- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਸਾਹਿਬ ’ਚ ਲਗਾਈ ਨਵੀਂ ਆਧੁਨਿਕ ਆਟਾ ਚੱਕੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : 9ਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕੀਤੇ ਉਪਰਾਲੇ ਸਦਕਾ ਗੁਰੂ ਘਰ ਦੇ ਲੰਗਰਾਂ ਲਈ ਨਵੀਂ ਆਧੁਨਿਕ ਆਟਾ ਚੱਕੀ ਦੀ ਸ਼ੁਰੂਆਤ ਕੀਤੀ ਗਈ। ਨਵੀਂ ਆਧੁਨਿਕ ਆਟਾ ਚੱਕੀ ਦੀ ਸ਼ੁਰੂਆਤ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ, ਜਿਨਾਂ ਨੇ ਆਪਣੇ ਕਰ ਕਮਲਾਂ ਨਾਲ ਆਟਾ ਚੱਕੀ ਦੀ ਆਰੰਭਤਾ ਕਰਵਾਈ। ਇਸ ਮੌਕੇ ਭਾਈ ਭੁਪਿੰਦਰਪਾਲ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਨਵੀਂ ਆਟਾ ਚੱਕੀ ਸੰਗਤਾਂ ਨੂੰ ਸਮਰਪਿਤ ਕੀਤੀ ਗਈ। ਇਸ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਭਾਗ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਗੁਰੂ ਘਰ ਦੇ ਲੰਗਰਾਂ ’ਚ ਨਿਰੰਤਰ ਅਤੁੱਟ ਲੰਗਰ ਚਲਾਇਆ ਜਾਂਦਾ ਹੈ ਅਤੇ ਸੰਗਤਾਂ ਦੀ ਆਮਦ ਨੂੰ ਵੇਖਦਿਆਂ ਨਵੇਂ ਮਾਡਲ ਵਾਲੀ ਨਵੀਂ ਆਟਾ ਚੱਕੀ ਲਗਵਾਉਣ ਲਈ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜੀ ਤੱਕ ਸੰਗਤਾਂ ਨੇ ਅਪੀਲ ਕੀਤੀ ਸੀ ਤੇ ਇਸ ਮੰਗ ਨੂੰ ਅੰਤ੍ਰਿੰਗ ਕਮੇਟੀ ਵਿਚ ਪਾਸ ਕਰਵਾਉਣ ਤੋਂ ਬਾਅਦ ਆਟਾ ਚੱਕੀ ਗੁਰੂ ਘਰ ਵਿਚ ਸਥਾਪਿਤ ਕਰਵਾ ਦਿੱਤੀ ਗਈ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਵੀ ਐੱਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਵੀ ਧੰਨਵਾਦ ਕੀਤਾ, ਜਿਨਾਂ ਵੱਲੋਂ ਅਜਿਹੇ ਵੱਡੇ ਉਪਰਾਲੇ ਗੁਰੂ ਘਰ ਵਿਚ ਕਰਵਾਏ ਜਾ ਰਹੇ ਹਨ। ਇਸ ਮੌਕੇ ਮੈਨੇਜਰ ਭਾਗ ਸਿੰਘ ਨੇ ਦੱਸਿਆ ਕਿ ਅਨੇਕਾਂ ਹੀ ਕਾਰਜ ਗੁਰੂ ਘਰ ਵਿਖੇ ਚੱਲ ਰਹੇ ਹਨ, ਜੋ ਆਉਣ ਵਾਲੇ ਸਮੇਂ ਵਿਚ ਜਲਦ ਸੰਗਤਾਂ ਨੂੰ ਸਮਰਪਿਤ ਕੀਤੇ ਜਾਣਗੇ। ਇਸ ਮੌਕੇ ਭਾਈ ਸਰਬਜੀਤ ਸਿੰਘ, ਭਾਈ ਪ੍ਰਿਤਪਾਲ ਸਿੰਘ, ਭਾਈ ਰਜਨੀਸ਼ ਸਿੰਘ, ਭਾਈ ਲਖਵਿੰਦਰ ਸਿੰਘ ਆਦਿ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।