- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਿਊ ਪ੍ਰੈੱਸ ਕਲੱਬ ਰਾਜਪੁਰਾ ਵੱਲੋਂ ਅੱਖਾਂ ਦਾ ਜਾਂਚ ਕੈਂਪ, 252 ਮਰੀਜ਼ਾਂ ਦੀ ਜਾਂਚ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਨਿਊ ਪ੍ਰੈੱਸ ਕਲੱਬ ਰਾਜਪੁਰਾ ਵੱਲੋਂ ਆਰੀਆ ਸਮਾਜ ਮੰਦਰ ਵਿਖੇ ਪਹਿਲਾ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ। ਕਲੱਬ ਦੇ ਪ੍ਰਧਾਨ ਅਸ਼ੋਕ ਪ੍ਰੇਮੀ ਤੇ ਪ੍ਰੋਜੈਕਟ ਚੇਅਰਮੈਨ ਜਗਦੀਸ਼ ਕੇ.ਬੀ. ਦੀ ਦੇਖਰੇਖ ਹੇਠ ਲਗਾਏ ਕੈਂਪ ਦਾ ਉਦਘਾਟਨ ਮੁੱਖ ਮਹਿਮਾਨ ਐੱਸਪੀ ਬਿਕਰਮਜੀਤ ਸਿੰਘ ਬਰਾੜ ਨੇ ਕੀਤਾ। ਇਸ ਮੌਕੇ ਐੱਸਪੀ ਬਿਕਰਮਜੀਤ ਸਿੰਘ ਬਰਾੜ ਨੇ ਕਿਹਾ ਕਿ ਨਿਊ ਪ੍ਰੈੱਸ ਕਲੱਬ ਵੱਲੋਂ ਅੱਖਾਂ ਦੀ ਜਾਂਚ ਲਈ ਕੈਂਪ ਲਗਾਉਣਾ ਸ਼ਲਾਘਾਯੋਗ ਉਪਰਾਲਾ ਹੈ। ਅਜਿਹੇ ਸਮਾਜ ਸੇਵੀ ਕਾਰਜਾਂ ਨਾਲ ਲੋੜਵੰਦ ਲੋਕਾਂ ਨੂੰ ਸਿਹਤ ਸਹੂਲਤਾਂ ਮਿਲਦੀਆਂ ਹਨ। ਉਨ੍ਹਾਂ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਜਿਹੇ ਕਾਰਜਾਂ ਲਈ ਅੱਗੇ ਆਉਣ ਦੀ ਅਪੀਲ ਕੀਤੀ। ਕੈਂਪ ਦੌਰਾਨ ਅੱਖਾਂ ਦੇ ਮਾਹਰ ਡਾ. ਕਤਿਆਨੀ ਗੋਇਲ ਤੇ ਓਫਥੈਲਮਿਕ ਅਫਸਰ ਸੁਸ਼ਮਾ ਕਾਲੀਆ ਨੇ 252 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ। ਜਾਂਚ ਦੌਰਾਨ 10 ਮਰੀਜ਼ਾਂ ਦੀ ਪਛਾਣ ਅੱਖਾਂ ਵਿਚ ਲੈਂਜ਼ ਪਾਉਣ ਲਈ ਕੀਤੀ ਗਈ। ਇਸ ਤੋਂ ਇਲਾਵਾ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਨਜ਼ਰ ਦੀਆਂ ਐਨਕਾਂ ਵੀ ਵੰਡੀਆਂ ਗਈਆਂ। ਇਸ ਮੌਕੇ ਭਾਜਪਾ ਦੇ ਹਲਕਾ ਰਾਜਪੁਰਾ ਇੰਚਾਰਜ ਜਗਦੀਸ਼ ਕੁਮਾਰ ਜੱਗਾ, ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਭਾਜਪਾ ਦੇ ਸੂਬਾ ਜਨਰਲ ਸਕੱਤਰ ਚਰਨਜੀਤ ਸਿੰਘ ਬਰਾੜ, ਪਰਵੀਨ ਛਾਬੜਾ, ਨਿਰਮਲ ਸਿੰਘ ਸੇਖਨਮਾਜਰਾ, ਰਣਜੀਤ ਸਿੰਘ ਰਾਣਾ, ਮਾਰਕੀਟ ਕਮੇਟੀ ਦੇ ਚੇਅਰਮੈਨ ਦੀਪਕ ਸੂਦ, ਕਿਸਾਨ ਆਗੂ ਤਰਸੇਮ ਸਿੰਘ ਭੱਲਾ ਅਤੇ ਹੋਰ ਵੱਖ-ਵੱਖ ਰਾਜਨੀਤਕ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।