ਨਸ਼ਾ ਕਰਦਾ ਇਕ ਨੌਜਵਾਨ ਗ੍ਰਿਫਤਾਰ
ਨਸ਼ਾ ਕਰਦਾ ਇਕ ਨੌਜਵਾਨ ਗ੍ਰਿਫਤਾਰ
Publish Date: Wed, 28 Jan 2026 05:41 PM (IST)
Updated Date: Wed, 28 Jan 2026 05:43 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਮਾਣਾ : ਸਿਟੀ ਪੁਲਿਸ ਨੇ ਲਾਈਟਰ, ਫੋਇਲ ਪੇਪਰ ਤੇ ਫੋਇਲ ਪਾਈਪ ਸਮੇਤ ਇਕ ਨੌਜਵਾਨ ਨੂੰ ਹੈਰੋਇਨ ਦਾ ਨਸ਼ਾ ਕਰਦਿਆਂ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਵਾਸੀ ਤੇਜ ਕਾਲੋਨੀ, ਸਮਾਣਾ ਵਜੋਂ ਹੋਈ ਹੈ। ਸਿਟੀ ਪੁਲਿਸ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ਕਿ ਏਐੱਸਆਈ ਸਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪੁਰਾਣਾ ਬੱਸ ਸਟੈਂਡ ਵਿਖੇ ਮੌਜੂਦ ਸਨ। ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਨੌਜਵਾਨ ਅਗਰਸੈਨ ਚੌਕ ਵਿਚ ਬੈਠ ਕੇ ਹੈਰੋਇਨ ਦਾ ਨਸ਼ਾ ਕਰ ਰਿਹਾ ਹੈ। ਪੁਲਿਸ ਪਾਰਟੀ ਸਮੇਤ ਛਾਪੇਮਾਰੀ ਦੌਰਾਨ ਇਕ ਲਾਈਟਰ, ਇਕ ਫੋਇਲ ਪੇਪਰ ਅਤੇ ਇਕ ਫੋਇਲ ਪਾਈਪ ਬਰਾਮਦ ਹੋਣ ਤੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਅਧਿਕਾਰੀ ਅਨੁਸਾਰ ਅਦਾਲਤ ਦੇ ਹੁਕਮਾਂ ਤੇ ਨੌਜਵਾਨ ਨੂੰ ਨਸ਼ਾ ਛੁਡਾਊ ਕੇਂਦਰ ਭੇਜ ਦਿੱਤਾ ਗਿਆ ਹੈ।