ਜਲਾਲਾਬਾਦੀ ਨਮਿੱਤ ਅੰਤਿਮ ਅਰਦਾਸ ਅੱਜ
ਜਲਾਲਾਬਾਦੀ ਨਿਮਿੱਤ ਅੰਤਿਮ ਅਰਦਾਸ ਅੱਜ
Publish Date: Sat, 03 Jan 2026 05:47 PM (IST)
Updated Date: Sat, 03 Jan 2026 05:50 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸਾਹਿਤਕਾਰ ਬਲਬੀਰ ਜਲਾਲਾਬਾਦੀ ਜੋ ਬੀਤੀ 24 ਦਸੰਬਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਅਤੇ ਅੰਤਿਮ ਅਰਦਾਸ ਭਲਕੇ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਚਾਰ ਜਨਵਰੀ ਦਿਨ ਐਤਵਾਰ, ਗੁਰਦੁਆਰਾ ਸਾਹਿਬ ਆਨੰਦ ਨਗਰ-ਏ, ਪਟਿਆਲਾ ਵਿਖੇ ਦੁਪਹਿਰ 12 ਵਜੇ ਤੋਂ ਇਕ ਵਜੇ ਤਕ ਅੰਤਿਮ ਅਰਦਾਸ ਹੋਵੇਗੀ।