ਐੱਚਐੱਸ ਸੈਣੀ, ਰਾਜਪੁਰਾ

ਭਾਜਪਾ ਜ਼ਿਲ੍ਹਾ ਪਟਿਆਲਾ ਦਿਹਾਤੀ ਉੱਤਰੀ ਦੇ ਪ੍ਰਧਾਨ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਵੱਲੋਂ ਜ਼ਿਲ੍ਹਾ ਕਾਰਜ਼ਕਾਰਨੀ ਤੋਂ ਬਾਅਦ ਹੁਣ ਮੰਡਲ ਪ੍ਰਧਾਨਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪ ਕੇ ਆਪਣੀ ਟੀਮ ਵਿਚ ਵਾਧਾ ਕੀਤਾ ਹੈ। ਜਿਸ ਨਾਲ ਭਾਜਪਾ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਭਾਜਪਾ ਜ਼ਿਲ੍ਹਾ ਪ੍ਰਧਾਨ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਦੱਸਿਆ ਕਿ ਭਾਜਪਾ ਹਾਈਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਹੇਠ ਉੁਨ੍ਹਾਂ ਵੱਲੋਂ ਨਵੀ ਮੰਡਲ ਕਾਰਜ਼ਕਾਰਨੀ ਵਿੱਚ ਕ੍ਰਿਸ਼ਨ ਕੁਮਾਰ ਮੰਡਲ ਪ੍ਰਧਾਨ ਖੇੜਾ ਗੱਜੂ, ਐਡਵੋਕੇਟ ਸੇਖਰ ਚੋਧਰੀ ਮੰਡਲ ਪ੍ਰਧਾਨ ਪੁਰਾਣਾ ਰਾਜਪੁਰਾ, ਸ਼ਿਵ ਕੁਮਾਰ ਮੰਡਲ ਪ੍ਰਧਾਨ ਬਨੂੜ, ਅਸ਼ਵਨੀ ਕੁਮਾਰ ਮੰਡਲ ਪ੍ਰਧਾਨ ਰਾਜਪੁਰਾ ਟਾਊਨ, ਬਹਾਦਰ ਸਿੰਘ ਉਪਲਹੇੜੀ ਮੰਡਲ ਪ੍ਰਧਾਨ ਸਰਾਏਬੰਜਾਰਾ ਥਾਪਿਆ ਗਿਆ ਹੈ।

ਇਸ ਮੌਕੇ ਭਾਜਪਾ ਹਲਕਾ ਰਾਜਪੁਰਾ ਇੰਚਾਰਜ ਜਗਦੀਸ ਕੁਮਾਰ ਜੱਗਾ ਨੇ ਨਵੇਂ ਚੁੱਣੇ ਗਏ ਮੰਡਲ ਪ੍ਰਧਾਨਾਂ ਨੂੰ ਵਧਾਈ ਦਿੰਦਿਆ ਕਿਹਾ ਕਿ ਜ਼ਿਲ੍ਹਾ ਪ੍ਰਧਾਨ ਜਥੇਦਾਰ ਗੜ੍ਹੀ ਦੀ ਅਗਵਾਈ ਵਿੱਚ ਨਵੀਂ ਚੁਣੇ ਗਏ ਅਹੁੱਦੇਦਾਰ ਪਾਰਟੀ ਦੀ ਮਜਬੂਤੀ ਦੇ ਲਈ ਕੰਮ ਕਰਨਗੇ ਤੇ ਪਾਰਟੀ ਨੂੰ ਬੂਥ, ਪਿੰਡਾਂ ਅਤੇ ਸ਼ਹਿਰਾਂ ਵਿਚ ਹੋਰ ਮਜ਼ਬੂਤ ਕੀਤਾ ਜਾਵੇਗਾ। ਨਵੇਂ ਚੁੱਣੇ ਗਏ ਅਹੁੱਦੇਦਾਰਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਜਥੇਦਾਰ ਗੜ੍ਹੀ ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਜਿਹੜੀ ਜਿੰਮੇਵਾਰੀ ਸੌਂਪੀ ਗਈ ਹੈ ਨੂੰ ਪੂਰੀ ਤਨਦੇਹੀ ਦੇ ਨਾਲ ਨਿਭਾਉਣਗੇ ਤੇ ਭਾਜਪਾ ਦੀ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਪਾਰਟੀ ਗਤੀਵਿਧੀਆਂ ਦਾ ਲੋਕਾਂ ਵਿੱਚ ਪ੍ਰਚਾਰ ਕਰਕੇ ਵੱਧ ਤੋਂ ਵੱਧ ਪਰਿਵਾਰਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ ਤਾਂ ਜੋ ਪਾਰਟੀ ਨੂੰ ਹੇਠਲੇ ਪੱਧਰ ਤੇ ਮਜਬੂਤ ਕਰਕੇ ਆਉਣ ਵਾਲੀਆਂ ਬਲਾਕ ਸੰਮਤੀ, ਜ਼ਿਲ੍ਹਾ ਪ੍ਰਰੀਸ਼ਦ, ਪੰਚਾਇਤਾਂ ਅਤੇ ਲੋਕ ਸਭਾ ਚੋਣਾਂ 'ਚ ਭਾਜਪਾ ਉਮੀਦਵਾਰਾਂ ਦੇ ਹੱਥ ਮਜ਼ਬੂਤ ਕੀਤੇ ਜਾ ਸਕਣ।

ਇਸ ਮੌਕੇ ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਪ੍ਰਦੀਪ ਨੰਦਾ, ਜ਼ਿਲ੍ਹਾ ਮੀਤ ਪ੍ਰਧਾਨ ਸੁਰਿੰਦਰ ਸਿੰਘ ਘੁਮਾਣਾ, ਨਰੇਸ਼ ਧੀਮਾਨ, ਦਫ਼ਤਰ ਇੰਚਾਰਜ਼ ਵਿਸ਼ੂ ਸ਼ਰਮਾ, ਕੁਲਦੀਪ ਸਿੰਘ ਸਮੇਤ ਪਾਰਟੀ ਅਹੁੱਦੇਦਾਰ ਤੇ ਵਰਕਰ ਹਾਜ਼ਰ ਸਨ।