ਕਈ ਪਰਿਵਾਰਾਂ ਨੇ ‘ਆਪ’ ਦਾ ਪੱਲਾ ਫਡ਼ਿਆ
ਕਈ ਪਰਿਵਾਰਾ ਨੇ ਕਾਂਗਰਸ ਛੱਡ ਕੇ ਆਪ ਪਾਰਟੀ ਦਾ ਪੱਲਾ ਫਡ਼ਿਆ
Publish Date: Sat, 17 Jan 2026 06:54 PM (IST)
Updated Date: Sat, 17 Jan 2026 06:58 PM (IST)

ਜੀਐੱਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਹਲਕਾ ਇੰਚਾਰਜ ਸਨੌਰ ਅਤੇ ਚੇਅਰਮੈਨ ਪੀਆਰਟੀਸੀ ਰਣਜੋਧ ਸਿੰਘ ਹਡਾਣਾ ਵੱਲੋਂ ਹਲਕਾ ਸਨੌਰ ਦੇ ਪਿੰਡ ਜੁਲਕਾਂ ਵਿਖੇ ਇੱਕ ਪ੍ਰਭਾਵਸ਼ਾਲੀ ਲੋਕ ਸੰਪਰਕ ਮੀਟਿੰਗ ਕੀਤੀ ਗਈ, ਜਿਸ ਵਿੱਚ ਇਲਾਕੇ ਦੇ ਸੈਂਕਡ਼ੇ ਨੌਜਵਾਨਾਂ ਅਤੇ ਬਜ਼ੁਰਗਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਸ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸਕਾਰੀ ਕੰਮਾਂ ’ਤੇ ਭਰੋਸਾ ਜਤਾਉਂਦੇ ਹੋਏ ਕਈ ਪਰਿਵਾਰਾਂ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫਡ਼ਿਆ। ਹਡਾਣਾ ਨੇ ਦੱਸਿਆ ਕਿ ਮੌਜੂਦਾ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਕੀਤੇ ਗਏ ਉੱਚ ਪੱਧਰੀ ਕਦਮ, ਬਿਜਲੀ ਵਰਗੀਆਂ ਮੂਲ ਸਹੂਲਤਾਂ ਵਿੱਚ ਰਾਹਤ ਅਤੇ ਭ੍ਰਿਸ਼ਟਾਚਾਰ ਵਿਰੋਧੀ ਨੀਤੀਆਂ ਨੇ ਆਮ ਆਦਮੀ ਨੂੰ ਸਰਕਾਰ ਨਾਲ ਜੋਡ਼ਿਆ ਹੈ। ਉਨ੍ਹਾਂ ਦੱਸਿਆ ਕਿ ਇਮਾਨਦਾਰ ਪ੍ਰਸ਼ਾਸਨ ਅਤੇ ਪਾਰਦਰਸ਼ੀ ਸ਼ਾਸਨ ਕਾਰਨ ਪੰਜਾਬ ਦਾ ਨੌਜਵਾਨ ਭਵਿੱਖ ਨੂੰ ਲੈ ਕੇ ਚਿੰਤਤ ਨਹੀਂ ਹੈ। ਇਸ ਮੌਕੇ ਰਣਜੋਧ ਸਿੰਘ ਹਡਾਣਾ ਵੱਲੋਂ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਹਮੇਸ਼ਾਂ ਹੀ ਆਮ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰਦੀ ਆਈ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਹਲਕਾ ਸਨੌਰ ਦੀ ਤਰੱਕੀ ਲਈ ਸਾਰਿਆਂ ਨੂੰ ਨਾਲ ਲੈ ਕੇ ਇਤਿਹਾਸਕ ਵਿਕਾਸਕਾਰੀ ਕੰਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦਾ ਇਹ ਭਰੋਸਾ ਪਾਰਟੀ ਲਈ ਵੱਡੀ ਜ਼ਿੰਮੇਵਾਰੀ ਹੈ, ਜਿਸ ’ਤੇ ਉਹ ਖਰੇ ਉਤਰਨਗੇ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਜਸਵਿੰਦਰ ਅਤੇ ਉਸ ਦਾ ਪਰਿਵਾਰ, ਸੁਨੀਤਾ ਪਤਨੀ ਰਿੰਕੂ, ਸੋਨੀਆ ਰਾਣੀ ਪਤਨੀ ਹੈਪੀ ਸਿੰਘ, ਮੀਨਾਕਸ਼ੀ ਦੇਵੀ ਪਤਨੀ ਮੋਲੀ, ਅਵੈ ਕੁਮਾਰ, ਧਰਮ ਸਿੰਘ, ਕੁਲਦੀਪ ਸਿੰਘ ਸਪੁੱਤਰ ਧਰਮ ਸਿੰਘ, ਦਵਿੰਦਰ ਸਿੰਘ ਪੁੱਤਰ ਧਰਮਾ, ਲਖਵਿੰਦਰ ਸਿੰਘ, ਬੂਟਾ ਸਿੰਘ ਪੁੱਤਰ ਜੈਪਾਲ, ਕਰਮ ਸਿੰਘ ਪੁੱਤਰ ਜਗੀਰ ਸਿੰਘ, ਗੇਜੋ, ਪ੍ਰਿਥੀ ਸਿੰਘ, ਬਲਵਿੰਦਰ ਸਿੰਘ, ਗੁਰਮੀਤ ਸਿੰਘ, ਗੁਰਪਾਲ ਸਿੰਘ ਦੁੰਦੀਮਾਜਰਾ, ਪ੍ਰੀਤਮ ਸਿੰਘ, ਅਮਰੀਕ ਸਿੰਘ, ਬੂਟਾ ਸਿੰਘ ਜੁਲਕਾਂ, ਨਰੇਸ਼ ਕੁਮਾਰ, ਸੋਨੂੰ, ਅਪਾਰ ਸਿੰਘ ਸਾਬਕਾ ਸਰਪੰਚ, ਟੋਨੀ, ਹੈਪੀ, ਅਜੈ ਮਸੀਹ ਹਾਜੀਪੁਰ, ਗੁਰਪ੍ਰੀਤ ਸਿੰਘ ਦੁਧਣ ਸਾਧਾ, ਪਰਵਿੰਦਰ ਸਿੰਘ, ਸ਼ਮਸ਼ੇਰ ਸਿੰਘ, ਸ਼ੇਰ ਸਿੰਘ, ਜਗਤ ਰਾਜਪੂਤ, ਲਬੂ ਅਤੇ ਅਰਜਨ ਆਦਿ ਹਾਜ਼ਰ ਸਨ।