ਚੋਣਾਂ ਲੜਨ ਵਾਲੇ ਕਾਂਗਰਸੀ ਆਗੂਆਂ ਦਾ ਸਨਮਾਨ
ਚੋਣਾਂ ਲੜਨ ਵਾਲੇ ਕਾਂਗਰਸੀ ਆਗੂਆਂ ਦਾ ਸਨਮਾਨ
Publish Date: Sat, 03 Jan 2026 05:06 PM (IST)
Updated Date: Sat, 03 Jan 2026 05:08 PM (IST)

- ਸਰਕਾਰੀ ਤੰਤਰ ਦੀ ਵਰਤੋਂ ਕਰ ਕੇ ‘ਆਪ’ ਨੇ ਚੋਣਾਂ ਜਿੱਤੀਆਂ ਨਹੀਂ ਸਗੋਂ ਲੁੱਟੀਆਂ : ਬਣਵਾਲਾ ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ ਪਾਤੜਾਂ : ਸੂਬੇ ਵਿੱਚ ਹੋਈਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਸ਼ੁਤਰਾਣਾ ਨਾਲ ਸੰਬੰਧਿਤ ਵੱਖ-ਵੱਖ ਜ਼ੋਨਾਂ ਤੋਂ ਕਾਂਗਰਸ ਪਾਰਟੀ ਦੇ ਟਿਕਟ ਉੱਤੇ ਚੋਣ ਮੈਦਾਨ ਵਿੱਚ ਉਤਰੇ ਉਮੀਦਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਕਾਂਗਰਸ ਦੇ ਹਲਕਾ ਇੰਚਾਰਜ ਦਰਬਾਰਾ ਸਿੰਘ ਬਣਵਾਲਾ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਕਾਂਗਰਸੀ ਆਗੂਆਂ ਵੱਲੋਂ ਚੋਣ ਪ੍ਰਚਾਰ ਦੌਰਾਨ ਚੱਲੀਆਂ ਸਰਗਰਮੀਆਂ ਦਾ ਲੇਖਾ-ਜੋਖਾ ਕਰਦਿਆਂ ਚੋਣ ਪ੍ਰਚਾਰ ਵਿੱਚ ਕਮੀਆਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਕਾਂਗਰਸ ਦੇ ਹਲਕਾ ਇੰਚਾਰਜ ਦਰਬਾਰਾ ਸਿੰਘ ਬਣਵਾਲਾ ਨੇ ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਚੋਣਾਂ ਬਾਰੇ ਵਿਚਾਰ ਚਰਚਾ ਕਰਦਿਆਂ ਕਿਹਾ ਕਿ ਚੋਣਾਂ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਸ਼ਰੇਆਮ ਧੱਕੇਸ਼ਾਹੀਆਂ ਕੀਤੀਆਂ ਹਨ। ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਵਿੱਚ ਆਪਣਾ ਅਧਾਰ ਗੁਆ ਲਿਆ ਹੈ। ਆਪਣੀ ਛਵੀ ਬਹਾਲ ਹੋਣ ਦਾ ਭੁਲੇਖਾ ਪਾਉਣ ਲਈ ਸਰਕਾਰੀ ਤੰਤਰ ਦੀ ਵਰਤੋਂ ਕਰਦੇ ਹੋਏ ਲੋਕਤੰਤਰ ਦਾ ਕਤਲ ਕਰ ਕੇ ਚੋਣਾਂ ਜਿੱਤੀਆਂ ਨਹੀਂ, ਸਗੋਂ ਲੁੱਟੀਆਂ ਹਨ। ਉਨ੍ਹਾਂ ਕਿਹਾ ਕਿ ਆਪਣੀ ਹਾਰ ਨੂੰ ਕਬੂਲ ਕਰਦੇ ਹੋਏ ਸਰਕਾਰ ਨੇ ਵਿਰੋਧੀ ਪਾਰਟੀਆਂ ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਉਮੀਦਵਾਰਾਂ ਦੇ ਵੱਡੇ ਪੱਧਰ ਉੱਤੇ ਕਾਗਜ਼ ਰੱਦ ਕੀਤੇ। ਕਾਂਗਰਸੀ ਉਮੀਦਵਾਰਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਚੋਣਾਂ ਹਿੰਮਤ ਅਤੇ ਦਲੇਰੀ ਨਾਲ ਲੜੀਆਂ ਦੋ ਕਾਂਗਰਸ ਦੇ ਉਜਵਲ ਭਵਿੱਖ ਦੀ ਸਪੱਸ਼ਟ ਉਦਾਹਰਨ ਹਨ। ਮਨਰੇਗਾ ਕਾਨੂੰਨ ਖਤਮ ਕਰ ਕੇ ਕੇਂਦਰ ਦੀ ਭਾਜਪਾ ਸਰਕਾਰ ਲਿਆਂਦੇ ਵੀਬੀ ਜੀ ਰਾਮ ਜੀ ਨੂੰ ਦੀ ਨਿਖੇਧੀ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸੰਵਿਧਾਨ ਦੀ ਮੂਲ ਭਾਵਨਾ ਨਾਲ ਛੇੜਛਾੜ ਹੈ। ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਦਲੇਰ ਸਿੰਘ ਹਰਿਆਊ, ਬਲਾਕ ਪ੍ਰਧਾਨ ਰਣਜੀਤ ਸਿੰਘ ਮਤੋਲੀ, ਆਸ਼ੂ ਪਟਵਾਰੀ, ਰਾਕੇਸ਼ ਕੁਮਾਰ ਹੈਪੀ, ਸਾਬਕਾ ਸਰਪੰਚ ਦਵਿੰਦਰਦੀਪ ਸਿੰਘ ਬੂਟਾ ਮੌਲਵੀਵਾਲਾ, ਮੋਹਰ ਸਿੰਘ ਜਿਉਣਪੁਰਾ, ਕੁਲਵੰਤ ਰਾਏ, ਦਰਸ਼ਨ ਸਿੰਘ ਗੁਲਾਹੜ, ਨਿਰਮਲ ਸਿੰਘ ਪੰਨੂ, ਦਲਬੀਰ ਸਿੰਘ ਸ਼ੇਰਗੜ, ਪਰਗਟ ਸਿੰਘ ਦੁਤਾਲ ਆਦਿ ਹਾਜ਼ਰ ਸਨ।