ਪੰਜਾਬੀ ਜਾਗਰਣ ਪ੍ਰਤੀਨਿੱਧ, ਪਟਿਆਲਾ : ਸਰਕਾਰੀ ਕਾਲਜ ਗੈਸਟ ਫੈਕਲਟੀ ਸਹਾਇਕ ਪੋ੍ਫੈਸਰ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ ਸਮੂਹ ਗੈਸਟ ਫੈਕਲਟੀ ਸਹਾਇਕ ਪੋ੍ਫੈਸਰ ਨੇ ਕਾਲਜ ਗੇਟ ਅੱਗੇ ਧਰਨਾ ਤੀਸਰੇ ਦਿਨ ਵੀ ਜਾਰੀ ਰਿਹਾ। ਇਸ ਮੌਕੇ ਪੋ੍ਫ਼ੈਸਰਾਂ ਨੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਪੋ੍ਫ਼ੈਸਰਾਂ ਨੇ ਕਿਹਾ ਪੰਜਾਬ ਸਰਕਾਰ ਤੇ ਉੱਚੇਰੀ ਸਿੱਖਿਆ ਵਿਭਾਗ ਵੱਲੋਂ ਜਾਰੀਆਂ ਕੀਤੀਆਂ ਗਈਆਂ ਸੈਕਸ਼ਨ ਅਸਾਮੀਆਂ ਨੂੰ ਰੱਦ ਕਰ ਕੇ ਕਾਲਜਾਂ 'ਚ ਗੈਸਟ ਫ਼ੈਕਲਟੀ 'ਤੇ ਸੇਵਾਵਾਂ ਨਿਭਾ ਰਹੇ ਪੋ੍ਫ਼ੈਸਰਾਂ ਨੂੰ ਪੱਕਾ ਕੀਤਾ ਜਾਵੇ। ਪ੍ਰਦਰਸ਼ਨਕਾਰੀ ਪੋ੍ਫ਼ੈਸਰਾਂ ਨੇ ਚਿਤਾਵਨੀ ਦਿੱਤੀ ਕਿ ਜਦ ਤਕ ਉਨਾਂ੍ਹ ਦੀਆਂ ਸੇਵਾਵਾਂ ਨੂੰ ਪੱਕੇ ਨਹੀਂ ਕੀਤਾ ਜਾਂਦਾ ਉਹ ਧਰਨਾ ਨਹੀਂ ਸਮਾਪਤ ਕਰਨਗੇ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਪੋ੍. ਹੁਕਮ ਚੰਦ ਨੇ ਵੀ ਸੰਬੋਧਨ ਕੀਤਾ। ਉਨਾਂ੍ਹ ਚਿਤਾਵਨੀ ਦਿੱਤੀ ਕਿ ਜਦ ਤਕ ਵਿਭਾਗ ਵਲੋਂ ਉਨਾਂ੍ਹ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ ਉਹ ਧਰਨੇ 'ਤੇ ਬੈਠੇ ਰਹਿਣਗੇ।