ਰੱਖੜਾ ਸਮੁੱਚੀ ਲੀਡਰਸ਼ਿਪ ਨਾਲ ਗੁਰੂ ਘਰ ’ਚ ਹੋਏ ਨਤਮਸਤਕ
ਜਿਲਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਸਮੁੱਚੀ ਲੀਡਰਸ਼ਿਪ ਨਾਲ ਗੁਰੂ ਘਰ ’ਚ ਹੋਏ ਨਤਮਸਤਕ
Publish Date: Sat, 03 Jan 2026 06:25 PM (IST)
Updated Date: Sat, 03 Jan 2026 06:26 PM (IST)

- ਪੰਥਕ ਇੱਕਜੁੱਟਤਾ ਵਿਸ਼ਵ ਪੰਥਕ ਕਨਵੈਨਸ਼ਨ ਬੁਲਾਉਣਾ ਜ਼ਰੂਰੀ : ਪ੍ਰੋ. ਚੰਦੂਮਾਜਰਾ, ਰੱਖੜਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਨਵ-ਨਿਯੁਕਤ ਜਿਲਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਸਮੁੱਚੀ ਲੀਡਰਸ਼ਿਪ ਅਤੇ ਸੈਂਕੜੇ ਸਮਰਥਕਾਂ ਨਾਲ ਗੁਰਦੁਆਰਾ ਦੁਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪੇ੍ਰਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਸਮੇਤ ਸਮੁੱਚੀ ਲੀਡਰਸ਼ਿਪ ਪਹੁੰਚੀ ਹੋਈ ਸੀ। ਇਸ ਮੌਕੇ ਸਾਬਕਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ 328 ਸਰੂਪਾਂ ਦੇ ਅਲੋਪ ਹੋਣ ਦੇ ਸੱਚ ਨੂੰ ਸੰਗਤ ਦੇ ਸਾਹਮਣੇ ਰੱਖਣਾ ਜ਼ਰੂਰਤ ਹੈ ਤਾਂ ਕਿ ਸੰਗਤ ਦੇ ਸਾਹਮਣੇ ਸੱਚ ਆ ਸਕੇ। ਉਨ੍ਹਾਂ ਕਿਹਾ ਕਿ ਇਸ ਵਿਚ ਸ਼੍ਰੋਮਣੀ ਕਮੇਟੀ ਫੇਲ੍ਹ ਹੋਈ, ਜਿਸ ਦੇ ਕਾਰਨ ਸਿੱਖਾਂ ਦੇ ਧਾਰਮਿਕ ਮਸਲਿਆਂ ਵਿਚ ਸਰਕਾਰੀ ਦਖਲਅੰਦਾਜੀ ਵਧੀ ਹੈ। ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਥਕ ਇੱਕ ਜੁੱਟਤਾ ਅਤੇ ਇੱਕ ਸੁਰਤਾ ਹੀ ਸਰਕਾਰੀ ਦਖਲਅੰਦਾਜੀ ’ਤੇ ਰੋਕ ਲਗਾ ਸਕਦੀ ਹੈ। ਇਸ ਦੇ ਲਈ ਐਸ.ਜੀ.ਪੀ.ਸੀ. ਹਰਿਆਣਾ ਕਮੇਟੀ, ਦਿੱਲੀ ਕਮੇਟੀ, ਤਖਤ ਸ੍ਰੀ ਪਟਨਾ ਸਾਹਿਬ, ਤਖਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰਾਂ ਨੂੰ ਅਹਿਮ ਭੂਮਿਕਾ ਨਿਭਾ ਕੇ ਇੱਕ ਵਿਸਵ ਪੰਥਕ ਕਨਵੈਨਸ਼ਨ ਬੁਲਾਉਣੀ ਚਾਹੀਦੀ ਹੈ, ਤਾਂ ਕਿ ਪੰਥਕ ਮਸਲਿਆਂ ਦਾ ਹੱਲ ਕੀਤਾ ਜਾ ਸਕੇ, ਸਿੱਖ ਸੰਗਤਾਂ ਦੇ ਮਨਾ ਵਿਚ ਪੈਦਾ ਹੋਣ ਵਾਲੇ ਸਵਾਲਾਂ ਦਾ ਜਵਾਬ ਦਿੱਤਾ ਜਾ ਸਕੇ ਅਤੇ ਇੱਕਜੁਟਤਾ ਬਣਾ ਕੇ ਰੱਖੀ ਜਾ ਸਕੇ। ਜੇਕਰ ਐੱਸਜੀਪੀਸੀ ਇਸ ਵਿਚ ਫੇਲ੍ਹ ਹੁੰਦੀ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪੰਥਕ ਸਖਸ਼ੀਅਤਾਂ ਨਾਲ ਵਿਚਾਰ-ਵਟਾਂਦਰਾ ਕਰੇਗਾ ਅਤੇ ਪੰਥਕ ਮਸਲਿਆਂ ਦੇ ਹੱਲ ਅਤੇ ਪੰਥਕ ਇੱਕ ਜੁਟਤਾ ਲਈ ਅਗਲੀ ਰਣਨੀਤੀ ਅਪਣਾਏਗਾ। ਪ੍ਰੋ. ਚੰਦੂਮਾਜਰਾ ਨੇ ਗੁਰੂ ਘਰਾਂ ਵਿਚ ਮਰਿਆਦਾ ਅਤੇ ਪ੍ਰਬੰਧ ਲਈ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਜੇਕਰ ਸ਼੍ਰੋਮਣੀ ਕਮੇਟੀ ਅਤੇ ਬਾਕੀ ਸੰਸਥਾਵਾਂ ਨੇ ਆਪਣੀ ਜ਼ਿੰਮੇਵਾਰੀ ਨਾ ਨਿਭਾਈ ਤਾਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਕੇਂਦਰ ਅਤੇ ਪੰਜਾਬ ਸਰਕਾਰ ’ਤੇ ਦਬਾਅ ਬਣਾਏਗਾ ਕਿ ਸਰਕਾਰੀ ਦਖਲ ਨੂੰ ਸਿੱਖਾਂ ਦੇ ਧਾਰਮਿਕ ਕੰਮਾਂ ਵਿਚ ਦਖਲ ਦੇਣ ਤੋਂ ਰੋਕਿਆ ਜਾ ਸਕੇ। ਇਸ ਮੌਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਕਰਨ ਸਿੰਘ ਡੀਟੀਓ, ਭੁਪਿੰਦਰ ਸਿੰਘ ਸ਼ੇਖੂਪੁਰ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਸਤਵਿੰਦਰ ਸਿੰਘ ਟੌਹੜਾ, ਸੁਖਬੀਰ ਸਿੰਘ ਅਬਲੋਵਾਲ ਕੌਂਸਲਰ, ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ, ਕੁਲਦੀਪ ਸਿੰਘ ਸਮਸ਼ਪੁਰ, ਗੁਰਜੰਟ ਸਿੰਘ ਨੂਰਖੇੜੀਆਂ, ਐਡਵੋਕੇਟ ਮੂਸਾ ਖਾਨ, ਜਸਪਾਲ ਸਿੰਘ ਕਲਿਆਣ, ਬਲਵਿੰਦਰ ਸਿੰਘ ਕਰਹੇੜੀ ਅਤੇ ਗੁਰਬਾਜ ਸਿੰਘ ਪਨੋਦੀਆ ਆਦਿ ਵਿਸ਼ੇਸ ਤੌਰ ’ਤੇ ਹਾਜ਼ਰ ਸਨ।