿੰਘ ਜਲਾਲਪੁਰ ਬਲਾਕ ਪ੍ਰਧਾਨ, ਬਲਾਕ ਸਿੱਖਿਆ ਇੰਚਾਰਜ ਰਾਜਪੁਰਾ ਵਿਜੇ ਗੋਸਵਾਮੀ, ਹਲਕਾ ਰਾਜਪੁਰਾ ਮੀਡੀਆ ਕੋਆਰਡੀਨੇਟਰ ਰਾਜਿੰਦਰ ਸਿੰਘ ਚਾਨੀ, ਸਵਰਨਜੀਤ ਕੌਰ ਸਰਪੰਚ ਚੰਦੂਮਾਜਰਾ, ਅਜੀਤ ਸਿੰਘ ਚੰਦੂਮਾਜਰਾ, ਮਿੰਟੋ ਦੇਵੀ ਸਰਪੰਚ ਬਲਸੂਆਂ, ਗੋਲਡੀ ਬਲਸੂਆਂ, ਵੀਨਾ ਮਹਿਤਾ ਲੈਕਚਰਾਰ ਮੈਥ, ਸਤਵੰਤ ਲੈਕਚਰਾਰ ਅੰਗਰੇਜ਼ੀ, ਨਤਾਸ਼ਾ ਅੰਗਰੇਜ਼ੀ ਮਿਸਟ੍ਰੈੱਸ, ਸਵਿੰਦਰ ਪਾਲ ਕੌਰ, ਮੀਨਾ ਕੁਮਾਰੀ, ਅਨੁਪਮਾ ਰਾਣੀ, ਬਲਜੀਤ ਸਿੰਘ, ਹਰਵਿੰਦਰ ਸਿੰਘ, ਚੰਦਰਿਕਾ ਭੱਟੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।