11 ਗ੍ਰਾਮ ਚਿੱਟੇ ਸਮੇਤ ਇਕ ਗ੍ਰਿਫ਼ਤਾਰ
11 ਗ੍ਰਾਮ ਚਿੱਟੇ ਸਮੇਤ ਇਕ ਗ੍ਰਿਫਤਾਰ
Publish Date: Sat, 14 Feb 2026 05:14 PM (IST)
Updated Date: Sat, 14 Feb 2026 05:15 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੁਲਿਸ ਨੇ ਇੱਕ ਵਿਅਕਤੀ ਨੂੰ 11 ਗ੍ਰਾਮ ਚਿੱਟੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਐੱਸਆਈ ਚੈਨਸੁੱਖ ਸਿੰਘ ਪੁਲਿਸ ਟੀਮ ਸਮੇਤ ਪੁੱਡਾ ਗਰਾਊਂਡ ਕੋਲ ਮੌਜੂਦ ਸੀ। ਪੁਲਿਸ ਟੀਮ ਨੇ ਸ਼ੱਕ ਦੇ ਆਧਾਰ ’ਤੇ ਰੋਕ ਕੇ ਇਕ ਵਿਅਕਤੀ ਦੀ ਤਲਾਸ਼ੀ ਲਈ ਗਈ। ਜਿਸ ਕੋਲੋਂ 11 ਗ੍ਰਾਮ ਚਿੱਟਾ ਬਰਾਮਦ ਹੋਇਆ। ਮੁਲਜ਼ਮ ਦੀ ਪਛਾਣ ਰਾਹੁਲ ਵਾਸੀ ਢੇਹਾ ਬਸਤੀ ਭੀਮ ਨਗਰ ਸਫਾਬਾਦੀ ਗੇਟ ਪਟਿਆਲਾ ਵਜੋਂ ਹੋਈ ਹੈ। ਮੁਲਜ਼ਮ ਖ਼ਿਲਾਫ਼ ਥਾਣਾ ਲਾਹੋਰੀ ਗੇਟ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।