ਜੀਵਨਜੋਤ ਪ੍ਰਾਜੈਕਟ ਤਹਿਤ ਤਿੰਨ ਬੱਚੇ ਭੀਖ ਮੰਗਣ ਤੋਂ ਬਚਾਏ
ਜੀਵਨਜੋਤ ਪ੍ਰੋਜੈਕਟ ਤਹਿਤ ਤਿੰਨ ਹੋਰ ਬੱਚੇ ਭੀਖ ਮੰਗਣ ਤੋਂ ਬਚਾਏ ਗਏ
Publish Date: Sat, 03 Jan 2026 05:13 PM (IST)
Updated Date: Sat, 03 Jan 2026 05:17 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਜੀਵਨਜੋਤ ਪ੍ਰਾਜੈਕਟ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭੀਖ ਮੰਗਣ ਵਾਲੇ ਤਿੰਨ ਹੋਰ ਬੱਚਿਆਂ ਨੂੰ ਸਫਲਤਾਪੂਰਵਕ ਰੈਸਕਿਊ ਕੀਤਾ ਗਿਆ। ਇਹ ਕਾਰਵਾਈ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼ਾਇਨਾ ਕਪੂਰ ਅਤੇ ਜਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਕੀਤੀ ਗਈ, ਜਿਸ ਵਿੱਚ ਪੁਲਿਸ ਟੀਮ ਦਾ ਵੀ ਸ਼ਲਾਘਾਯੋਗ ਸਹਿਯੋਗ ਰਿਹਾ। ਰੈਸਕਿਊ ਕੀਤੇ ਗਏ ਤਿੰਨਾਂ ਬੱਚਿਆਂ ਨੂੰ ਬਾਲ ਕਲਿਆਣ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿੱਥੇ ਉਨ੍ਹਾਂ ਦੇ ਭਵਿੱਖ ਸਬੰਧੀ ਅਗਲੇ ਹੁਕਮ ਜਾਰੀ ਕੀਤੇ ਜਾਣਗੇ। ਅਧਿਕਾਰੀਆਂ ਨੇ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ, ਸਿੱਖਿਆ ਅਤੇ ਪੁਨਰਵਾਸ ਸਰਕਾਰ ਦੀ ਪਹਿਲ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਤੇ ਵੀ ਬੱਚਿਆਂ ਨੂੰ ਭਿਖਿਆ ਮੰਗਦੇ ਜਾਂ ਸ਼ੋਸ਼ਣ ਦਾ ਸ਼ਿਕਾਰ ਹੁੰਦੇ ਦੇਖਿਆ ਜਾਵੇ ਤਾਂ ਤੁਰੰਤ ਸਬੰਧਿਤ ਵਿਭਾਗ ਜਾਂ ਪੁਲਿਸ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਭਵਿੱਖ ਦਿੱਤਾ ਜਾ ਸਕੇ।