ਬਜ਼ੁਰਗਾਂ ਨੂੰ ਆਪਣੇ ਵਾਅਦੇ ਮੁਤਾਬਿਕ ਪੈਨਸ਼ਨ ਦੇਵੇ ਸਰਕਾਰ : ਡਾ. ਮੱਟੂ
ਬਜ਼ੁਰਗਾਂ ਨੂੰ ਆਪਣੇ ਵਾਅਦੇ ਮੁਤਾਬਕ ਪੈਨਸ਼ਨ ਦੇਵੇ ਸਰਕਾਰ: ਡਾ. ਮੱਟੂ
Publish Date: Sat, 17 Jan 2026 04:45 PM (IST)
Updated Date: Sat, 17 Jan 2026 04:49 PM (IST)
ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ ਪਾਤੜਾਂ : ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਸਰਗਰਮ ਨੌਜਵਾਨ ਲੋਕ ਆਗੂ ਡਾ. ਜਤਿੰਦਰ ਸਿੰਘ ਮੱਟੂ ਵੱਲੋਂ ਹਲਕੇ ਦੇ ਪਿੰਡ ਪਿੰਡ ਹਰ ਬਾਸ਼ਿੰਦੇ ਤਕ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੀ ਚਲਾਈ ਮੁਹਿੰਮ ਤਹਿਤ ਉਨ੍ਹਾਂ ਪਿੰਡ ਚੁਨਾਗਰਾ ਵਿਖੇ ਪਹੁੰਚ ਕੇ ਛੋਟੇ ਦੁਕਾਨਦਾਰਾਂ ਅਤੇ ਬਜ਼ੁਰਗਾਂ ਦੀਆਂ ਸਮੱਸਿਆਵਾਂ ਸੁਣੀਆਂ। ਲੋਕ ਮਿਲਣੀ ਉਪਰੰਤ ਡਾ. ਜਤਿੰਦਰ ਸਿੰਘ ਮੱਟੂ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਬੁਢਾਪਾ ਪੈਨਸ਼ਨ 2500 ਕੀਤੇ ਜਾਣ ਦਾ ਵਾਅਦਾ ਕੀਤਾ ਸੀ ਪਰ ਚਾਰ ਸਾਲ ਬੀਤ ਜਾਣ ਦੇ ਬਾਅਦ ਵੀ ਬਜ਼ੁਰਗਾਂ ਦੀ ਬੁਢਾਪਾ ਪੈਨਸ਼ਨ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ। ਜੋ ਪੰਜਾਬ ਦੇ ਲੋਕਾਂ ਨਾਲ ਕੋਝਾ ਮਜਾਕ ਹੈ। ਪੰਜਾਬ ਦੇ ਲੋਕਾਂ ਦੀ ਜੋ ਆਸ ਮੌਜੂਦਾ ਸਰਕਾਰ ‘ਤੇ ਸੀ ਉਹ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕਾਂ ਨਾਲ ਬਹੁਤ ਵੱਡੇ-ਵੱਡੇ ਵਾਅਦੇ ਕੀਤੇ ਸਨ, ਜੋ ਚਾਰ ਸਾਲ ਬੀਤ ਜਾਣ ਬਾਅਦ ਵੀ ਵਫਾ ਨਹੀਂ ਹੋਏ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਸ਼ਗੂਫੇ ਛੱਡਣ ਵਾਲੇ ਆਗੂਆਂ ਤੋਂ ਕਿਨਾਰਾ ਕਰ ਕੇ ਲੋਕਾਂ ਦੀਆਂ ਦੁੱਖ ਤਕਲੀਫਾਂ ’ਚ ਖੜਨ ਵਾਲੇ ਆਗੂਆਂ ਦਾ ਸਾਥ ਦੇਣ। ਡਾ. ਮੱਟੂ ਨੇ ਕਿਹਾ ਕਿ ਹਲਕਾ ਸ਼ੁਤਰਾਣਾ ਵਿੱਚ ਸਮੱਸਿਆਵਾਂ ਦੇ ਢੇਰ ਲੱਗੇ ਹੋਏ ਹਨ ਪਰ ਲੋਕਾਂ ਦੀ ਕਿਧਰੇ ਵੀ ਸੁਣਵਾਈ ਨਹੀਂ ਹੋ ਰਹੀ।